September 16, 2026, 5:23 am
----------- Advertisement -----------
HomeNewsBreaking Newsਮੋਰਿੰਡਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼...

ਮੋਰਿੰਡਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਐਡਵੋਕੇਟ ਧਾਮੀ

Published on

----------- Advertisement -----------

ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੇਅਦਬੀ ਦੇ ਦੋਸ਼ੀ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਬਹੁਤ ਸਤਿਕਾਰ ਕੀਤਾ ਜਾਂਦਾ ਹੈ, ਪਰ ਦੁੱਖ ਦੀ ਗੱਲ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਰੁਕ ਨਹੀਂ ਰਹੀਆਂ।
ਐਡਵੋਕੇਟ ਧਾਮੀ ਨੇ ਕਿਹਾ ਕਿ ਮੋਰਿੰਡਾ ਵਿੱਚ ਬੇਅਦਬੀ ਦੀ ਘਟਨਾ ਹੈਰਾਨ ਕਰਨ ਵਾਲੀ ਹੈ, ਦੋਸ਼ੀ ਨੇ ਆ ਕੇ ਗੁਰੂ ਸਾਹਿਬ ਦਾ ਅਪਮਾਨ ਕੀਤਾ ਹੈ। ਇਸ ਵਿਅਕਤੀ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਣਾ ਚਾਹੀਦਾ ਅਤੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਕਰਕੇ ਇੱਕ ਮਿਸਾਲ ਕਾਇਮ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਬੇਅਦਬੀ ਕਰਨ ਵਾਲੀਆਂ ਤਾਕਤਾਂ ਨੂੰ ਸਾਹਮਣੇ ਲਿਆਂਦਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...