September 24, 2026, 9:38 am
----------- Advertisement -----------
HomeNewsLatest NewsADGP ਅਰਪਿਤ ਸ਼ੁਕਲਾ ਵੱਲੋਂ ਟੀ 20 ਮੈਚ ਦੇ ਸੁਰੱਖਿਆ ਪ੍ਰਬੰਧਾ ਦਾ ਲਿਆ...

ADGP ਅਰਪਿਤ ਸ਼ੁਕਲਾ ਵੱਲੋਂ ਟੀ 20 ਮੈਚ ਦੇ ਸੁਰੱਖਿਆ ਪ੍ਰਬੰਧਾ ਦਾ ਲਿਆ ਗਿਆ ਜਾਇਜਾ

Published on

----------- Advertisement -----------

ਐਸ.ਏ.ਐਸ ਨਗਰ 16 ਸਤੰਬਰ: ਏ.ਡੀ.ਜੀ.ਪੀ ਅਰਪਿਤ ਸ਼ੁਕਲਾ (ਅਮਨ ਤੇ ਕਾਨੂੰਨ )ਵੱਲੋਂ ਜਿਲ੍ਹੇ ਵਿੱਚ 20 ਸਤੰਬਰ ਨੂੰ ਖੇਡੇ ਜਾ ਰਹੇ ਭਾਰਤ ਬਨਾਮ ਆਸਟਰੇਲੀਆ ਟੀ-20 ਮੈਚ ਦੇ ਸੁਰੱਖਿਆ ਪ੍ਰਬੰਧਾ ਦਾ ਜਾਇਜਾ ਲਿਆ । ਉਨ੍ਹਾਂ ਨਾਲ ਡੀ.ਆਈ.ਜੀ, ਰੂਪਨਗਰ ਰੇਂਜ, ਗੁਰਪ੍ਰੀਤ ਸਿੰਘ ਭੁੱਲਰ,ਡਿਪਟੀ ਕਮਿਸ਼ਨਰ ਅਮਿਤ ਤਲਵਾੜ,ਸੀਨੀਅਰ ਕਪਤਾਨ ਪੁਲਿਸ ਵਿਵੇਕ ਸ਼ੀਲ ਸੋਨੀ ਅਤੇ ਹੋਰ ਪੁਲਿਸ ਅਧਿਕਾਰੀ ਮੌਜੂਦ ਸਨ । ਏ.ਡੀ.ਜੀ.ਪੀ ਸ਼ੁਕਲਾ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤ ਬਨਾਮ ਆਸਟ੍ਰੇਲੀਆ ਦਾ ਪਹਿਲਾ ਅੰਤਰਾਸਟਰੀ ਟੀ-20 ਕ੍ਰਿਕਟ ਮੈਚ ਜੋਕਿ 20 ਸਤੰਬਰ ਨੂੰ ਐਸ.ਏ.ਐਸ ਨਗਰ ਦੇ ਬਿੰਦਰਾ ਸਟੇਡੀਅਮ, ਪੀ.ਸੀ.ਏ, ਸੈਕਟਰ 63 ਵਿਖੇ ਖੇਡਿਆ ਜਾ ਰਿਹਾ ਹੈ, ਦੇ ਸੁਰੱਖਿਆ ਇੰਤਜਾਮ ਪੁਖਤਾ ਕਰ ਲਏ ਗਏ ਹਨ । ਉਨ੍ਹਾਂ ਦੱਸਿਆ ਕਿ ਟੀ-20 ਮੈਂਚ ਦੀ ਸੁਰੱਖਿਆ ਵਿੱਚ 12 ਐਸ.ਪੀ, 36 ਡੀ.ਐਸ.ਪੀ, 52 ਇੰਸਪੈਕਟਰ ਅਤੇ 1500 ਤੋਂ ਵੱਧ ਪੁਲਿਸ ਮੁਲਾਜਮਾਂ ਦੀ ਤਾਇਨਾਤੀ ਕੀਤੀ ਗਈ ਹੈ ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਟੀ-20 ਮੈਚ ਦੀ ਇਲੈਕਟ੍ਰੋਨਿਕ ਸਕਿਉਰਟੀ ਵੀ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਸੁਰੱਖਿਆ ਪੱਖੋ 105 ਸੀ.ਸੀ.ਟੀ.ਵੀ ਕੈਮਰੇ, 10 ਚੇਹਰਾ ਪਛਾਨਣ ਵਾਲੇ ਕੈਮਰੇ ਅਤੇ 12 ਚੌਕ ਕਰਾਸਿੰਗ ਕੈਮਰੇ ਲਗਾਏ ਗਏ ਹਨ । ਇਹ ਸਾਰੇ ਲੋੜੀਂਦੇ ਆਟੋਮੈਟਿਕ ਇਲੈਕਟ੍ਰੋਨਿਕ ਯੰਤਰ ਸੁਚੱਜੇ ਢੰਗ ਨਾਲ ਯੋਜਨਾਬੱਧ ਲਗਾਏ ਗਏ ਹਨ । ਉਨ੍ਹਾਂ ਕਿਹਾ ਕਿ ਸਟੇਡੀਅਮ ਅੰਦਰ ਕਿਸੇ ਤਰ੍ਹਾਂ ਦੀ ਵੀ ਇਤਰਾਜ ਯੋਗ ਸਮੱਗਰੀ ਦੀ ਐਂਟਰੀ ਤੇ ਪੂਰਨ ਰੋਕ ਹੋਵੇਗੀ । ਉਨ੍ਹਾਂ ਦੱਸਿਆ ਕਿ ਸਟੇਡੀਅਮ ਦੇ ਨੇੜਲੇ ਸਥਾਨ ਦਾ ਟ੍ਰੈਫਿਕ ਪਲੈਨ ਸ਼ੋਸਲ ਮੀਡੀਆ ਤੇ ਸ਼ੇਅਰ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਦਰਸ਼ਕਾ ਦੀਆਂ ਗੱਡੀਆਂ ਲਈ ਪਾਰਕਿੰਗ ਦਾ ਪ੍ਰਬੰਧ ਵੀ ਪੁੱਖਤਾ ਕਰ ਲਿਆ ਗਿਆ ਹੈ । ਉਨ੍ਹਾਂ ਨੇ ਕਿਹਾ ਕਿ ਸਟੇਡੀਅਮ ਦੇ ਨਜਦੀਕ ਰਹਿੰਦੇ ਲੋਕਾ ਦੀ ਪਾਰਕਿੰਗ ਲਈ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਢੁੱਕਵਾ ਪ੍ਰਬੰਧ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਮੌਕੇ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਪੁਲਿਸ ਪ੍ਰਸ਼ਾਸਨ ਨਾਲ 112 ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ ਜਿਸ ਤੇ ਹਰ ਵੇਲੇ ਲੋੜੀਂਦੀ ਸਹਾਇਤਾ ਉਪਲੱਬਧ ਹੋਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...