September 26, 2026, 7:57 pm
----------- Advertisement -----------
HomeNewsBreaking Newsਏ.ਡੀ.ਸੀ. ਵੱਲੋਂ ਵੀਕੇਨ ਓਵਰਸੀਜ਼ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਵੀਕੇਨ ਓਵਰਸੀਜ਼ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜੁਲਾਈ 2024: (ਬਲਜੀਤ ਮਰਵਾਹਾ) ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੀਕੇਨ ਓਵਰਸੀਜ਼ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੀਕੇਨ ਓਵਰਸੀਜ਼ ਕੰਸਲਟੈਂਟਸ ਫਰਮ ਐਸ.ਸੀ.ਐਫ. ਨੰ: 04, ਨੇੜੇ ਆਂਧਰਾ ਬੈਂਕ, ਪਿੰਡ ਕੁੰਬੜਾ, ਸੈਕਟਰ-68, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਮਾਲਕਣ ਮਿਸ ਪੂਨਮ ਰਾਣੀ ਪੁੱਤਰੀ ਸ੍ਰੀ ਪਰਮਜੀਤ ਸਿੰਘ ਵਾਸੀ ਮਕਾਨ ਨੰ:42, ਨੇੜੇ ਸਿੰਘ ਸ਼ਹੀਦਾ ਗੁਰਦੁਵਾਰਾ, ਪਿੰਡ ਸੋਹਾਣਾ, ਸੈਕਟਰ-78, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 467/ਆਈ.ਸੀ. ਮਿਤੀ 22.11.2021 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 21.11.2026 ਤੱਕ ਹੈ।
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਅਧੀਨ ਐਕਟ/ਰੂਲਜ਼ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਅਡਵਾਈਜਰੀ ਮਿਤੀ 14-05-2018 ਦੀ ਮੱਦ ਨੰ:13 ਤਹਿਤ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਜਿਨ੍ਹਾ ਨੂੰ ਫਰਮ ਵੱਲੋਂ ਸਰਵਿਸ ਦਿੱਤੀ ਹੈ, ਬਾਰੇ ਰਿਪੋਰਟ ਭੇਜਣ ਅਤੇ ਫਰਮ ਵੱਲੋਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ/ਸੈਮੀਨਾਰ ਆਦਿ ਸਬੰਧੀ ਜਾਣਕਾਰੀ ਬਾਬਤ ਪੱਤਰ ਮਿਤੀ 23-11-2021 ਰਾਹੀਂ ਹਦਾਇਤ ਕਰਨ ਦੇ ਬਾਵਜੂਦ ਵੀ (ਫਰਵਰੀ/2022 ਤੋਂ ਬਾਅਦ) ਰਿਪੋਰਟ ਜਮਾਂ ਨਹੀਂ ਕਰਵਾਈ ਗਈ, ਜਿਸ ਸਬੰਧੀ ਉਕਤ ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 28-07-2023 ਰਾਹੀਂ ਫਰਮ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਮਹੀਨਾਵਾਰ ਰਿਪੋਰਟ/ਸੂਚਨਾ ਨਾ ਭੇਜਣ ਕਾਰਨ ਨੋਟਿਸ ਜਾਰੀ ਕੀਤਾ ਗਿਆ ਸੀ।

ਉਪ ਮੰਡਲ ਮੈਜਿਸਟਰੇਟ, ਮੋਹਾਲੀ ਦੀ ਰਿਪੋਰਟ ਅਨੁਸਾਰ ਕੰਪਨੀ/ਫਰਮ ਦੇ ਦਫਤਰੀ ਪਤੇ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਦਫਤਰ ਬੰਦ ਸੀ। ਇਸ ਤੋਂ ਇਲਾਵਾ ਫਰਮ ਵੱਲੋਂ ਮਹੀਨਾਵਾਰ ਰਿਪੋਰਟ ਜਮ੍ਹਾਂ ਨਹੀਂ ਕਰਵਾਈ ਗਈ ਹੈ, ਜਿਸ ਦੇ ਮੱਦੇਨਜ਼ਰ ਦਫਤਰੀ ਪਤੇ ਅਤੇ ਪਾਰਟਨਰਾਂ ਦੇ ਰਿਹਾਇਸ਼ੀ ਪਤੇ ਉੱਤੇ ਨੋਟਿਸ ਪੱਤਰ ਮਿਤੀ 30-08-2023 ਜਾਰੀ ਕੀਤਾ ਗਿਆ ਪ੍ਰੰਤੂ ਅਜੇ ਤੱਕ ਲਾਇਸੰਸੀ ਵੱਲੋਂ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ ਹੈ। ਤਹਿਸੀਲਦਾਰ ਮੋਹਾਲੀ ਦੀ ਰਿਪੋਰਟ ਮਿਤੀ 10-06-2024 ਅਨੁਸਾਰ ਦਫਤਰ ਬੰਦ ਹੋ ਚੁੱਕਾ ਹੈ।
ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ।
ਇਸ ਲਈ ਉਕਤ ਤੱਥਾਂ ਦੇ ਸਨਮੁੱਖ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਵਧੀਕ ਜ਼ਿਲ੍ਹਾ ਮੈਜਿਸਟਰਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵੀਕੇਨ ਓਵਰਸੀਜ਼ ਕੰਸਲਟੈਂਟਸ ਫਰਮ ਐਸ.ਸੀ.ਐਫ. ਨੰ: 04, ਨੇੜੇ ਆਂਧਰਾ ਬੈਂਕ, ਪਿੰਡ ਕੁੰਬੜਾ, ਸੈਕਟਰ-68, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਨੰ: 467/ਆਈ.ਸੀ. ਮਿਤੀ 22.11.2021 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ਼/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜ਼ਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...