September 9, 2026, 5:00 pm
----------- Advertisement -----------
HomeNewsLatest Newsਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਵੱਖ-ਵੱਖ...

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

Published on

----------- Advertisement -----------

ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲੇ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ ਅਤੇ ਸਬੰਧਿਤ ਅਧਿਕਾਰੀਆਂ ਨੂੰ ਸੰਭਾਵੀ ਹੜਾਂ ਤੋਂ ਬਚਾਅ ਲਈ ਅਗੇਤੇ ਪ੍ਰਬੰਧ ਕਰਨ ਲਈ ਆਦੇਸ਼ ਦਿੱਤੇ ਗਏ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਨਵਕੀਰਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ ਸੰਧੂ ਅਤੇ ਐਕਸੀਅਨ ਡਰੇਨੇਜ਼ ਵਿਸ਼ਾਲ ਮਹਿਤਾ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਭਾਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਅਗਾਊਂ ਸੂਚੀ ਤਿਆਰ ਕਰ ਲੈਣ, ਉਹਨਾਂ ਕਿਹਾ ਕਿ ਸੰਭਾਵੀ ਹੜ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਇਹਨਾਂ ਇਲਾਕਿਆਂ ਵਿੱਚ ਰਾਹਤ ਕੇਂਦਰ ਸਥਾਪਿਤ ਕੀਤੇ ਜਾਣੇ ਹਨ ਤਾਂ ਜੋ ਹੜ ਆਉਣ ਦੀ ਸਥਿਤੀ ਵਿੱਚ ਇਹਨਾਂ ਇਲਾਕਿਆਂ ਦੇ ਲੋਕਾਂ ਨੂੰ ਆਰਜ਼ੀ ਤੌਰ ‘ਤੇ ਠਹਿਰਾਇਆ ਜਾ ਸਕੇ।

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬੰਧਿਤ ਅਧਿਕਾਰੀ ਹੜ੍ਹ ਰਾਹਤ ਸਮੱਗਰੀ ਜਿਵੇਂ ਕਿ ਇੰਜਣਾਂ, ਕਿਸ਼ਤੀਆਂ ਆਦਿ ਦੀ ਨਿੱਜੀ ਤੌਰ ਪੜਤਾਲ ਕਰ ਲੈਣ ਤਾਂ ਜੋ ਹੜ ਸਥਿਤੀ ਵਿੱਚ ਇਹਨਾਂ ਦੀ ਵਰਤੋਂ ਕੀਤੀ ਜਾ ਸਕੇ। ਉਹਨਾਂ ਜਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਆਦੇਸ਼ ਦਿੱਤੇ ਕਿ ਟੈਂਟ, ਤਰਪਾਲਾਂ , ਸੁੱਕੇ ਰਾਸ਼ਨ, ਪੈਟਰੋਲ, ਡੀਜ਼ਲ ਆਦਿ ਦਾ ਲੋੜੀਂਦਾ ਸਟਾਕ ਤਿਆਰ ਰੱਖਣ ਅਤੇ ਸਮਾਨ ਦੀ ਕੁਆਲਟੀ ਵਧੀਆ ਕਿਸਮ ਹੋਣੀ ਚਾਹੀਦੀ ਹੈ।ਉਹਨਾਂ ਨੇ ਕਾਰਜ ਸਾਧਕ ਅਫਸਰ ਨੂੰ ਵੀ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਸਾਫ ਪਾਣੀ ਦੇ ਟੈਕਰਾਂ ਦਾ ਵੀ ਪ੍ਰਬੰਧ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਜ਼ਰੂਰਤ ਪੈਣ ਤੇ ਇਸ ਦਾ ਇਸਤੇਮਾਲ ਕੀਤਾ ਜਾ ਸਕੇ ।

ਉਹਨਾਂ ਐਕਸੀਅਨ ਡਰੇਨਜ਼ ਨੂੰ ਹਦਾਇਤ ਕੀਤੀ ਕਿ ਉਹ ਧੁੱਸੀ ਬੰਨ ਤੇ ਐਡਵਾਂਸ ਬੰਨ ਨਾਲ ਲੱਗਦੇ ਸੰਵੇਦਨਸ਼ੀਲ ਸਥਾਨਾਂ ਤੇ ਚੱਲ ਰਹੇ ਹੜ ਰੋਕੂ ਕੰਮਾਂ ਨੂੰ ਮੁਕੰਮਲ ਕਰਨ ਅਤੇ ਡਰੇਨਾਂ ਦੀ ਸਫਾਈ ਨੂੰ ਵੀ ਯਕੀਨੀ ਬਣਾਇਆ ਜਾਵੇ। ਉਹਨਾਂ ਐਕਸੀਅਨ ਮੰਡੀ ਬੋਰਡ ਨੂੰ ਹਦਾਇਤ ਕੀਤੀ ਕਿ ਸੜਕਾਂ ਦੀ ਮੁਰੰਮਤ ਦਾ ਕੰਮ ਪੂਰਾ ਕੀਤਾ ਜਾਵੇ ਅਤੇ ਪੁਲੀਆਂ ਹੇਠੋਂ ਸਫਾਈ ਯਕੀਨੀ ਬਣਾਈ ਜਾਵੇ ।

ਉਹਨਾਂ ਨੇ ਸਿਹਤ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਹੜਾਂ ਦੇ ਸੀਜ਼ਨ ਵਿੱਚ ਲੋੜੀਂਦੀਆਂ ਦਵਾਈਆਂ ਦੇ ਇੰਤਜ਼ਾਮ ਪੁਖਤਾ ਕੀਤੇ ਜਾਣ।ਇਸ ਤੋਂ ਇਲਾਵਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਲਈ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਅਤੇ ਚਾਰੇ ਦੇ ਪ੍ਰਬੰਧ ਕਰਨ ਨੂੰ ਯਕੀਨੀ ਬਣਾਉਣ ਦੇ ਵੀ ਆਦੇਸ਼ ਦਿੱਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...