June 10, 2026, 10:45 pm
----------- Advertisement -----------
HomeNewsLatest Newsਅਫ਼ਰੀਕਨ ਸਵਾਇਨ ਫੀਵਰ ਅੱਗੇ ਫੈਲਣ ਤੋਂ ਬਚਾਅ ਲਈ ਲੋੜੀਂਦੀਆਂ ਪਾਬੰਦੀਆਂ ਤੇ ਹੈਲਪਲਾਈਨ...

ਅਫ਼ਰੀਕਨ ਸਵਾਇਨ ਫੀਵਰ ਅੱਗੇ ਫੈਲਣ ਤੋਂ ਬਚਾਅ ਲਈ ਲੋੜੀਂਦੀਆਂ ਪਾਬੰਦੀਆਂ ਤੇ ਹੈਲਪਲਾਈਨ ਜਾਰੀ

Published on

----------- Advertisement -----------

ਪਟਿਆਲਾ, 19 ਅਗਸਤ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਚੀਕਾ ਰੋਡ, ਪਿੰਡ ਬਿਲਾਸਪੁਰ ਅਤੇ ਸਨੌਰੀ ਅੱਡਾ ਦੇ ਇਲਾਕਿਆਂ ‘ਚ ਸੂਰਾਂ ਵਿੱਚ ਅਫ਼ਰੀਕਨ ਸਵਾਇਨ ਫੀਵਰ ਦੀ ਬਿਮਾਰੀ ਸਾਹਮਣੇ ਆਉਣ ‘ਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਅਫ਼ਰੀਕਨ ਸਵਾਇਨ ਫੀਵਰ ਬਿਮਾਰੀ ਨੂੰ ਨੋਟੀਫਾਈ ਕਰ ਦਿੱਤਾ ਗਿਆ ਹੈ। ਇਸ ਲਈ ਕਾਨੂੰਨ ਮੁਤਾਬਕ ਅਤੇ ਪ੍ਰਾਪਤ ਹਦਾਇਤਾਂ ਅਨੁਸਾਰ ਬਿਮਾਰੀ ਨਾਲ ਨਜਿੱਠਣ ਲਈ ਇਸ ਦੇ ਬਿਮਾਰੀ ਦੇ ਫੈਲਣ ਦੇ ਧੁਰੇ ਤੋਂ ਲੈਕੇ ਪ੍ਰਭਾਵਤ ਜ਼ੋਨ ਤੇ ਸਰਵੇਲੈਂਸ ਜ਼ੋਨਾਂ ਅੰਦਰ ਵਿਭਾਗ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਸਾਕਸ਼ੀ ਸਾਹਨੀ ਨੇ ਅੱਗੇ ਦੱਸਿਆ ਕਿ ਅੱਜ ਤੱਕ ਉਪਲਬਧ ਰੀਪੋਰਟਾਂ ਮੁਤਾਬਕ ਅਫ਼ਰੀਕਨ ਸਵਾਇਨ ਫੀਵਰ ਬਿਮਾਰੀ ਦਾ ਮਨੁੱਖਾਂ ਨੂੰ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਜ਼ਿਲ੍ਹੇ ਅੰਦਰਲੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਸੂਰਾਂ ਵਿੱਚ ਤੇਜ ਬੁਖ਼ਾਰ, ਕੰਨਾਂ ਜਾਂ ਪੇਟ ‘ਤੇ ਖ਼ੂਨ ਦੇ ਧੱਬੇ ਅਤੇ ਅਚਾਨਕ ਜ਼ਿਆਦਾ ਗਿਣਤੀ ‘ਚ ਮੌਤ ਹੋਣ ਦੀ ਸੂਰਤ ‘ਚ ਨਜ਼ਦੀਕੀ ਪਸ਼ੂ ਸੰਸਥਾ ਵਿਖੇ ਸੰਪਰਕ ਕੀਤਾ ਜਾਵੇ। ਇਸ ਤੋਂ ਬਿਨ੍ਹਾਂ ਵਧੇਰੇ ਜਾਣਕਾਰੀ ਵਾਸਤੇ ਹੈਲਪਲਾਈਨ ਫੋਨ ਨੰਬਰ 0175-2970225 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਤੰਦਰੁਸਤ ਸੂਰਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਅਤੇ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਇਹਤਿਹਾਤ ਵਜੋਂ ਸੂਰ ਪਾਲਣ ਦਾ ਕੰਮ ਕਰਦੇ ਵਿਅਕਤੀ ਇਸ ਬਿਮਾਰੀ ਤੋਂ ਪ੍ਰਭਾਵਤ ਇਲਾਕੇ ਤੋਂ ਬਾਹਰ ਨਹੀਂ ਜਾਣਗੇ ਅਤੇ ਬਾਹਰਲੇ ਵਿਅਕਤੀ ਬਿਮਾਰੀ ਤੋਂ ਪ੍ਰਭਾਵਤ ਇਲਾਕੇ ਵਿੱਚ ਨਹੀਂ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...