September 21, 2026, 5:13 pm
----------- Advertisement -----------
HomeNewsਏਡੀਜੀਪੀ ਕਾਨੂੰਨ ਅਧਿਕਾਰੀ ਮਨੀਸ਼ ਮਿੱਤਲ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 4...

ਏਡੀਜੀਪੀ ਕਾਨੂੰਨ ਅਧਿਕਾਰੀ ਮਨੀਸ਼ ਮਿੱਤਲ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 4 ਸਾਲ ਦੀ ਸੁਣਾਈ ਸਜ਼ਾ

Published on

----------- Advertisement -----------

ਪੰਜਾਬ ਦੇ ਏਡੀਜੀਪੀ ਕਾਨੂੰਨ ਅਧਿਕਾਰੀ ਮਨੀਸ਼ ਮਿੱਤਲ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 8 ਸਾਲ ਪੁਰਾਣੇ ਰਿਸ਼ਵਤ ਮਾਮਲੇ ਵਿੱਚ ਦੋਸ਼ੀ ਪਾਇਆ ਹੈ ਅਤੇ 4 ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀ ਨੂੰ 20,000 ਰੁਪਏ ਜੁਰਮਾਨਾ ਅਦਾ ਕਰਨ ਦਾ ਵੀ ਹੁਕਮ ਦਿੱਤਾ ਹੈ।  ਦੱਸ ਦਈਏ ਕਿ ਅਧਿਕਾਰੀ ਮਨੀਸ਼ ਮਿੱਤਲ ਨੂੰ ਸਾਲ 2015 ਵਿੱਚ ਸੀਬੀਆਈ ਨੇ 7 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਸੀ।

ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਮਾਮਲੇ ਦੀ ਸੁਣਵਾਈ ਪੂਰੀ ਕਰਨ ਤੋਂ ਬਾਅਦ ਮਿੱਤਲ ਨੂੰ ਦੋਸ਼ੀ ਕਰਾਰ ਦਿੱਤਾ। ਦੱਸ ਦਈਏ ਕਿ ਪਟਿਆਲਾ ਤੋਂ ਸ਼ਿਕਾਇਤਕਰਤਾ ਨੇ ਸੀਬੀਆਈ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਉਸ ਨੂੰ ਇੱਕ ਕਤਲ ਕੇਸ ਵਿੱਚ 20 ਸਾਲ ਦੀ ਸਜ਼ਾ ਹੋਈ ਹੈ। ਉਹ ਨਾਭਾ ਮਾਡਰਨ ਜੇਲ੍ਹ ਵਿੱਚ ਆਪਣੀ 20 ਸਾਲ ਦੀ ਸਜ਼ਾ ਦੇ 14 ਸਾਲ ਪੂਰੇ ਕਰ ਚੁੱਕਾ ਸੀ। ਕੈਦੀ ਦੇ ਚੰਗੇ ਆਚਰਣ ਕਰਕੇ ਉਸ ਦੀ ਬਾਕੀ ਬਚੀ 6 ਸਾਲ ਦੀ ਸਜ਼ਾ ਘਟਾ ਦਿੱਤੀ ਗਈ। ਕੈਦੀ ਨੇ ਪੂਰੀ ਸਜ਼ਾ ਦੀ ਫਾਈਲ ਪਾਸ ਕਰਵਾਉਣ ਲਈ ਪੰਜਾਬ ਏਡੀਜੀਪੀ (ਜੇਲ੍ਹ) ਦਫ਼ਤਰ ਵਿੱਚ ਤਾਇਨਾਤ ਕਾਨੂੰਨ ਅਧਿਕਾਰੀ ਮਨੀਸ਼ ਮਿੱਤਲ ਕੋਲ ਪਹੁੰਚ ਕੀਤੀ ਸੀ। 

ਇਲਜ਼ਾਮ ਅਨੁਸਾਰ ਮਨੀਸ਼ ਨੇ ਸ਼ਿਕਾਇਤਕਰਤਾ ਤੋਂ ਫਾਈਲ ਪਾਸ ਕਰਨ ਅਤੇ ਕੇਸ ਆਪਣੇ ਹੱਕ ਵਿੱਚ ਕਰਨ ਲਈ 7 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। 25 ਅਗਸਤ ਨੂੰ ਲਾਅ ਅਫਸਰ ਨੇ ਪੈਸੇ ਲੈ ਕੇ ਉਸ ਨੂੰ ਸੈਕਟਰ-17 ਸਥਿਤ ਏਡੀਜੀਪੀ ਦਫ਼ਤਰ ਬੁਲਾਇਆ। ਸ਼ਿਕਾਇਤਕਰਤਾ ਦੀ ਸੂਚਨਾ ਦੇ ਆਧਾਰ ‘ਤੇ ਸੀ.ਬੀ.ਆਈ ਨੇ ਪਹਿਲਾਂ ਹੀ ਜਾਲ ਵਿਛਾਇਆ ਹੋਇਆ ਸੀ। ਜਿਵੇਂ ਹੀ ਸ਼ਿਕਾਇਤਕਰਤਾ ਨੇ ਕਾਨੂੰਨ ਅਧਿਕਾਰੀ ਨੂੰ ਰਿਸ਼ਵਤ ਦਿੱਤੀ, ਸੀਬੀਆਈ ਨੇ ਤੁਰੰਤ ਮਨੀਸ਼ ਮਿੱਤਲ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...