ਬਰਨਾਲਾ ਜ਼ਿਲ੍ਹੇ ਦੇ ਪਿੰਡ ਮਹਿਤਾ ਦੇ ਰਹਿਣ ਵਾਲੇ 22 ਸਾਲਾ ਅਗਨੀਵੀਰ ਕਾਂਸਟੇਬਲ ਸੁਖਵਿੰਦਰ ਸਿੰਘ ਦੀ ਮੌਤ ਹੋ ਗਈ ਹੈ। ਕਾਂਸਟੇਬਲ ਸੁਖਵਿੰਦਰ ਸਿੰਘ ਜੰਮੂ ਖੇਤਰ ਦੀ ਫੋਰ ਸਿੱਖ ਐਲਆਈ ਯੂਨਿਟ ਵਿੱਚ ਤਾਇਨਾਤ ਸੀ। ਉਹ 1 ਸਾਲ 9 ਮਹੀਨੇ ਪਹਿਲਾਂ ਹੀ ਜੁਆਇਨ ਹੋਇਆ ਸੀ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਫੌਜੀ ਦੀ ਮੌਤ ਕਿਵੇਂ ਹੋਈ। ਜਾਣਕਾਰੀ ਮੁਤਾਬਕ ਅਗਨੀਵੀਰ ਜਵਾਨ ਦੇ ਪਿਤਾ ਵੀ ਫੌਜ ‘ਚ ਨੌਕਰੀ ਕਰ ਚੁੱਕੇ ਹਨ।
ਦੱਸ ਦਈਏ ਕਿ ਅੱਜ ਅਗਨੀਵੀਰ ਦੀ ਮ੍ਰਿਤਕ ਦੇਹ ਨੂੰ ਉਸ ਦੇ ਪਿੰਡ ਮਹਿਤਾ ਲਿਆਂਦਾ ਗਿਆ। ਜਿੱਥੇ ਉਨ੍ਹਾਂ ਦਾ ਅੰਤਿਮ ਸੰਸਕਾਰ ਗਮਗੀਨ ਮਾਹੌਲ ਵਿੱਚ ਕੀਤਾ ਗਿਆ। ਮ੍ਰਿਤਕ ਅਗਨੀਵੀਰ ਕਾਂਸਟੇਬਲ ਸੁਖਵਿੰਦਰ ਸਿੰਘ ਅਣਵਿਆਹਿਆ ਸੀ। ਉਹ ਆਪਣੇ ਪਿੱਛੇ ਵੱਡਾ ਭਰਾ, ਮਾਤਾ-ਪਿਤਾ ਛੱਡ ਗਿਆ ਹੈ। ਮ੍ਰਿਤਕ ਜਵਾਨ ਦੇ ਮਾਤਾ-ਪਿਤਾ ਸਮੇਤ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਸੁਖਵਿੰਦਰ ਦੇ ਸਿਰ ‘ਤੇ ਪੱਗ ਬੰਨ੍ਹੀ ਅਤੇ ਸਿਰ ‘ਤੇ ਸਿਹਰਾ ਸਜਾ ਕੇ ਵਿਦਾ ਕੀਤਾ।
ਨਾਲ ਹੀ ਮ੍ਰਿਤਕ ਸੁਖਵਿੰਦਰ ਦੇ ਅੰਤਿਮ ਸੰਸਕਾਰ ਮੌਕੇ ਸਾਬਕਾ ਸੈਨਿਕਾਂ ਦੀ ਟੁਕੜੀ ਨੇ ਦੇਸ਼ ਦਾ ਤਿਰੰਗਾ ਝੰਡਾ ਲਹਿਰਾਇਆ ਅਤੇ ਉਨ੍ਹਾਂ ਦੀ ਦੇਹ ਨੂੰ ਸਲਾਮੀ ਦਿੱਤੀ। ਜਦਕਿ ਫੌਜ ਦੀ ਟੁਕੜੀ ਨੇ ਵੀ ਸਲਾਮੀ ਦੇ ਕੇ ਸ਼ਰਧਾਂਜਲੀ ਦਿੱਤੀ।
ਇਸ ਮੌਕੇ ਇਲਾਕਾ ਵਿਧਾਇਕ ਲਾਭ ਸਿੰਘ ਉਗੋਕੇ ਅਤੇ ਤਪਾ ਦੀ ਐਸ.ਡੀ.ਐਮ ਪੂਨਮਪ੍ਰੀਤ ਕੌਰ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਬਣਦੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਡਿਊਟੀ ਦੌਰਾਨ ਸ਼ਹੀਦ ਹੋਏ ਅਗਨੀਵੀਰ ਸੁਖਵਿੰਦਰ ਸਿੰਘ ਨੂੰ ਪੰਜਾਬ ਦੀ ਤਰਫੋਂ ਸਨਮਾਨਿਤ ਕੀਤਾ ਜਾਵੇਗਾ।
----------- Advertisement -----------
ਜੰਮੂ ‘ਚ ਬਰਨਾਲਾ ਦੇ ਅਗਨੀਵੀਰ ਦੀ ਸ਼ੱਕੀ ਹਲਾਤਾਂ ‘ਚ ਮੌਤ, ਸਿਰ ‘ਤੇ ਸਿਹਰਾ ਸਜਾ ਕੇ ਦਿੱਤੀ ਵਿਦਾਈ
Published on
----------- Advertisement -----------
----------- Advertisement -----------