August 4, 2026, 9:49 am
----------- Advertisement -----------
HomeNewsਪੰਜਾਬ ਦੇ ਖੇਤੀਬਾੜੀ ਮੰਤਰੀ ਪਹੁੰਚੇ ਲੁਧਿਆਣੇ, ਰਕਬਾ ਭਵਨ ਵਿੱਚ ਬਾਬਾ ਅਜੈ ਸਿੰਘ...

ਪੰਜਾਬ ਦੇ ਖੇਤੀਬਾੜੀ ਮੰਤਰੀ ਪਹੁੰਚੇ ਲੁਧਿਆਣੇ, ਰਕਬਾ ਭਵਨ ਵਿੱਚ ਬਾਬਾ ਅਜੈ ਸਿੰਘ ਜੀ ਦਾ  ਲਗਾਇਆ ਬੁੱਤ

Published on

----------- Advertisement -----------

ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 353ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮੁੱਲਾਪੁਰ, ਲੁਧਿਆਣਾ ਦੇ ਰਕਬਾ ਭਵਨ ਵਿੱਚ ਪਹੁੰਚੇ। ਰਕਬਾ ਭਵਨ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸਪੁੱਤਰ ਬਾਬਾ ਅਜੈ ਸਿੰਘ ਜੀ ਦਾ ਬੁੱਤ ਲਗਾਇਆ ਗਿਆ। ਸਮਾਗਮ ਵਿੱਚ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਿਰਧਾਰਿਤ ਸਮੇਂ ਨਾਲੋਂ 2 ਘੰਟੇ ਲੇਟ ਪੁੱਜੇ। ਇਸ ਦੇ ਬਾਵਜੂਦ ਲੁਧਿਆਣਾ ਸ਼ਹਿਰ ਦਾ ਕੋਈ ਵੀ ਆਮ ਆਦਮੀ ਪਾਰਟੀ ਦਾ ਵਿਧਾਇਕ ਸਮਾਗਮ ਵਿੱਚ ਨਜ਼ਰ ਨਹੀਂ ਆਇਆ।

ਇਸ ਦੇ ਨਾਲ ਹੀ ਮੁੱਲਾਪੁਰ ਤੋਂ ਕੁਝ ਕਿਲੋਮੀਟਰ ਦੂਰ ਜਗਰਾਉਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਵੀ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸਮਾਗਮ ਵਿੱਚ ਸ਼ਾਮਲ ਨਹੀਂ ਹੋਏ। ਇੰਟਰਨੈਸ਼ਨਲ ਫਾਊਂਡੇਸ਼ਨ ਦੇ ਪ੍ਰਧਾਨ ਕੇਕੇ ਬਾਵਾ ਸੀਨੀਅਰ ਕਾਂਗਰਸੀ ਆਗੂ ਹਨ। ਜਿਨ੍ਹਾਂ ਦੀ ਅਗਵਾਈ ਹੇਠ ਇਹ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਸਿਰਫ਼ ਸਾਬਕਾ ਕਾਂਗਰਸੀ ਮੰਤਰੀ ਮਲਕੀਤ ਸਿੰਘ ਦਾਖਾ ਹੀ ਨਜ਼ਰ ਆਏ। ਇਸ ਮੌਕੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਾਨੂੰ ਗੁਰੂਆਂ ਦੇ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ |

ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਸ੍ਰੀ ਗੁਰੂ ਗੋਬਿੰਦ ਜੀ ਤੋਂ ਅੰਮ੍ਰਿਤ ਛਕ ਕੇ ਲਿਆ। ਅੱਜ ਉਨ੍ਹਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਸਪੁੱਤਰ ਬਾਬਾ ਅਜੈ ਸਿੰਘ ਦਾ ਬੁੱਤ ਲਗਾਇਆ ਜਾ ਰਿਹਾ ਹੈ। ਜਦੋਂ ਕਿ ਕੇ.ਕੇ. ਬਾਵਾ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਸਿੰਘ ਜੀ ਨੇ ਪਹਿਲੇ ਸਿੱਖ ਲੋਕ ਰਾਜ ਦੀ ਸਥਾਪਨਾ ਕੀਤੀ ਸੀ। ਮੁੱਲਾਪੁਰ ‘ਚ ਅੱਜ ਦੁਨੀਆ ਦਾ ਪਹਿਲਾ ਬੁੱਤ ਲਗਾਇਆ ਗਿਆ ਹੈ। ਕੇਕੇ ਬਾਵਾ ਨੇ ਮੰਗ ਕੀਤੀ ਕਿ ਪੰਜਾਬ ਦੀ ਕਿਸੇ ਵੀ ਯੂਨੀਵਰਸਿਟੀ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ ’ਤੇ ਰੱਖਿਆ ਜਾਵੇ। ਉਨ੍ਹਾਂ ਦੀ ਮੰਗ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਖੇਤਬਾੜੀ ਯੂਨੀਵਰਸਿਟੀ ਰੱਖਿਆ ਜਾਵੇ ਤਾਂ ਬਿਹਤਰ ਹੋਵੇਗਾ।ਬਾਵਾ ਨੇ ਕਿਹਾ ਕਿ 2003 ਵਿੱਚ ਕੈਪਟਨ ਅਮਰਿੰਦਰ ਸਿੰਘ ਨੇ 16 ਅਕਤੂਬਰ ਨੂੰ ਸਰਕਾਰੀ ਛੁੱਟੀ ਐਲਾਨੀ ਸੀ ਪਰ ਫਿਰ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਸਰਕਾਰ 16 ਅਕਤੂਬਰ ਨੂੰ ਸਰਕਾਰੀ ਛੁੱਟੀ ਐਲਾਨ ਕਰੇ। ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਨਾਮ ‘ਤੇ ਡਾਕ ਟਿਕਟ ਜਾਰੀ ਕੀਤੀ ਜਾਵੇ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...