ਐਸ.ਏ.ਐਸ ਨਗਰ, 28 ਅਗਸਤ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਨੇ ਦੱਸਿਆ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਫਰੰਟੀਅਰ ਰੂਟਸ ਅਕੈਡਮੀ ਅਤੇ ਕੰਸਲਟੈਂਟਸ ਪ੍ਰਾਇਵੇਟ ਲਿਮਿ: ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਰੰਟੀਅਰ ਰੂਟਸ ਅਕੈਡਮੀ ਅਤੇ ਕੰਸਲਟੈਂਟਸ ਪ੍ਰਾਇਵੇਟ ਲਿਮਿ: ਫਰਮ ਐਸ.ਸੀ.ਓ ਨੰ: 79, ਤੀਜੀ ਮੰਜ਼ਿਲ, ਫੇਜ਼ 2 ਜ਼ਿਲ੍ਹਾ ਐਸ.ਏ.ਐਸ ਨਗਰ ਦੇ ਮਾਲਕ ਸ੍ਰੀਮਤੀ ਹਰਪ੍ਰੀਤ ਕੌਰ ਨਿਝਰ ਪੁੱਤਰੀ ਸ੍ਰੀ ਸੁਰਿੰਦਰ ਸਿੰਘ ਨਿਝਰ ਵਾਸੀ ਮਕਾਨ ਨੰ: 103, ਬਲਾਕ-ਐਨ, ਜਲਵਾਯੂ ਟਾਵਰ, ਖਰੜ ਐਸ.ਏ.ਐਸ.ਨਗਰ ਅਤੇ ਸ੍ਰੀ ਗੁਰਦੀਪ ਸਿੰਘ ਪੁੱਤਰ ਸ੍ਰੀ ਹਰਵਿੰਦਰ ਸਿੰਘ ਵਾਸੀ ਮਕਾਨ ਨੰ: 386 ਗਲੀ ਨੰ: 6 ਦਸ਼ਮੇਸ਼ ਕਲੋਨੀ, ਸੈਕਟਰ-25ਏ, ਮੰਡੀ ਗੋਬਿੰਦਗੜ੍ਹ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੂੰ ਕੰਸਲਟੈਂਸੀ, ਟਰੈਵਲ ਏਜੰਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ, ਕੰਸਲਟੈਂਸੀ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 23 ਜੁਲਾਈ 2024 ਤੱਕ ਹੈ।
ਇਸ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕਰਨ ਕਾਰਨ ਇਸ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਨੇ ਕਿਹਾ ਕਿ ਐਕਟ ਮੁਤਾਬਕ ਕਿਸੇ ਦੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ ਫਰਮ/ਕੰਪਨੀ ਦੇ ਮਾਲਕ ਹਰ ਪੱਖੋਂ ਜ਼ਿੰਮੇਵਾਰ ਹੋਣਗੇ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।












