September 13, 2026, 6:18 pm
----------- Advertisement -----------
HomeNewsBreaking Newsਪੰਜਾਬ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਨਾਮਜ਼ਦਗੀਆਂ ਸਹੀ ਪਾਈਆਂ...

ਪੰਜਾਬ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ

Published on

----------- Advertisement -----------

ਚੰਡੀਗੜ੍ਹ, 15 ਮਈ: (ਬਲਜੀਤ ਮਰਵਾਹਾ) ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਜ਼ਿਕਰਯੋਗ ਹੈ ਕਿ 13 ਲੋਕ ਸਭਾ ਸੀਟਾਂ ਲਈ 7 ਮਈ ਤੋਂ 14 ਮਈ ਤੱਕ ਸੂਬੇ ਵਿੱਚ ਕੁੱਲ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ।

ਇਸ ਸਬੰਧ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 40 ਉਮੀਦਵਾਰਾਂ ਨੇ 60 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 29 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਅੰਮ੍ਰਿਤਸਰ ਤੋਂ 43 ਉਮੀਦਵਾਰਾਂ ਨੇ 53 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 33 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਖਡੂਰ ਸਾਹਿਬ ਤੋਂ 35 ਉਮੀਦਵਾਰਾਂ ਨੇ 43 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 30 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਜਲੰਧਰ ਤੋਂ 27 ਉਮੀਦਵਾਰਾਂ ਨੇ 35 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 20 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ।

ਹੁਸ਼ਿਆਰਪੁਰ ਤੋਂ 23 ਉਮੀਦਵਾਰਾਂ ਨੇ 27 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 19 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ।

ਆਨੰਦਪੁਰ ਸਾਹਿਬ ਤੋਂ 41 ਉਮੀਦਵਾਰਾਂ ਨੇ 56 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 29 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਲੁਧਿਆਣਾ ਤੋਂ 57 ਉਮੀਦਵਾਰਾਂ ਨੇ 70 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 44 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਫਤਿਹਗੜ੍ਹ ਸਾਹਿਬ ਤੋਂ 23 ਉਮੀਦਵਾਰਾਂ ਨੇ 33 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 15 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ।

ਫਰੀਦਕੋਟ ਤੋਂ 34 ਉਮੀਦਵਾਰਾਂ ਨੇ 41 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 30 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਫਿਰੋਜ਼ਪੁਰ ਤੋਂ 41 ਉਮੀਦਵਾਰਾਂ ਨੇ 48 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 33 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਬਠਿੰਡਾ ਤੋਂ 30 ਉਮੀਦਵਾਰਾਂ ਨੇ 40 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 20 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਸੰਗਰੂਰ ਤੋਂ 38 ਉਮੀਦਵਾਰਾਂ ਨੇ 43 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 26 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਪਟਿਆਲਾ ਤੋਂ 34 ਉਮੀਦਵਾਰਾਂ ਨੇ 49 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 27 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਸਿਬਿਨ ਸੀ ਨੇ ਦੱਸਿਆ ਕਿ 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਉਸ ਤੋਂ ਬਾਅਦ ਸਥਿਤੀ ਸਪੱਸ਼ਟ ਹੋ ਜਾਵੇਗੀ ਕਿ 13 ਲੋਕ ਸਭਾ ਸੀਟਾਂ ਲਈ ਕਿੰਨੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...