September 14, 2026, 9:04 pm
----------- Advertisement -----------
HomeNewsLatest Newsਅਗਨੀਪਥ ਸਕੀਮ : ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਸਰਕਾਰ ਨੂੰ ਕੀਤੀ...

ਅਗਨੀਪਥ ਸਕੀਮ : ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਸਰਕਾਰ ਨੂੰ ਕੀਤੀ ਅਪੀਲ

Published on

----------- Advertisement -----------

‘ਅਗਨੀਪਥ’ ਸਕੀਮ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਨੌਜਵਾਨਾਂ ਨੇ ਪਿਛਲੇ ਦੋ ਸਾਲਾਂ ਵਿੱਚ ਸਰੀਰਕ ਪ੍ਰੀਖਿਆ ਪਾਸ ਕੀਤੀ ਹੈ, ਉਨ੍ਹਾਂ ਨੂੰ ‘ਅਗਨੀਪਥ’ ਸਕੀਮ ਨੂੰ ਲਾਗੂ ਕਰਨ ਦੀ ਬਜਾਏ ਫੌਜ ਵਿੱਚ ਭਰਤੀ ਹੋਣ ਲਈ ਲਿਖਤੀ ਪ੍ਰੀਖਿਆ ਵਿੱਚ ਬੈਠਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ‘ਅਗਨੀਪਥ’ ਸਕੀਮ ਨੂੰ ਵਾਪਸ ਲੈਣ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਹਜ਼ਾਰਾਂ ਨੌਜਵਾਨਾਂ ਨੇ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਲਈ ਸਰੀਰਕ ਪ੍ਰੀਖਿਆ ਪਾਸ ਕੀਤੀ ਹੈ ਪਰ ਉਨ੍ਹਾਂ ਨੂੰ ਲਿਖਤੀ ਪ੍ਰੀਖਿਆ ਲਈ ਨਹੀਂ ਬੁਲਾਇਆ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਸਕੀਮ ਨੂੰ ਵਾਪਸ ਲੈਣਾ ਚਾਹੀਦਾ ਹੈ ਅਤੇ ਪਿਛਲੇ ਦੋ ਸਾਲਾਂ ਵਿੱਚ ਸਰੀਰਕ ਟੈਸਟ ਪਾਸ ਕਰਨ ਵਾਲੇ ਨੌਜਵਾਨਾਂ ਨੂੰ ਲਿਖਤੀ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਭਾਰਤੀ ਫੌਜ ਵਿੱਚ ਭਰਤੀ ਹੋਣ ਅਤੇ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਦਾ ਢੁਕਵਾਂ ਮੌਕਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਇਸ ਤਰਕਹੀਣ ਕਦਮ ਨੇ ਪਹਿਲਾਂ ਹੀ ਦੇਸ਼ ਵਿੱਚ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ ਕਿਉਂਕਿ ਭਾਰਤ ਦੇ ਹਰ ਕੋਨੇ ਤੋਂ ਨੌਜਵਾਨ ਇਸ ਫੈਸਲੇ ਵਿਰੁੱਧ ਅੰਦੋਲਨ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਗਨੀਪਥ ਸਕੀਮ, ਜੇਕਰ ਲਾਗੂ ਹੁੰਦੀ ਹੈ, ਤਾਂ ਸੈਨਿਕਾਂ ਦੀ ਲੜਨ ਦੀ ਸਮਰੱਥਾ ਨੂੰ ਕਮਜ਼ੋਰ ਕਰੇਗੀ ਕਿਉਂਕਿ ਸਿਰਫ਼ ਚਾਰ ਸਾਲਾਂ ਵਿੱਚ ਉਨ੍ਹਾਂ ਕੋਲ ਜੰਗ ਦੇ ਮੈਦਾਨ ਵਿੱਚ ਦੁਸ਼ਮਣ ਨਾਲ ਲੜਨ ਦਾ ਬਹੁਤਾ ਤਜਰਬਾ ਨਹੀਂ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...