September 14, 2026, 5:26 pm
----------- Advertisement -----------
HomeNewsLatest Newsਏ.ਡੀ.ਸੀ. ਵੱਲੋਂ ਓਕਸਬ੍ਰਿਜ਼ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਓਕਸਬ੍ਰਿਜ਼ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਪ੍ਰੈਲ, 2024 (ਬਲਜੀਤ ਮਰਵਾਹਾ): ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਓਕਸਬ੍ਰਿਜ਼ ਕੰਸਲਟੈਂਟਸ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਓਕਸਬ੍ਰਿਜ਼ ਕੰਸਲਟੈਂਟਸ ਐਸ.ਸੀ.ਐਫ. ਨੰ: 119, ਦੂਜੀ ਮੰਜਿਲ, ਫੇਜ਼-07, ਮੋਹਾਲੀ, ਜਿਲ੍ਹਾ-ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਰਾਜ ਕੁਮਾਰ ਪੁੱਤਰ ਸ੍ਰੀ ਰੋਸ਼ਨ ਲਾਲ ਵਾਸੀ ਐਚ.ਆਈ.ਜੀ. 1547, ਸੈਕਟਰ 70, ਮੋਹਾਲੀ, ਜਿਲ੍ਹਾ-ਸਾਹਿਬਜਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 240/ਆਈ.ਸੀ. ਮਿਤੀ 26-11-2018 ਜਾਰੀ ਕੀਤਾ ਗਿਆ ਸੀ। ਜਿਸ ਦੀ ਮਿਆਦ ਮਿਤੀ 25-11-2023 ਨੂੰ ਖਤਮ ਹੋ ਚੁੱਕੀ ਹੈ।

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲਜ਼ ਦੇ ਸੈਕਸ਼ਨ-4(6), ਨੋਟੀਫਿਕੇਸ਼ਨ ਦੇ ਸੈਕਸ਼ਨ 5(3)(ਬੀ) ਅਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ, ਚੰਡੀਗੜ੍ਹ ਵੱਲੋਂ ਜਾਰੀ ਅਡਵਾਈਜਰੀ ਦੀ ਮੱਦ ਨੰ:13 ਵਿੱਚ ਦਰਸਾਏ ਅਨੁਸਾਰ ਮਹੀਨਾਵਾਰ ਰਿਪੋਰਟ, ਐਕਟ ਦੀ ਧਾਰਾ 7 ਤਹਿਤ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ ਅਤੇ ਸੈਮੀਨਾਰਾਂ ਸਬੰਧੀ ਜਾਣਕਾਰੀ ਅਤੇ ਇਹ ਸੂਚਨਾਂ ਛਿਮਾਹੀ ਆਧਾਰ ਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਜੀ ਨੂੰ ਭੇਜਣੀ ਹੁੰਦੀ ਹੈ। ਜਿਸ ਸਬੰਧੀ ਲਾਇਸੰਸੀ ਨੂੰ ਪੱਤਰ ਮਿਤੀ 26-06-2020 ਰਾਹੀਂ ਹਦਾਇਤ ਕੀਤੀ ਗਈ ਸੀ। ਪ੍ਰੰਤੂ ਮਹੀਨਾ ਵਾਈਜ ਰਿਪੋਰਟ (ਲਾਇਸੰਸ ਜਾਰੀ ਹੋਣ ਤੋਂ ਹੁਣ ਤੱਕ) ਪ੍ਰਾਪਤ ਨਾ ਹੋਣ ਕਾਰਣ ਲਾਇਸੰਸੀ ਨੂੰ ਨੋਟਿਸ ਪੱਤਰ ਮਿਤੀ 29-11-2022 ਜਾਰੀ ਕੀਤਾ ਗਿਆ ਸੀ। ਪ੍ਰੰਤੂ ਲਾਇਸੰਸੀ ਨਾ ਹਾਜਰ ਹੋਇਆ ਹੈ ਅਤੇ ਨਾ ਹੀ ਸੂਚਨਾ ਭੇਜੀ ਗਈ ਹੈ।

ਉਪ ਮੰਡਲ ਮੈਜਿਸਟਰੇਟ, ਮੋਹਾਲੀ ਦੀ ਰਿਪੋਰਟ ਅਨੁਸਾਰ ਫਰਮ/ਕੰਪਨੀ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਦਫਤਰ ਬੰਦ ਸੀ। ਇਸ ਤੋਂ ਇਲਾਵਾ ਲਾਇਸੰਸੀ ਵੱਲੋਂ ਮਹੀਨਾਵਾਰ ਰਿਪੋਰਟ ਦੀ ਸੂਚਨਾ ਵੀ ਨਹੀਂ ਭੇਜੀ ਗਈ। ਜਿਸ ਸਬੰਧੀ ਪੱਤਰ ਮਿਤੀ 25-08-2023 ਰਾਹੀਂ ਲਾਇਸੰਸੀ ਦੇ ਦਫਤਰ ਪਤੇ ਅਤੇ ਰਿਹਾਇਸ਼ੀ ਪਤੇ ਤੇ ਰਜਿਸਟਰਡ ਡਾਕ ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ। ਇਹ ਨੋਟਿਸ ਤਹਿਸੀਲਦਾਰ, ਮੋਹਾਲੀ ਰਾਹੀਂ ਤਾਮੀਲ ਕਰਵਾਉਣ ਲਈ ਵੀ ਲਿਖਿਆ ਗਿਆ ਸੀ। ਤਹਿਸੀਲਦਾਰ, ਮੋਹਾਲੀ ਦੀ ਰਿਪੋਰਟ ਅਨੁਸਾਰ ਉਕਤ ਫਰਮ ਦਾ ਦਫਤਰ ਬੰਦ ਹੋ ਚੁੱਕਾ ਹੈ। ਲਾਇਸੰਸੀ ਨੂੰ ਇਕ ਮੌਕਾ ਹੋਰ ਦਿੰਦੇ ਹੋਏ ਨੋਟਿਸ ਪੱਤਰ ਮਿਤੀ 12-10-2023 ਜੋ ਕਿ ਈਮੇਲ ਅਤੇ ਡਾਕ ਰਾਹੀਂ ਭੇਜਿਆ ਗਿਆ ਸੀ। ਪ੍ਰੰਤੂ ਕਾਫੀ ਸਮਾਂ ਬੀਤ ਜਾਣ ਤੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀ ਹੋਇਆ।

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਬਣੇ ਰੂਲਜ਼ ਦੇ ਸੈਕਸ਼ਨ 5(2) ਮੁਤਾਬਿਕ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ 2 ਮਹੀਨੇ ਪਹਿਲਾਂ ਅਪਲਾਈ ਕਰਨਾ ਹੁੰਦਾ ਹੈ। ਪਰੰਤੂ ਲਾਇਸੰਸੀ ਵੱਲੋਂ ਲਾਇਸੰਸ ਨਵੀਨ ਕਰਵਾਉਣ ਲਈ ਅਪਲਾਈ ਨਹੀਂ ਕੀਤਾ ਗਿਆ। ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾ ਨਾ ਭੇਜਣ ਕਰਕੇ ਅਤੇ ਨਾ ਹੀ ਸਰਕਾਰ ਨੂੰ ਭੇਜੀ ਗਈ ਛਿਮਾਹੀ ਜਾਣਕਾਰੀ ਬਾਰੇ ਸੂਚਿਤ ਕੀਤਾ ਗਿਆ, ਦਫਤਰ ਬੰਦ ਹੋਣ ਕਰਕੇ, ਨੋਟਿਸ ਦਾ ਜਵਾਬ ਨਾ ਭੇਜਣ ਕਰਕੇ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।

ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ, ਓਕਸਬ੍ਰਿਜ਼ ਕੰਸਲਟੈਂਟਸ ਨੂੰ ਜਾਰੀ ਲਾਇਸੰਸ ਨੰਬਰ -240/ਆਈ.ਸੀ. ਮਿਤੀ 26-11-2018 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...