September 8, 2026, 2:05 pm
----------- Advertisement -----------
HomeNewsBreaking News ਚੰਡੀਗੜ੍ਹ ਨਗਰ ਨਿਗਮ 'ਚ ਭਾਜਪਾ ਦੇ ਮੇਅਰ ਬਣਨ ਤੋਂ ਬਾਅਦ INDIA ਗਠਜੋੜ...

 ਚੰਡੀਗੜ੍ਹ ਨਗਰ ਨਿਗਮ ‘ਚ ਭਾਜਪਾ ਦੇ ਮੇਅਰ ਬਣਨ ਤੋਂ ਬਾਅਦ INDIA ਗਠਜੋੜ ਦਾ ਬਿਆਨ ਆਇਆ ਸਾਹਮਣੇ

Published on

----------- Advertisement -----------

ਚੰਡੀਗੜ੍ਹ ਨਗਰ ਨਿਗਮ ‘ਚ ਭਾਜਪਾ ਦੇ ਮੇਅਰ ਬਣਨ ਤੋਂ ਬਾਅਦ ਪਵਨ ਬਾਂਸਲ, ਜਰਨੈਲ ਸਿੰਘ ਅਤੇ ਰਾਘਵ ਚੱਡਾ ਇਕੱਠੇ ਪ੍ਰੈੱਸ ਕਾਨਫਰੰਸ ਕਰ ਰਹੇ ਹਨ, ਜਿਸ ‘ਚ ਰਾਘਵ ਚੱਡਾ ਨੇ ਕਿਹਾ ਕਿ ਜਿਸ ਤਰ੍ਹਾਂ ਨਾਲ ਮੇਅਰ ਦੀ ਚੋਣ ਹੋਈ ਹੈ, ਉਹ ਨਾ ਸਿਰਫ ਗੈਰ-ਸੰਵਿਧਾਨਕ, ਗੈਰ-ਕਾਨੂੰਨੀ ਹੈ, ਸਗੋਂ ਇਹ ਸੂਬੇ ਵਿਰੋਧੀ ਵੀ ਹੈ।

 ਨਾਲ ਹੀ ਕਿਹਾ ਕਿ ਮੇਅਰ ਦੀ ਚੋਣ ਵਿਚ INDIA ਗਠਜੋੜ ਨੂੰ 20 ਅਤੇ ਭਾਜਪਾ ਨੂੰ 16 ਵੋਟਾਂ ਪਈਆਂ ਸਨ, ਜਿਸ ਵਿਚ ਆਪ ਅਤੇ ਕਾਂਗਰਸ ਦੀਆਂ 20 ਵੋਟਾਂ ਸਨ।ਭਾਜਪਾ ਨੇ ਹਾਰ ਨੂੰ ਦੇਖਦੇ ਹੋਏ ਸਾਜ਼ਿਸ਼ ਰਚੀ ਸੀ, ਜਿਸ ਵਿਚ 18 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ ‘ਚ ਚੋਣ ਅਧਿਕਾਰੀ ਬਿਮਾਰ ਕਰ ਦਿੱਤਾ ਸੀ। ਜਦੋਂ ਹਾਈਕੋਰਟ ਨੇ ਤਰੀਕ ਤੈਅ ਕੀਤੀ ਤਾਂ ‘ਆਪ੍ਰੇਸ਼ਨ ਲੋਟਸ’ ਚਲਾਇਆ ਗਿਆ ਜੋ ਫੇਲ ਹੋ ਗਿਆ ਅਤੇ ਉਸ ਤੋਂ ਬਾਅਦ ਅੱਜ ਇਹ ਧੋਖਾਧੜੀ ਕੀਤੀ ਗਈ। 

ਚੱਡਾ ਨੇ ਕਿਹਾ ਕਿ ਭਾਜਪਾ ਨੇ ਆਪਣੀ ਹੀ ਪਾਰਟੀ ਦੇ ਘੱਟ ਗਿਣਤੀ ਵਿੰਗ ਦੇ ਇਕ ਮੈਂਬਰ ਨੂੰ ਆਪਣੀ ਨਿਗਰਾਨੀ ਹੇਠ ਚੋਣ ਅਧਿਕਾਰੀ ਬਣਾ ਦਿੱਤਾ ਅਤੇ ਜਦੋਂ ਚੋਣਾਂ ਹੋਈਆਂ ਅਤੇ ਵੋਟਾਂ ਦੀ ਗਿਣਤੀ ਦੀ ਵਾਰੀ ਆਈ ਤਾਂ ਕਿਸੇ ਵੀ ਏਜੰਟ ਨੂੰ ਅੱਗੇ ਨਹੀਂ ਆਉਣ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਗਿਣਤੀ ਹੁੰਦੀ ਹੈ, ਅਸੀਂ ਦੇਖਦੇ ਹਾਂ ਸਾਹਮਣੇ ਹੀ ਵੋਟਾਂ ਦੀ ਗਿਣਤੀ ਕੀਤੀ ਜਾਂਦੀ ਹੈ ਅਤੇ ਇਹ ਪਹਿਲੀ ਵਾਰ ਹੈ ਕਿ ਹੋਇਆ ਕਿ ਭਾਜਪਾ ਦੇ ਇੱਕ ਅਧਿਕਾਰੀ ਨੇ ਆਪਣੀ ਕਲਮ ਨਾਲ ਬੈਲਟ ਪੇਪਰ ‘ਤੇ ਸਿਆਹੀ ਲਗਾ ਕੇ ਸਾਨੂੰ ਅਯੋਗ ਕਰ ਦਿੱਤਾ।

ਆਪ ਕਾਂਗਰਸ ਗਠਜੋੜ ਦੀਆਂ 8 ਵੋਟਾਂ ਰੱਦ ਹੋਈਆਂ ਜਿਸ ਵਿਚ ਭਾਜਪਾ ਦੀ ਕੋਈ ਵੀ ਵੋਟ ਰੱਦ ਨਹੀਂ ਹੋਈ ਜਿਸ ਵਿਚ ਉਨ੍ਹਾਂ ਦੀਆਂ 16 ਵੋਟਾਂ ਬਰਕਰਾਰ ਹਨ ਜਿਸ ਵਿਚ ਜਦੋਂ ਵੀ ਕੋਈ ਵੋਟ ਰੱਦ ਹੁੰਦੀ ਹੈ ਤਾਂ ਦੋਵਾਂ ਪਾਰਟੀਆਂ ਦੇ ਏਜੰਟਾਂ ਨੂੰ ਦਿਖਾਇਆ ਜਾਂਦਾ ਹੈ।

ਪਵਨ ਬਾਂਸਲ ਨੇ ਕਿਹਾ ਕਿ ਇਹ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ ਸੀ ਕਿ ਹਾਰ ਨੂੰ ਦੇਖਦੇ ਹੋਏ ਇਹ ਲੋਕ ਉਥੇ ਪਹੁੰਚ ਜਾਣਗੇ ਅਤੇ ਜਦੋਂ ਚੋਣਾਂ ਦਾ ਐਲਾਨ ਹੋਇਆ ਅਤੇ ਉਨ੍ਹਾਂ ਕੋਲ 15 ਵੋਟਾਂ ਸਨ, ਅਕਾਲੀ ਦਲ ਦੀ 1 ਵੋਟ ਦੇ ਨਾਲ ਉਨ੍ਹਾਂ ਕੋਲ 16 ਵੋਟਾਂ ਸਨ । ‘ਆਪ’ ਕਾਂਗਰਸ ਦੀਆਂ ਕੁੱਲ 20 ਵੋਟਾਂ ਸਨ, ਜਿਸ ‘ਚ ਅਸੀਂ ਫੈਸਲਾ ਕੀਤਾ ਸੀ ਕਿ ਅਸੀਂ ਬਾਈਕਾਟ ਕਰਕੇ ਉਨ੍ਹਾਂ ਨੂੰ ਵੋਟਾਂ ਨਹੀਂ ਪਾਵਾਂਗੇ।

ਦਿੱਲੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਗਠਜੋੜ ਦੀ ਗੱਲ ਚੱਲ ਰਹੀ ਸੀ ਤਾਂ ਅਸੀਂ ਚੋਣ ਲੜਨ ਦਾ ਫੈਸਲਾ ਕੀਤਾ ਸੀ | ਇੱਥੇ ਇੱਕਜੁੱਟ ਹੋ ਕੇ ਲੋਕਤੰਤਰ ਨੂੰ ਜਿਉਂਦਾ ਰੱਖਣ ਲਈ ਇਹ ਜਿੱਤ ਓਨੀ ਹੀ ਜ਼ਰੂਰੀ ਸੀ ਜਿੰਨੀ ਆਜ਼ਾਦੀ ਘੁਲਾਟੀਆਂ ਨੇ ਲੜੀ ਸੀ  

----------- Advertisement -----------

ਸਬੰਧਿਤ ਹੋਰ ਖ਼ਬਰਾਂ

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...