November 8, 2026, 10:54 am
----------- Advertisement -----------
HomeNewsBreaking Newsਛੁੱਟੀ 'ਤੇ ਘਰ ਆਇਆ ਅਗਨੀਵੀਰ ਬਣਿਆ ਚੋਰ: ਭਰਾ ਤੇ ਦੋਸਤ ਨਾਲ ਕਰਦਾ...

ਛੁੱਟੀ ‘ਤੇ ਘਰ ਆਇਆ ਅਗਨੀਵੀਰ ਬਣਿਆ ਚੋਰ: ਭਰਾ ਤੇ ਦੋਸਤ ਨਾਲ ਕਰਦਾ ਸੀ ਕਾਰਾਂ ਚੋਰੀ

Published on

----------- Advertisement -----------
  • ਕਾਰ-ਬੁਲਟ ਸਮੇਤ ਫੜਿਆ ਗਿਆ

ਮੋਹਾਲੀ, 25 ਜੁਲਾਈ 2024 – ਫੌਜ ‘ਚ ਭਰਤੀ ਹੋਇਆ ਅਗਨੀਵੀਰ ਛੁੱਟੀ ‘ਤੇ ਘਰ ਆ ਕੇ ਚੋਰ ਬਣ ਗਿਆ। ਉਸ ਨੇ ਆਪਣੇ ਭਰਾ ਅਤੇ ਦੋਸਤ ਨਾਲ ਮਿਲ ਕੇ ਕਈ ਅਪਰਾਧ ਕੀਤੇ। ਉਹ ਜਾਅਲੀ ਦਸਤਾਵੇਜ਼ ਬਣਾ ਕੇ ਚੋਰੀ ਕੀਤੇ ਵਾਹਨ ਵੇਚਦੇ ਸਨ। ਅਗਨੀਵੀਰ ਨੇ ਛੁੱਟੀ ‘ਤੇ ਘਰ ਆਉਣ ਸਮੇਂ ਹਥਿਆਰ ਖਰੀਦੇ ਸਨ। ਛੁੱਟੀ ਤੋਂ ਬਾਅਦ ਉਹ ਫੌਜ ਵਿੱਚ ਵਾਪਸ ਨਹੀਂ ਗਿਆ। ਹੁਣ ਮੁਹਾਲੀ ਪੁਲੀਸ ਨੇ ਉਸ ਨੂੰ ਉਸ ਦੇ ਭਰਾ ਅਤੇ ਦੋਸਤ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਅਗਨੀਵੀਰ ਇਸ਼ਮੀਤ ਸਿੰਘ, ਉਸ ਦੇ ਭਰਾ ਪ੍ਰਭਪ੍ਰੀਤ ਅਤੇ ਦੋਸਤ ਬਲਕਾਰ ਸਿੰਘ ਵਜੋਂ ਹੋਈ ਹੈ। ਤਿੰਨੋਂ ਪੰਜਾਬ ਦੇ ਫਾਜ਼ਿਲਕਾ ਦੇ ਰਹਿਣ ਵਾਲੇ ਹਨ। ਪੁਲਿਸ ਨੇ ਇਨ੍ਹਾਂ ਕੋਲੋਂ ਡਿਜ਼ਾਇਰ ਟੈਕਸੀ, ਐਕਟਿਵਾ ਸਕੂਟੀ, ਬੁਲੇਟ ਮੋਟਰਸਾਈਕਲ, ਦੇਸੀ ਪਿਸਤੌਲ ਅਤੇ ਫ਼ੋਨ ਬਰਾਮਦ ਕੀਤੇ ਹਨ।

ਮੋਹਾਲੀ ਦੇ ਐਸਐਸਪੀ ਸੰਦੀਪ ਗਰਗ ਨੇ ਦੱਸਿਆ ਕਿ ਮੁੱਖ ਮੁਲਜ਼ਮ ਇਸ਼ਮੀਤ ਸਿੰਘ ਅਗਨੀਵੀਰ ਸਕੀਮ ਤਹਿਤ 2022 ਵਿੱਚ ਫੌਜ ਵਿੱਚ ਭਰਤੀ ਹੋਇਆ ਸੀ। ਉਹ ਪੱਛਮੀ ਬੰਗਾਲ ਵਿੱਚ ਤਾਇਨਾਤ ਸੀ। ਇੱਕ ਮਹੀਨੇ ਦੀ ਛੁੱਟੀ ਲੈ ਕੇ 2 ਮਹੀਨੇ ਪਹਿਲਾਂ ਹੀ ਘਰ ਆਇਆ ਸੀ। ਪੱਛਮੀ ਬੰਗਾਲ ਤੋਂ ਆ ਕੇ ਉਸ ਨੇ ਉੱਤਰ ਪ੍ਰਦੇਸ਼ ਦੇ ਕਾਨਪੁਰ ਤੋਂ ਨਾਜਾਇਜ਼ ਹਥਿਆਰ ਖਰੀਦੇ ਸਨ।

ਇਸ ਤੋਂ ਬਾਅਦ ਉਸ ਨੇ ਆਪਣੇ ਭਰਾ ਅਤੇ ਦੋਸਤ ਨਾਲ ਮਿਲ ਕੇ ਇਨ੍ਹਾਂ ਹਥਿਆਰਾਂ ਨਾਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੱਤਾ। ਉਸ ਨੇ ਮੋਹਾਲੀ ਜ਼ਿਲ੍ਹੇ ਦੇ ਬਿਲੌਂਗੀ ਇਲਾਕੇ ਵਿੱਚ 2 ਮਹੀਨਿਆਂ ਤੋਂ ਕਿਰਾਏ ’ਤੇ ਕਮਰਾ ਲਿਆ ਸੀ। ਤਿੰਨੋਂ ਮੁਲਜ਼ਮ ਫਾਜ਼ਿਲਕਾ ਤੋਂ ਮੋਹਾਲੀ ਆ ਕੇ ਹੀ ਵਾਹਨ ਚੋਰੀ ਦੀਆਂ ਵਾਰਦਾਤ ਨੂੰ ਅੰਜਾਮ ਦਿੰਦੇ ਸਨ। ਉਹ ਫਾਜ਼ਿਲਕਾ ਤੋਂ ਬੱਸ ਜਾਂ ਰੇਲਗੱਡੀ ਰਾਹੀਂ ਸ਼ਾਮ ਨੂੰ ਮੋਹਾਲੀ ਪਹੁੰਚ ਜਾਂਦੇ ਸੀ ਅਤੇ ਕਮਰੇ ਵਿਚ ਠਹਿਰਦੇ ਸੀ। ਦੇਰ ਰਾਤ ਇਹ ਵਾਹਨ ਚੋਰੀ ਕਰਨ ਤੋਂ ਬਾਅਦ ਉਸੇ ਵਾਹਨ ਵਿੱਚ ਫਾਜ਼ਿਲਕਾ ਜਾਂਦੇ ਸਨ। ਉਨ੍ਹਾਂ ਨੇ ਮੋਹਾਲੀ ‘ਚ 3 ਵਾਰਦਾਤਾਂ ਨੂੰ ਅੰਜਾਮ ਦਿੱਤਾ।

ਪੁਲਿਸ ਨੂੰ ਸੁਰਾਗ ਮਿਲੇ ਹਨ ਕਿ ਇਨ੍ਹਾਂ ਨੇ 3 ਹੋਰ ਅਪਰਾਧ ਕੀਤੇ ਹਨ। ਇਨ੍ਹਾਂ ਨੇ ਜਾਅਲੀ ਦਸਤਾਵੇਜ਼ ਬਣਾ ਕੇ ਚੋਰੀ ਕੀਤੇ ਵਾਹਨ ਵੇਚ ਦਿੱਤੇ ਹਨ। ਇਸ਼ਮੀਤ ਸਿੰਘ ਫੌਜ ਦੀ ਟ੍ਰੇਨਿੰਗ ਲੈਣ ਤੋਂ ਬਾਅਦ ਇੰਨਾ ਸ਼ਾਤਿਰ ਹੋ ਗਿਆ ਸੀ ਕਿ ਉਹ ਕਾਗਜ਼ਾਂ ਨਾਲ ਵੀ ਛੇੜਛਾੜ ਕਰਦਾ ਸੀ।

ਮੋਹਾਲੀ ਪੁਲੀਸ ਦੇ ਸੀਆਈਏ ਸਟਾਫ਼ ਨੂੰ 23 ਜੁਲਾਈ ਨੂੰ ਸੂਚਨਾ ਮਿਲੀ ਸੀ ਕਿ ਸਦਰ ਕੁਰਾਲੀ ਥਾਣਾ ਖੇਤਰ ਵਿੱਚ ਕੁਝ ਸ਼ਰਾਰਤੀ ਅਨਸਰ ਘੁੰਮ ਰਹੇ ਹਨ। ਉਹ ਕੋਈ ਵੀ ਜੁਰਮ ਕਰ ਸਕਦਾ ਹੈ। ਇਸ ’ਤੇ ਮੁਹਾਲੀ ਪੁਲੀਸ ਦੇ ਸੀਆਈਏ ਸਟਾਫ਼ ਨੇ ਨਾਕਾਬੰਦੀ ਕਰਕੇ ਤਿੰਨਾਂ ਨੂੰ ਕਾਬੂ ਕਰ ਲਿਆ। ਜਦੋਂ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਸ ਨੇ 20 ਅਤੇ 21 ਜੁਲਾਈ ਦੀ ਰਾਤ ਨੂੰ ਮੋਹਾਲੀ ਦੇ ਚੱਪੜਚਿੜੀ ਵਿਖੇ ਡਿਜ਼ਾਇਰ ਟੈਕਸੀ ਕਾਰ ਚੋਰੀ ਦੀ ਵਾਰਦਾਤ ਨੂੰ ਵੀ ਅੰਜਾਮ ਦਿੱਤਾ ਸੀ। ਉਨ੍ਹਾਂ ਖ਼ਿਲਾਫ਼ ਮੋਹਾਲੀ ਵਿੱਚ ਪਹਿਲਾਂ ਵੀ ਕੇਸ ਦਰਜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...