November 11, 2026, 5:51 pm
----------- Advertisement -----------
HomeNewsBreaking Newsਡਿਜੀਟਲ ਰਸੀਦਾਂ ਦੀ ਮਦਦ ਨਾਲ ਪ੍ਰਸ਼ਾਸਨਿਕ ਸੁਧਾਰ ਵਿਭਾਗ ਸਾਲਾਨਾ 1.3 ਕਰੋੜ ਕਾਗ਼ਜ਼ਾਂ...

ਡਿਜੀਟਲ ਰਸੀਦਾਂ ਦੀ ਮਦਦ ਨਾਲ ਪ੍ਰਸ਼ਾਸਨਿਕ ਸੁਧਾਰ ਵਿਭਾਗ ਸਾਲਾਨਾ 1.3 ਕਰੋੜ ਕਾਗ਼ਜ਼ਾਂ ਦੀ ਕਰੇਗਾ ਬੱਚਤ

Published on

----------- Advertisement -----------

ਚੰਡੀਗੜ੍ਹ, 12 ਮਈ: ਇੱਕ ਹੋਰ ਵਾਤਾਵਰਣ ਪੱਖੀ ਪਹਿਲਕਦਮੀ ਕਰਦਿਆਂ ਪੰਜਾਬ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਵੱਲੋਂ ਸੇਵਾ ਕੇਂਦਰਾਂ ਵਿੱਚ ਸਰਕਾਰੀ ਸੇਵਾਵਾਂ ਲਈ ਅਦਾ ਕੀਤੀ ਜਾਂਦੀ ਫੀਸ ਦੀਆਂ ਰਸੀਦਾਂ ਬਿਨੈਕਾਰਾਂ ਨੂੰ ਹੁਣ ਉਨ੍ਹਾਂ ਦੇ ਮੋਬਾਈਲ ਫੋਨ ‘ਤੇ ਐਸ.ਐਮ.ਐਸ. ਰਾਹੀਂ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਨਾਲ ਨਾ ਸਿਰਫ਼ 1.3 ਕਰੋੜ ਕਾਗਜ਼ਾਂ ਦੀ ਬੱਚਤ ਹੋਵੇਗੀ, ਬਲਕਿ ਸਰਕਾਰੀ ਖ਼ਜ਼ਾਨੇ ਤੋਂ ਸਾਲਾਨਾ ਤਕਰੀਬਨ 80 ਲੱਖ ਰੁਪਏ ਦਾ ਬੋਝ ਵੀ ਘਟੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਣ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਸੇਵਾ ਅੱਜ ਤੋਂ ਸ਼ੁਰੂ ਹੋ ਗਈ ਹੈ। ਕਾਗ਼ਜ਼ੀ ਰਸੀਦ ਪ੍ਰਣਾਲੀ ਦੇ ਖ਼ਾਤਮੇ ਨਾਲ ਸੇਵਾ ਕੇਂਦਰਾਂ ਵਿੱਚ ਕਾਰਬਨ ਦੀ ਵਰਤੋਂ ਘਟੇਗੀ ਜੋ ਕਿ ਇੱਕ ਚੰਗੇ ਤੇ ਸਾਫ਼ ਸੁਥਰੇ ਭਵਿੱਖ ਦੀ ਦਿਸ਼ਾ ਵੱਲ ਅਹਿਮ ਕਦਮ ਸਾਬਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਬਿਨੈਕਾਰਾਂ ਨੂੰ ਹੁਣ ਕਾਗਜ਼ੀ ਰਸੀਦਾਂ ਦੇ ਗੁਆਚਣ ਦੀ ਚਿੰਤਾ ਨਹੀਂ ਰਹੇਗੀ ਕਿਉਂਕਿ ਹੁਣ ਉਹ ਐਸ.ਐਮ.ਐਸ. ਰਾਹੀਂ ਆਸਾਨੀ ਨਾਲ ਆਪਣੀਆਂ ਭੁਗਤਾਨ ਰਸੀਦਾਂ ਪ੍ਰਾਪਤ ਕਰ ਸਕਣਗੇ।

ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਕਿਹਾ ਕਿ ਡਿਜੀਟਲ ਰਸੀਦਾਂ ਉਤੇ ਆਮ ਕਾਗਜ਼ੀ ਰਸੀਦਾਂ ਵਾਲੀ ਸਾਰੀ ਜਾਣਕਾਰੀ ਉਪਲੱਬਧ ਹੋਵੇਗੀ, ਪਰ ਜੇਕਰ ਕੋਈ ਬਿਨੈਕਾਰ ਕਾਗਜ਼ੀ ਰਸੀਦ ਲੈਣਾ ਚਾਹੇਗਾ ਤਾਂ ਉਸ ਨੂੰ ਬਿਨਾਂ ਕਿਸੇ ਵਾਧੂ ਖਰਚ ਦੇ ਦਸਤਖ਼ਤ ਅਤੇ ਮੋਹਰ ਲੱਗੀ ਹੋਈ ਰਸੀਦ ਦਿੱਤੀ ਜਾਵੇਗੀ। ਪਰ ਉਨ੍ਹਾਂ ਨਾਲ ਹੀ ਨਾਗਰਿਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਾਗਜ਼ੀ ਰਸੀਦਾਂ ਦੀ ਮੰਗ ਨਾ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਵਾਤਾਵਰਣ ਪੱਖੀ ਪਹਿਲਕਦਮੀ ਦਾ ਹਿੱਸਾ ਬਣਨ।

ਅਮਨ ਅਰੋੜਾ ਨੇ ਕਿਹਾ ਕਿ ਰਸੀਦ ਦੀ ਆਫਿਸ ਕਾਪੀ ਅਰਜ਼ੀ ਫਾਰਮ ਦੇ ਪਹਿਲੇ ਪੰਨੇ ਦੇ ਪਿਛਲੇ ਪਾਸੇ ਪ੍ਰਿੰਟ ਕੀਤੀ ਜਾਵੇਗੀ ਅਤੇ ਸੇਵਾ ਕੇਂਦਰਾਂ ਦੇ ਅਪਰੇਟਰ ਵੱਲੋਂ ਇਸ ‘ਤੇ ਹਸਤਾਖ਼ਰ ਕਰਕੇ ਮੋਹਰ ਲਗਾਈ ਜਾਵੇਗੀ। ਫਾਰਮ-ਰਹਿਤ ਸੇਵਾ ਦੇ ਕੇਸ ਵਿੱਚ ਸਿਸਟਮ ਜੈਨਰੇਟਿਡ ਫਾਰਮ ਦੇ ਪਿਛਲੇ ਪਾਸੇ ਲੋੜ ਪੈਣ ‘ਤੇ ਰਸੀਦ ਪ੍ਰਿੰਟ ਕੀਤੀ ਜਾਵੇਗੀ। ਅਮਨ ਅਰੋੜਾ ਨੇ ਕਿਹਾ ਕਿ ਅਜੋਕੇ ਡਿਜੀਟਲ ਯੁੱਗ ਵਿੱਚ ਡਿਜੀਟਲ ਰਸੀਦ ਪਹਿਲਾਂ ਹੀ ਇੱਕ ਸਫ਼ਲ ਬਦਲ ਸਾਬਤ ਹੋ ਚੁੱਕੀ ਹੈ ਕਿਉਂਕਿ ਇਨ੍ਹਾਂ ਨੂੰ ਸਟੋਰ ਕਰਨਾ ਅਤੇ ਲੋੜ ਪੈਣ ‘ਤੇ ਇਨ੍ਹਾਂ ਤੱਕ ਪਹੁੰਚ ਕਰਨਾ ਬਹੁਤ ਆਸਾਨ ਹੈ। ਉਨ੍ਹਾਂ ਕਿਹਾ ਕਿ ਪੇਪਰ-ਰਹਿਤ ਫੀਸ ਰਸੀਦ ਪ੍ਰਣਾਲੀ ਸੇਵਾ ਪ੍ਰਦਾਨ ਕਰਨ ਵਾਲਿਆਂ ਅਤੇ ਉਪਭੋਗਤਾਵਾਂ ਦੋਵਾਂ ਦੇ ਸਮੇਂ ਦੀ ਵੀ ਬੱਚਤ ਕਰੇਗੀ ਕਿਉਂਕਿ ਇਸ ਨਾਲ ਸੇਵਾ ਕੇਂਦਰਾਂ ਵਿਖੇ ਕਾਊਂਟਰਾਂ ‘ਤੇ ਰਸੀਦ ਪ੍ਰਿੰਟ ਕਰਨ ਦੇ ਸਮੇਂ ਦੀ ਵੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਪ੍ਰਿੰਟਿੰਗ ‘ਤੇ ਆਉਣ ਵਾਲੇ ਸਾਲਾਨਾ ਤਕਰੀਬਨ 80 ਲੱਖ ਰੁਪਏ ਦੇ ਖਰਚੇ ਦੀ ਵੀ ਬੱਚਤ ਹੋਵੇਗੀ। ਇਸ ਦੌਰਾਨ ਡਾਇਰੈਕਟਰ ਡੀ.ਜੀ.ਆਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਸ ਸਿਸਟਮ ਨੂੰ ਡੀ.ਜੀ.ਆਰ. ਦੀ ਆਪਣੀ ਸਾਫਟਵੇਅਰ ਟੀਮ ਵੱਲੋਂ ਡਿਜ਼ਾਈਨ ਅਤੇ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਪ੍ਰਿਯਾਂਕ ਸ਼ਰਮਾ, ਸੁਖਵਿੰਦਰ ਸਿੰਘ ਅਤੇ ਰੌਬਿਨ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...