November 15, 2026, 5:17 am
----------- Advertisement -----------
HomeNewsLatest Newsਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਸੰਭਾਵੀ...

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਸੰਭਾਵੀ ਅਪਰਾਧਕ ਕਾਰਵਾਈ ਨੂੰ ਟਾਲਿਆ; ਮਾਸਟਰਮਾਈਂਡ ਸਮੇਤ ਪੰਜ ਜਣੇ ਕਾਬੂ

Published on

----------- Advertisement -----------

ਚੰਡੀਗੜ੍ਹ, 14 ਅਗਸਤ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਜ਼ਾਦੀ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਅਪਰਾਧਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇਸਦੇ ਮਾਸਟਰਮਾਈਂਡ ਸੁਨੀਲ ਭੰਡਾਰੀ ਉਰਫ਼ ਨਾਟਾ, ਜੋ ਫਿਰੋਜ਼ਪੁਰ ਵਿੱਚ ਹਾਲ ਹੀ ‘ਚ ਹੋਏ ਕਤਲ ਦੀਆਂ ਵਾਰਦਾਤਾਂ ਅਤੇ ਹੋਰ ਘਿਨਾਉਣੇ ਅਪਰਾਧਾਂ ਵਿੱਚ ਪੁਲਿਸ ਨੂੰ ਲੋੜੀਂਦਾ ਸੀ, ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਸੰਭਾਵੀ ਅਪਰਾਧਕ ਗਤੀਵਿਧੀਆਂ ਨੂੰ ਸਫ਼ਲਤਾਪੂਰਵਕ ਟਾਲ ਦਿੱਤਾ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਬਾਕੀ ਚਾਰ ਮੁਲਜ਼ਮਾਂ ਦੀ ਪਛਾਣ ਰਾਹੁਲ ਭੰਡਾਰੀ, ਵਰਿੰਦਰ ਸਿੰਘ, ਕਰਨ, ਅਮਨਦੀਪ ਸਿੰਘ ਸਾਰੇ ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ। ਏਜੀਟੀਐਫ ਟੀਮਾਂ ਨੇ ਮੁਲਜ਼ਮਾਂ ਕੋਲੋਂ ਪੰਜ ਆਧੁਨਿਕ ਹਥਿਆਰ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ.30 ਬੋਰ ਦੇ ਤਿੰਨ ਚੀਨੀ ਪਿਸਤੌਲ ਅਤੇ .32 ਬੋਰ ਦੇ ਦੋ ਪਿਸਤੌਲਾਂ ਸਮੇਤ 40 ਕਾਰਤੂਸ ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਟੀਮ ਨੇ ਮੁਲਜ਼ਮਾਂ ਦੀ ਮਹਿੰਦਰਾ ਐਕਸਯੂਵੀ 700 ਅਤੇ ਇਨੋਵਾ ਕ੍ਰਿਸਟਾ ਸਮੇਤ ਦੋ ਵਾਹਨਾਂ ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਨਾਟਾ 31 ਜੁਲਾਈ 2024 ਨੂੰ ਫਿਰੋਜ਼ਪੁਰ ਵਿਖੇ ਹੋਏ ਲਵਪ੍ਰੀਤ ਸਿੰਘ ਦੇ ਦਿਨ-ਦਿਹਾੜੇ ਸਨਸਨੀਖੇਜ਼ ਕਤਲ ਦਾ ਮਾਸਟਰਮਾਈਂਡ ਹੈ ਅਤੇ ਮੁਲਜ਼ਮ ਰਾਹੁਲ ਭੰਡਾਰੀ ਅਤੇ ਵਰਿੰਦਰ ਵੀ ਉਸ ਨਾਲ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਸ ਕਾਰਵਾਈ ਦੇ ਵੇਰਵੇ ਦਿੰਦਿਆਂ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਖੁਫ਼ੀਆ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀਆਂ ਏਜੀਟੀਐਫ ਟੀਮਾਂ ਨੇ ਮੁਲਜ਼ਮਾਂ ਦਾ ਪਤਾ ਲਗਾਉਣ ਤੋਂ ਬਾਅਦ ਉਨ੍ਹਾਂ ਨੂੰ ਰਾਜਪੁਰਾ ‘ਚ ਨੈਸ਼ਨਲ ਹਾਈਵੇਅ ਨੇੜੇ ਘੇਰ ਕੇ ਸਫ਼ਲਤਾਪੂਰਵਕ ਕਾਬੂ ਕਰ ਲਿਆ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਸੂਬੇ ਨੂੰ ਛੱਡ ਕੇ ਭੱਜਣ ਦੀ ਫ਼ਿਰਾਕ ਵਿੱਚ ਸਨ।

ਉਨ੍ਹਾਂ ਦੱਸਿਆ ਕਿ ਫੜੇ ਗਏ ਸਾਰੇ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਜਿਸ ਮੁਤਾਬਕ ਮੁਲਜ਼ਮ ਨਾਟਾ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼ ਆਦਿ ਸਮੇਤ 15 ਦੇ ਕਰੀਬ ਐਫਆਈਆਰ ਦਰਜ ਹਨ, ਮੁਲਜ਼ਮ ਰਾਹੁਲ ਭੰਡਾਰੀ ’ਤੇ ਦੋ ਕਤਲ ਸਮੇਤ ਚਾਰ ਅਪਰਾਧਕ ਕੇਸ ਦਰਜ ਹਨ, ਮੁਲਜ਼ਮ ਵਰਿੰਦਰ ’ਤੇ ਕਤਲ ਨਾਲ ਸਬੰਧਤ ਇੱਕ ਅਪਰਾਧਕ ਕੇਸ ਦਰਜ ਹੈ ਅਤੇ ਮੁਲਜ਼ਮ ਅਮਨਦੀਪ ਸਿੰਘ ‘ਤੇ ਕਤਲ ਦੀ ਕੋਸ਼ਿਸ਼, ਲੁੱਟ-ਖੋਹ, ਐਨਡੀਪੀਐਸ ਅਤੇ ਆਬਕਾਰੀ ਐਕਟ ਨਾਲ ਸਬੰਧਤ ਅਪਰਾਧਾਂ ਸਮੇਤ ਕਰੀਬ 12 ਐਫਆਈਆਰ ਦਰਜ ਹਨ, ਜਦੋਂਕਿ ਮੁਲਜ਼ਮ ਕਰਨ ‘ਤੇ ਕਤਲ ਦੀ ਕੋਸ਼ਿਸ਼ ਸਮੇਤ ਦੋ ਅਪਰਾਧਕ ਮਾਮਲੇ ਦਰਜ ਹਨ।

ਏ.ਡੀ.ਜੀ.ਪੀ. ਨੇ ਦੱਸਿਆ ਕਿ ਮੁਲਜ਼ਮਾਂ ਤੋਂ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਰਨ ਸੁਨੀਲ ਭੰਡਾਰੀ ਉਰਫ਼ ਨਾਟਾ ਦਾ ਦੂਰ ਦਾ ਰਿਸ਼ਤੇਦਾਰ ਹੈ ਅਤੇ ਉਹ ਇਸ ਗਿਰੋਹ ਵਾਸਤੇ ਲੁਕਣ ਲਈ ਗੁਪਤ ਟਿਕਾਣਿਆਂ ਦਾ ਪ੍ਰਬੰਧ ਕਰਦਾ ਸੀ, ਜਦਕਿ ਅਮਨਦੀਪ ਸਿੰਘ ਜੋ ਕਿ ਪੇਸ਼ੇ ਤੋਂ ਡਰਾਈਵਰ ਹੈ ਅਤੇ ਗਿਰਫ਼ਤਾਰੀ ਸਮੇਂ ਵੀ ਐਸਯੂਵੀ ਗੱਡੀ ਚਲਾ ਰਿਹਾ ਸੀ, ਮੁਲਜ਼ਮਾਂ ਨੂੰ ਸੂਬੇ ਤੋਂ ਭੱਜਣ ਵਿੱਚ ਮਦਦ ਕਰ ਕਰ ਰਿਹਾ ਸੀ।

ਇਸ ਸਬੰਧੀ ਪੁਲਿਸ ਥਾਣਾ ਪੰਜਾਬ ਸਟੇਟ ਕਰਾਈਮ, ਐਸ.ਏ.ਐਸ. ਨਗਰ ਵਿਖੇ ਅਸਲਾ ਐਕਟ ਦੀ ਧਾਰਾ 25(6)(7) ਤਹਿਤ ਐਫ.ਆਈ.ਆਰ. ਨੰਬਰ 30 ਮਿਤੀ 14/08/2024 ਦਰਜ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...