August 25, 2026, 1:06 pm
----------- Advertisement -----------
HomeNewsBreaking Newsਲੁਧਿਆਣਾ 'ਚ ASI ਨੇ ਕੀਤੀ ਹਵਾਈ ਫਾਇਰਿੰਗ, FIR ਦਰਜ

ਲੁਧਿਆਣਾ ‘ਚ ASI ਨੇ ਕੀਤੀ ਹਵਾਈ ਫਾਇਰਿੰਗ, FIR ਦਰਜ

Published on

----------- Advertisement -----------

ਲੁਧਿਆਣਾ ਵਿੱਚ ਬੀਤੀ ਰਾਤ ਇੱਕ ASI ਨੇ ਸ਼ਰਾਬ ਦੇ ਨਸ਼ੇ ਵਿੱਚ ਹੰਗਾਮਾ ਮਚਾ ਦਿੱਤਾ। ਮਾਮਲਾ ਇੰਨਾ ਵੱਧ ਗਿਆ ਕਿ ਉਸ ਨੇ ਹਵਾ ਵਿੱਚ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵਾਲੇ ਨੇ 3 ਗੋਲੀਆਂ ਚਲਾਈਆਂ ਹਨ। ਚੌਕੀ ਕਟਾਣੀ ਕਲਾਂ ਦੀ ਪੁਲਿਸ ਨੇ ਏਐਸਆਈ ਖ਼ਿਲਾਫ਼ ਕਾਰਵਾਈ ਕਰਦਿਆਂ ਐਫਆਈਆਰ ਦਰਜ ਕਰ ਲਈ ਹੈ। ਮੁਲਜ਼ਮ ਏਐਸਆਈ ਦੀ ਪਛਾਣ ਸਰਾਜਦੀਪ ਵਜੋਂ ਹੋਈ ਹੈ। ਸਰਾਜਦੀਪ ਥਾਣਾ ਸਮਰਾਲਾ ਵਿਖੇ ਤਾਇਨਾਤ ਸੀ।

ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਜਸਪਾਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਸਰਾਜਦੀਪ ਦੇ ਨੰਬਰਦਾਰ ਦਪਿੰਦਰਪਾਲ ਸਿੰਘ ਨਾਲ ਕਾਰ ਦੀ ਟੱਕਰ ਨੂੰ ਲੈ ਕੇ ਕਾਫੀ ਤਕਰਾਰ ਹੋ ਗਈ ਸੀ। ਮਾਮਲਾ ਇੰਨਾ ਵੱਧ ਗਿਆ ਕਿ ਉਸ ਨੇ ਹਵਾ ਵਿੱਚ ਗੋਲੀਆਂ ਚਲਾ ਦਿੱਤੀਆਂ।

ਸਰਾਜਦੀਪ ਸ਼ਰਾਬ ਦੇ ਨਸ਼ੇ ਵਿੱਚ ਸੀ। ਦਪਿੰਦਰਪਾਲ ਨੇ ਪੁਲਸ ਨੂੰ ਸੂਚਨਾ ਦਿੱਤੀ। ਦਪਿੰਦਰਪਾਲ ਸਿੰਘ ਦੀ ਸ਼ਿਕਾਇਤ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਸ਼ੀ ਸਰਾਜਦੀਪ ਨੂੰ ਕਾਬੂ ਕਰ ਲਿਆ। ਫਿਲਹਾਲ ਉਸ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਦੋਸ਼ੀ ਸਰਾਜਦੀਪ ਇਸ ਤੋਂ ਪਹਿਲਾਂ ਵੀ ਖੰਨਾ ‘ਚ ਵਿਵਾਦਾਂ ‘ਚ ਘਿਰ ਚੁੱਕਾ ਹੈ। ਮੁਲਜ਼ਮ ਨੇ ਸ਼ਰਾਬ ਦੇ ਨਸ਼ੇ ਵਿੱਚ ਖੰਨਾ ਵਿੱਚ ਤਾਇਨਾਤੀ ਦੌਰਾਨ ਐਸਐਚਓ ਨਾਲ ਬਦਸਲੂਕੀ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...

ਗੰਨੇ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕਰਨ ਕਰਕੇ ਚੀਨੀ ਦੇ ਰੇਟ 45 ਤੋਂ ਵਧ ਕੇ 70 ਰੁਪਏ ਹੋ ਗਏ- ਕੇਜਰੀਵਾਲ

ਨਵੀਂ ਦਿੱਲੀ/ਗੋਆ, 24 ਅਗਸਤ 2026:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ

ਘੱਗਾ/ਪਟਿਆਲਾ; 24 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ *ਜ਼ਿਲ੍ਹੇ...

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...