June 27, 2026, 1:50 pm
----------- Advertisement -----------
HomeNewsLatest Newsਲੁਧਿਆਣਾ PAU 'ਚ ਖੇਤੀਬਾੜੀ ਮੰਤਰੀ ਨੇ ਕੀਤਾ ਕਿਸਾਨ ਮੇਲੇ ਦਾ ਆਗਾਜ਼; ਦਿੱਲੀ...

ਲੁਧਿਆਣਾ PAU ‘ਚ ਖੇਤੀਬਾੜੀ ਮੰਤਰੀ ਨੇ ਕੀਤਾ ਕਿਸਾਨ ਮੇਲੇ ਦਾ ਆਗਾਜ਼; ਦਿੱਲੀ ‘ਚ ਹੋ ਰਹੀ ਕਿਸਾਨ ਮਹਾਪੰਚਾਇਤ ‘ਤੇ ਵੀ ਬੋਲੇ ਖੇਤੀਬਾੜੀ ਮੰਤਰੀ

Published on

----------- Advertisement -----------

ਲੁਧਿਆਣਾ ਦੇ ਵਿੱਚ ਦੋ ਦਿਨੀ ਕਿਸਾਨ ਮੇਲੇ ਦੀ ਅੱਜ ਤੋਂ ਸ਼ੁਰੂਆਤ ਹੋ ਗਈ ਹੈ। ਅੱਜ ਪਹਿਲੇ ਦਿਨ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ ਮੇਲੇ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਦੌਰਾਨ ਉਹਨਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਪੰਜਾਬ ਦੀ ਖੇਤੀ ਨੂੰ ਪ੍ਰਫੁੱਲਿਤ ਕਰਨ ਲਈ ਅਹਿਮ ਭੂਮਿਕਾ ਅਦਾ ਕੀਤੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਦੀ ਖੇਤੀ ਨੂੰ ਪੀਏਯੂ ਨੇ ਨਵੀਂ ਦਿਸ਼ਾ ਦਿੱਤੀ ਹੈ।
ਇਸ ਦੇ ਨਾਲ ਹੀ ਉਹਨਾਂ ਇਸ ਦੌਰਾਨ ਕਿਸਾਨਾਂ ਬਾਰੇ ਪੁੱਛੇ ਗਏ ਸਵਾਲ ਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦੇ ਹੋਇਆ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕ ਰਹੀ ਹੈ ਅਜਿਹਾ ਨਹੀਂ ਕਰਨਾ ਚਾਹੀਦਾ।
ਇਸ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿੱਚ ਕਿਸਾਨ ਮੇਲਾ ਵੇਖਣ ਆਏ ਬਜ਼ੁਰਗਾਂ ਨਾਲ ਵੀ ਗੱਲਬਾਤ ਕੀਤੀ ਗਈ। ਉਹਨਾਂ ਨੇ ਦੱਸਿਆ ਕਿ ਇਸ ਵਕਤ ਕਿਸਾਨੀ ਦੇ ਵਿੱਚ ਬਹੁਤ ਫਰਕ ਆ ਗਿਆ ਹੈ। ਉਹਨਾਂ ਕਿਹਾ ਕਿ ਪਹਿਲਾਂ ਕਿਸਾਨੀ ਜਰੂਰਤਾਂ ਲਈ ਹੁੰਦੀ ਸੀ ਅਤੇ ਹੁਣ ਜਿਆਦਾ ਫਸਲ ਉਗਾਉਣ ਦੇ ਲਈ ਜਿਆਦਾ ਸਪਰੇਹਾਂ ਪਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਜਿਸ ਨਾਲ ਖੇਤੀ ਦੇ ਮੁਨਾਫੇ ਘੱਟਣ ਲੱਗ ਪਏ ਹਨ।
ਉਹਨਾਂ ਕਿਹਾ ਕਿ ਭਾਵੇਂ ਫਸਲ ਜ਼ਿਆਦਾ ਹੋਣ ਲੱਗ ਗਈ ਹੈ ਪਰ ਉਨਾ ਹੀ ਖਰਚਾ ਵੱਧ ਗਿਆ ਹੈ ਉਹਨਾਂ ਕਿਹਾ ਕਿ ਪਹਿਲਾਂ ਖੇਤੀ ਜਿਆਦਾ ਬੋਤਿਆਂ ਦੇ ਨਾਲ ਬਲਦਾਂ ਦੇ ਨਾਲ ਕੀਤੀ ਜਾਂਦੀ ਸੀ ਪਰ ਹੁਣ ਖੇਤੀ ਦੇ ਤੌਰ ਤਰੀਕੇ ਬਦਲ ਗਏ ਹਨ। ਪਹਿਲਾਂ ਘੱਟ ਖਰਚੇ ਤੇ ਜਿਆਦਾ ਜ਼ਮੀਨ ਦੇ ਵਿੱਚ ਖੇਤੀ ਹੋ ਜਾਂਦੀ ਸੀ ਪਰ ਹੁਣ ਜ਼ਿਆਦਾ ਖਰਚੇ ਦੇ ਨਾਲ ਘੱਟ ਜਮੀਨ ਦੇ ਵਿੱਚ ਖੇਤੀ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...