September 6, 2026, 5:32 am
----------- Advertisement -----------
HomeNewsBreaking Newsਕਪੂਰਥਲਾ 'ਚ ਪ੍ਰਸ਼ਾਸਨ ਨੇ ਜ਼ਿੰਦਾ ਵਿਅਕਤੀ ਨੂੰ  ਦਿੱਤਾ ਮ੍ਰਿਤਕ ਕਰਾਰ, ਰਾਸ਼ਟਰਪਤੀ ਤੋਂ...

ਕਪੂਰਥਲਾ ‘ਚ ਪ੍ਰਸ਼ਾਸਨ ਨੇ ਜ਼ਿੰਦਾ ਵਿਅਕਤੀ ਨੂੰ  ਦਿੱਤਾ ਮ੍ਰਿਤਕ ਕਰਾਰ, ਰਾਸ਼ਟਰਪਤੀ ਤੋਂ ਵੋਟ ਅਧਿਕਾਰ ਬਹਾਲ ਕਰਨ ਦੀ ਕੀਤੀ ਮੰਗ

Published on

----------- Advertisement -----------

ਕਪੂਰਥਲਾ ‘ਚ ਲੋਕ ਸਭਾ ਚੋਣਾਂ ਦੌਰਾਨ ਇਕ ਵਿਅਕਤੀ ਪੋਲਿੰਗ ਬੂਥ ‘ਤੇ ਪਹੁੰਚਿਆ, ਜਿਸ ਨੂੰ ਪ੍ਰਸ਼ਾਸਨ ਨੇ ਜ਼ਿੰਦਾ ਹੁੰਦਿਆਂ ਹੀ ਮ੍ਰਿਤਕ ਕਰਾਰ ਦੇ ਦਿੱਤਾ ਅਤੇ ਉਸ ਦਾ ਨਾਂ ਵੋਟਰ ਸੂਚੀ ‘ਚੋਂ ਹਟਾ ਦਿੱਤਾ ਗਿਆ। 72 ਸਾਲਾ ਵਿਅਕਤੀ ਆਪਣੇ ਗਲੇ ‘ਚ ਤਖਤੀ ਲਟਕਾਈ ਲੈ ਕੇ ਪਹੁੰਚਿਆ ਅਤੇ ਰਾਸ਼ਟਰਪਤੀ ਤੋਂ ਆਪਣਾ ਵੋਟ ਅਧਿਕਾਰ ਬਹਾਲ ਕਰਨ ਦੀ ਮੰਗ ਕੀਤੀ।

ਦੱਸ ਦਈਏ ਕਿ ਕਪੂਰਥਲਾ ਦੇ ਰਣਧੀਰ ਕਾਲਜ ‘ਚ ਪੋਲਿੰਗ ਸਟੇਸ਼ਨ ‘ਤੇ ਪਹੁੰਚੇ ਕਪੂਰਥਲਾ ਨਿਵਾਸੀ 72 ਸਾਲਾ ਅਰੁਣ ਜਲੋਟਾ ਨੇ ਰਾਸ਼ਟਰਪਤੀ ਤੋਂ ਆਪਣਾ ਵੋਟ ਅਧਿਕਾਰ ਬਹਾਲ ਕਰਨ ਦੀ ਮੰਗ ਕੀਤੀ ਹੈ।

ਅਰੁਣ ਜਲੋਟਾ ਦਾ ਕਹਿਣਾ ਹੈ ਕਿ ਉਹ ਪਿਛਲੇ ਕਈ ਸਾਲਾਂ ਤੋਂ ਆਪਣੀ ਵੋਟ ਪਾਉਂਦੇ ਆ ਰਹੇ ਹਨ ਪਰ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਪ੍ਰਸ਼ਾਸਨਿਕ ਗਲਤੀ ਕਾਰਨ ਉਨ੍ਹਾਂ ਦੀ ਵੋਟ ਖੋਹ ਲਈ ਗਈ। ਬਜ਼ੁਰਗ ਅਨੁਸਾਰ ਉਸ ਦੇ ਗੁਆਂਢ ਵਿੱਚ ਰਹਿਣ ਵਾਲੇ ਕਿਸੇ ਵਿਅਕਤੀ ਦੀ ਮੌਤ ਹੋ ਗਈ ਸੀ ਪਰ ਵੋਟਾਂ ਪੈਣ ਅਤੇ ਗਿਣਤੀ ਸਮੇਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਉਸ ਦੀ ਵੋਟ ਰੱਦ ਕਰ ਦਿੱਤੀ ਗਈ।

ਜਿਸ ਕਾਰਨ ਉਹ ਇਸ ਵਾਰ ਆਪਣੀ ਵੋਟ ਦਾ ਇਸਤੇਮਾਲ ਨਹੀਂ ਕਰ ਸਕੇ ਹਨ। ਇਸ ਤੋਂ ਜਿੱਥੇ ਉਹ ਨਿਰਾਸ਼ ਹੈ, ਉੱਥੇ ਹੀ ਉਸ ਦਾ ਪਰਿਵਾਰ ਵੀ ਕਾਫੀ ਪਰੇਸ਼ਾਨ ਹੈ ਅਤੇ ਉਸ ਦੀ ਪਤਨੀ ਨੇ ਵੀ ਇਸ ਕਾਰਨ ਵੋਟ ਨਹੀਂ ਪਾਉਣੀ ਸੀ। ਪਰ ਪਤੀ ਦੇ ਕਹਿਣ ਤੋਂ ਬਾਅਦ ਉਸਨੇ ਵੋਟ ਪਾਉਣ ਦਾ ਫੈਸਲਾ ਕੀਤਾ।

ਬਜ਼ੁਰਗ ਅਰੁਣ ਜਲੋਟਾ ਦੀ ਪਤਨੀ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਦੀ ਵੋਟ ਦੁਬਾਰਾ ਬਣਵਾ ਕੇ ਉਸ ਦੇ ਪਤੀ ਦਾ ਇਹ ਹੱਕ ਬਹਾਲ ਕੀਤਾ ਜਾਵੇ। ਦੂਜੇ ਪਾਸੇ ਜਦੋਂ ਇਸ ਸਬੰਧੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਦੀ ਜਾਂਚ ਕਰਵਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...