August 7, 2026, 6:15 am
----------- Advertisement -----------
HomeNewsBreaking Newsਪੰਜਾਬ 'ਚ ਰੇਲ ਹਾਦਸੇ ਤੋਂ ਬਾਅਦ 51 ਟਰੇਨਾਂ ਹੋਈਆਂ ਪ੍ਰਭਾਵਿਤ, 7 ਟਰੇਨਾਂ...

ਪੰਜਾਬ ‘ਚ ਰੇਲ ਹਾਦਸੇ ਤੋਂ ਬਾਅਦ 51 ਟਰੇਨਾਂ ਹੋਈਆਂ ਪ੍ਰਭਾਵਿਤ, 7 ਟਰੇਨਾਂ ਰੱਦ

Published on

----------- Advertisement -----------

ਫਤਿਹਗੜ੍ਹ ਸਾਹਿਬ ਵਿੱਚ ਸਾਧੂਗੜ੍ਹ ਅਤੇ ਸਰਹਿੰਦ ਵਿਚਕਾਰ ਅੱਜ ਸਵੇਰੇ 4 ਵਜੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਉੱਤਰੀ ਰੇਲਵੇ ਨੇ ਕੰਟਰੋਲ ਰੂਮ ਦੇ ਨੰਬਰ ਜਾਰੀ ਕੀਤੇ ਹਨ। ਲੁਧਿਆਣਾ ਦੇ ਨੰਬਰ 94178-83569, ਜਲੰਧਰ 81461-39614, ਅੰਮ੍ਰਿਤਸਰ 74969-66206, ਪਠਾਨਕੋਟ 94637-44690 ਅਤੇ ਜੰਮੂ ਤਵੀ ਨੰਬਰ 019124-70116 ‘ਤੇ ਜਾਣਕਾਰੀ ਲਈ ਜਾ ਸਕਦੀ ਹੈ।

ਦੱਸ ਦਈਏ ਕਿ ਰੇਲ ਹਾਦਸੇ ਵਿੱਚ 51 ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਹਨ, ਜਿਸ ਦੀ ਜਾਣਕਾਰੀ ਰੇਲਵੇ ਵੱਲੋਂ ਵੀ ਸਾਂਝੀ ਕੀਤੀ ਗਈ ਹੈ। ਰੇਲਵੇ ਮੁਤਾਬਕ ਰਾਜਪੁਰਾ, ਪਟਿਆਲਾ ਅਤੇ ਧੂਰੀ ਤੋਂ ਜਾਣ ਵਾਲੀਆਂ ਰੇਲ ਗੱਡੀਆਂ ਦਾ ਰੂਟ ਬਦਲ ਦਿੱਤਾ ਗਿਆ ਹੈ। ਕੁਝ ਹੋਰ ਟਰੇਨਾਂ ਨੂੰ ਵੀ ਚੰਡੀਗੜ੍ਹ ਦੇ ਰਸਤੇ ਡਾਇਵਰਟ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਕੋਲੇ ਨਾਲ ਲੱਦੀ ਰੇਲਗੱਡੀ ਸਮਰਪਿਤ ਫਰੇਟ ਕੋਰੀਡੋਰ ਦੇ ਨਿਊ ਸਰਹਿੰਦ ਸਟੇਸ਼ਨ ‘ਤੇ ਖੜ੍ਹੀ ਸੀ, ਜਿਸ ਨੂੰ ਰੋਪੜ ਭੇਜਿਆ ਜਾਣਾ ਸੀ। ਇਸੇ ਟ੍ਰੈਕ ‘ਤੇ ਇਕ ਹੋਰ ਕੋਲੇ ਨਾਲ ਭਰੀ ਰੇਲ ਗੱਡੀ ਪਿੱਛੇ ਤੋਂ ਆਈ ਅਤੇ ਪਹਿਲਾਂ ਤੋਂ ਖੜ੍ਹੀ ਕੋਲੇ ਦੀ ਮਾਲ ਗੱਡੀ ਨਾਲ ਟਕਰਾ ਗਈ। ਇਸ ਕਾਰਨ ਮਾਲ ਗੱਡੀ ਦਾ ਇੰਜਣ ਪਲਟ ਗਿਆ।

ਇਸ ਦੌਰਾਨ ਕੋਲਕਾਤਾ-ਅੰਮ੍ਰਿਤਸਰ ਸਪੈਸ਼ਲ ਸਮਰ ਐਕਸਪ੍ਰੈਸ (04681) ਅੰਬਾਲਾ ਤੋਂ ਲੁਧਿਆਣਾ ਵੱਲ ਜਾਣ ਲਈ ਰਵਾਨਾ ਹੋਈ। ਜਦੋਂ ਇਹ ਟਰੇਨ ਨਿਊ ਸਰਹਿੰਦ ਸਟੇਸ਼ਨ ਨੇੜੇ ਪਹੁੰਚੀ ਤਾਂ ਇਸ ਦੀ ਰਫ਼ਤਾਰ ਧੀਮੀ ਸੀ। ਇਸ ਦੌਰਾਨ ਦੋ ਮਾਲ ਗੱਡੀਆਂ ਦੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਜਦੋਂ ਇੰਜਣ ਪਲਟ ਗਿਆ ਤਾਂ ਇਹ ਯਾਤਰੀ ਟਰੇਨ ਨਾਲ ਟਕਰਾ ਗਿਆ। ਅੰਬਾਲਾ ਡਿਵੀਜ਼ਨ ਦੇ ਡੀਆਰਐਮ ਮਨਦੀਪ ਸਿੰਘ ਭਾਟੀਆ ਅਤੇ ਹੋਰ ਰੇਲਵੇ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ ਅਤੇ ਜਾਂਚ ਵਿੱਚ ਲੱਗੇ ਹੋਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...