September 12, 2026, 11:23 pm
----------- Advertisement -----------
HomeNewsLatest Newsਖੇਤਾਂ 'ਚ ਅੱਗ ਲੱਗਣ ਦੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਸਬੰਧੀ ਐਡਵਾਈਜ਼ਰੀ ਜਾਰੀ

ਖੇਤਾਂ ‘ਚ ਅੱਗ ਲੱਗਣ ਦੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਸਬੰਧੀ ਐਡਵਾਈਜ਼ਰੀ ਜਾਰੀ

Published on

----------- Advertisement -----------

ਚੰਡੀਗੜ, 6 ਅਪਰੈਲ: ਚੱਲ ਰਹੇ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਆਪਣੇ ਇਲਾਕੇ ਵਿੱਚ ਬਿਜਲੀ ਦੀਆਂ ਢਿੱਲੀਆਂ ਤਾਰਾਂ ਜਾਂ ਕਿਸੇ ਕਿਸਮ ਦੀ ਕੋਈ ਸਪਾਰਕਿੰਗ ਦੀ ਘਟਨਾ ਦੇਖਦੇ ਹਨ ਤਾਂ ਤੁਰੰਤ ਨੇੜਲੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫਤਰ ਨੂੰ ਸੂਚਿਤ ਕਰਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਵੱਲੋਂ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਉਨਾਂ ਖਪਤਕਾਰਾਂ ਨੂੰ ਇਹ ਵੀ ਦੱਸਿਆ ਕਿ ਉਹ ਬਿਜਲੀ ਸਬੰਧੀ ਆਪਣੀਆਂ ਸ਼ਿਕਾਇਤਾਂ 96461-06835 ਅਤੇ 96461-06836 ‘ਤੇ 24 ਘੰਟੇ ਕਾਰਜਸੀਲ ਹੈਲਪਲਾਈਨ ਨੰਬਰਾਂ ‘ਤੇ ਦਰਜ ਕਰਵਾ ਸਕਦੇ ਹਨ। ਉਨਾਂ ਕਿਹਾ ਕਿ ਖਪਤਕਾਰ ਵਟਸਐਪ ਨੰਬਰ 96461-06835 ‘ਤੇ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਬਿਜਲੀ ਮੰਤਰੀ ਨੇ ਕਿਸਾਨਾਂ ਨੂੰ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਇਕ ਮਰਲੇ ਰਕਬੇ ਦੀ ਕਣਕ ਦੀ ਕਟਾਈ ਪਹਿਲਾਂ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਟਾਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਲੱਗੇ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਦਸ ਮੀਟਰ ਦਾ ਘੇਰਾ ਗਿੱਲਾ ਰੱਖਿਆ ਜਾਵੇ ਤਾਂ ਜੋ ਜੇਕਰ ਕੋਈ ਸਪਾਰਕਿੰਗ ਵਰਗੀ ਘਟਨਾ ਵਾਪਰਦੀ ਹੈ ਤਾਂ ਇਸ ਘਟਨਾ ਨੂੰ ਆਸਾਨੀ ਨਾਲ ਅਤੇ ਖ਼ੁਦ-ਬ-ਖੁਦ ਰੋਕਿਆ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...