November 21, 2026, 10:21 pm
----------- Advertisement -----------
HomeNewsBreaking Newsਮੋਹਾਲੀ ਵਿਜੀਲੈਂਸ ਦਫਤਰ 'ਚੋਂ AIG ਗ੍ਰਿਫਤਾਰ: ਅਧਿਕਾਰੀਆਂ ਨਾਲ ਦੁਰਵਿਵਹਾਰ ਕਰਨ ਅਤੇ ਧੱਕੇਸ਼ਾਹੀ...

ਮੋਹਾਲੀ ਵਿਜੀਲੈਂਸ ਦਫਤਰ ‘ਚੋਂ AIG ਗ੍ਰਿਫਤਾਰ: ਅਧਿਕਾਰੀਆਂ ਨਾਲ ਦੁਰਵਿਵਹਾਰ ਕਰਨ ਅਤੇ ਧੱਕੇਸ਼ਾਹੀ ਕਰਨ ਦਾ ਲੱਗਿਆ ਦੋਸ਼, ਪਰਚਾ ਦਰਜ

Published on

----------- Advertisement -----------
  • ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਕੀਤਾ ਸੀ ਤਲਬ
  • ਡੀਐੱਸਪੀ ਨਾਲ ਕੀਤੀ ਹੱਥੋਪਾਈ
  • ਕਾਗਜ਼ ਪਾੜੇ, ਅੱਜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼
  • ਪਤਨੀ ਨੇ ਵਿਜੀਲੈਂਸ ਦਫਤਰ ਬਾਹਰ ਕੀਤਾ ਹੰਗਾਮਾ

ਮੋਹਾਲੀ, 26 ਅਕਤੂਬਰ 2023 – ਪੰਜਾਬ ਪੁਲਿਸ ਦੇ ਸਹਾਇਕ ਜਨਰਲ ਇੰਸਪੈਕਟਰ (ਏਆਈਜੀ) ਮਾਲਵਿੰਦਰ ਸਿੰਘ ਸਿੱਧੂ ਨੂੰ ਪੁਲਿਸ ਨੇ ਬੁੱਧਵਾਰ ਦੇਰ ਰਾਤ ਗ੍ਰਿਫਤਾਰ ਕਰ ਲਿਆ। ਉਸ ‘ਤੇ ਮੋਹਾਲੀ ਸਥਿਤ ਵਿਜੀਲੈਂਸ ਹੈੱਡਕੁਆਰਟਰ ‘ਚ ਅਧਿਕਾਰੀਆਂ ਨਾਲ ਦੁਰਵਿਵਹਾਰ ਕਰਨ ਅਤੇ ਧੱਕੇਸ਼ਾਹੀ ਕਰਨ ਦਾ ਦੋਸ਼ ਹੈ। ਇਸ ਸਬੰਧੀ ਥਾਣਾ ਫੇਜ਼-8 ਦੀ ਪੁਲੀਸ ਨੇ ਵੀ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਉਸ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਦਰਅਸਲ ਬੀਤੇ ਕੱਲ੍ਹ ਵਿਜੀਲੈਂਸ ਬਿਊਰੋ ਨੇ ਸਿੱਧੂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ, ਐਸਸੀ ਸਰਟੀਫਿਕੇਟਾਂ ਸਬੰਧੀ ਖੁਦ ਜਾਂਚ ਅਧਿਕਾਰੀ ਬਣਨ ਅਤੇ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਨ ਦੇ ਮਾਮਲੇ ਦੀ ਜਾਂਚ ਲਈ ਤਲਬ ਕੀਤਾ ਸੀ। ਇਸ ਦੌਰਾਨ ਜਾਂਚ ਅਧਿਕਾਰੀਆਂ ਨੇ ਸਿੱਧੂ ਨੂੰ ਆਪਣਾ ਮੋਬਾਈਲ ਬਾਹਰ ਰੱਖਣ ਲਈ ਕਿਹਾ। ਇਸ ‘ਤੇ ਸਿੱਧੂ ਨੇ ਮੋਬਾਈਲ ਬਾਹਰ ਰੱਖਣ ਤੋਂ ਸਾਫ਼ ਇਨਕਾਰ ਕਰ ਦਿੱਤਾ।

ਉਸ ਨੇ ਕਿਹਾ ਕਿ ਉਹ ਆਪਣੀ ਪੁੱਛਗਿੱਛ ਰਿਕਾਰਡ ਕਰਨਾ ਚਾਹੁੰਦਾ ਹੈ। ਇਸ ਸਬੰਧੀ ਤਫ਼ਤੀਸ਼ੀ ਅਫ਼ਸਰਾਂ ਨੇ ਕਿਹਾ ਕਿ ਜਦੋਂ ਵੀ ਜਾਂਚ ਲਈ ਪੁੱਛ-ਪੜਤਾਲ ਹੁੰਦੀ ਹੈ ਤਾਂ ਨਾ ਤਾਂ ਕਿਸੇ ਤਰ੍ਹਾਂ ਦਾ ਮੋਬਾਈਲ ਫ਼ੋਨ ਲਿਆ ਜਾ ਸਕਦਾ ਹੈ ਅਤੇ ਨਾ ਹੀ ਪੁੱਛਗਿੱਛ ਦੀ ਰਿਕਾਰਡਿੰਗ ਕੀਤੀ ਜਾ ਸਕਦੀ ਹੈ।

ਇਸ ਦੌਰਾਨ ਜਦੋਂ ਉਸ ਨੂੰ ਜਾਇਦਾਦ ਸਬੰਧੀ ਵੇਰਵੇ ਦੇਣ ਲਈ ਇਕ ਫਾਰਮ ਸੌਂਪਿਆ ਗਿਆ ਤਾਂ ਉਸ ਦੀ ਜਾਂਚ ਅਧਿਕਾਰੀ ਨਾਲ ਤਕਰਾਰ ਹੋ ਗਈ। ਉਥੇ ਮੌਜੂਦ ਡੀਐਸਪੀ ਨਾਲ ਸਿੱਧੂ ਦਾ ਝਗੜਾ ਹੋਇਆ ਅਤੇ ਧੱਕਾ ਮੁੱਕੀ ਵੀ ਹੋਈ। ਉਸ ਨੂੰ ਭਰਨ ਲਈ ਦਿੱਤਾ ਗਿਆ ਫਾਰਮ ਵੀ ਪਾੜ ਦਿੱਤਾ ਗਿਆ।

ਮਾਮਲਾ ਵਧਦਾ ਦੇਖ ਡੀਐਸਪੀ ਨੇ ਤੁਰੰਤ ਸਥਾਨਕ ਪੁਲੀਸ ਨੂੰ ਸੂਚਿਤ ਕੀਤਾ। ਡੀਐਸਪੀ ਦੀ ਸ਼ਿਕਾਇਤ ’ਤੇ ਥਾਣਾ ਫੇਜ਼-8 ਵਿੱਚ ਏਆਈਜੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਏਆਈਜੀ ਦੀ ਪਤਨੀ ਅਤੇ ਬੱਚਿਆਂ ਦਾ ਕਹਿਣਾ ਹੈ ਕਿ ਵਿਜੀਲੈਂਸ ਉਨ੍ਹਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕਰ ਰਹੀ ਹੈ। ਉਸ ਨੂੰ ਸਵੇਰ ਤੋਂ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਅਤੇ ਸ਼ਾਮ ਨੂੰ ਵੀ ਰਿਹਾਅ ਨਹੀਂ ਕੀਤਾ ਗਿਆ। ਉਸ ਦਾ ਫ਼ੋਨ ਵੀ ਬੰਦ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...