November 13, 2026, 9:12 am
----------- Advertisement -----------
HomeNewsLatest Newsਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ 'ਚ ਪਸ਼ੂਆਂ ਨੂੰ ਸੜਕਾਂ...

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ‘ਚ ਪਸ਼ੂਆਂ ਨੂੰ ਸੜਕਾਂ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਲਗਾਈ ਪਾਬੰਦੀ

Published on

----------- Advertisement -----------

ਗੁਰਦਾਸਪੁਰ, 3 ਸਤੰਬਰ ( ) – ਸੁਰਿੰਦਰ ਸਿੰਘ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਣਗੇ ਅਤੇ ਨਾ ਹੀ ਅਵਾਰਾ ਛੱਡਣਗੇ।

ਮਨਾਹੀ ਦੇ ਇਹ ਹੁਕਮ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਲੋਕ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਦੇ ਉੱਤੇ ਅਤੇ ਜਨਤਕ ਥਾਵਾਂ ’ਤੇ ਚਰਾਉਂਦੇ ਹਨ, ਜਿਸ ਕਾਰਨ ਸੜਕਾਂ ’ਤੇ ਦੁਰਘਟਨਾਵਾਂ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਅਤੇ ਆਮ ਆਵਾਜਾਈ ਵਿੱਚ ਵਿਘਨ ਪੈਂਦਾ ਹੈ। ਇਸ ਤੋਂ ਇਲਾਵਾ ਜਦੋਂ ਵੀ ਪਸ਼ੂਆਂ ਨੂੰ ਸੜਕਾਂ ’ਤੇ ਖੁੱਲ੍ਹਾ ਛੱਡਿਆ ਜਾਂਦਾ ਹੈ ਤਾਂ ਇਹ ਪਸ਼ੂ ਅਕਸਰ ਬੇਕਾਬੂ ਹੋ ਜਾਂਦੇ ਹਨ ਅਤੇ ਰਾਹ ਜਾਂਦੇ ਵਿਅਕਤੀਆਂ ਦਾ ਨੁਕਸਾਨ ਕਰਦੇ ਹਨ। ਇਸ ਤੋਂ ਇਲਾਵਾ ਪਸ਼ੂ ਫ਼ਸਲਾਂ ਦਾ ਵੀ ਉਜਾੜਾ ਕਰਦੇ ਹਨ।
ਉਪਰੋਕਤ ਹਾਲਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਣਗੇ ਅਤੇ ਨਾ ਹੀ ਪਸ਼ੂਆਂ ਨੂੰ ਅਵਾਰਾ ਛੱਡਣਗੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਹ ਹੁਕਮ ਇੱਕ ਤਰਫ਼ਾ ਪਾਸ ਕੀਤੇ ਹਨ। ਪਾਬੰਦੀ ਦੇ ਇਹ ਹੁਕਮ 30 ਅਗਸਤ ਤੋਂ 28 ਅਕਤੂਬਰ 2024 ਤੱਕ ਲਾਗੂ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...