September 8, 2026, 10:53 am
----------- Advertisement -----------
HomeNewsBreaking Newsਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਦਾ ਸਾਥੀ ਬਲਵੀਰ ਸਿੰਘ ਗ੍ਰਿਫ਼ਤਾ.ਰ

ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਦਾ ਸਾਥੀ ਬਲਵੀਰ ਸਿੰਘ ਗ੍ਰਿਫ਼ਤਾ.ਰ

Published on

----------- Advertisement -----------

ਚੰਡੀਗੜ੍ਹ, 24 ਜਨਵਰੀ: (ਬਲਜੀਤ ਮਰਵਾਹਾ) ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਗ੍ਰਿਫਤਾਰੀ ਤੋਂ ਬਚਦੇ ਆ ਰਹੇ ਮੁਲਜ਼ਮ ਬਲਵੀਰ ਸਿੰਘ, ਵਾਸੀ ਪਿੰਡ ਆਲਮਪੁਰ, ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਮੁਲਜ਼ਮ ਮਲਵਿੰਦਰ ਸਿੰਘ ਸਿੱਧੂ, ਏ.ਆਈ.ਜੀ., ਮਨੁੱਖੀ ਅਧਿਕਾਰ, ਪੰਜਾਬ ਪੰਜਾਬ ਦਾ ਕਰਿੰਦਾ ਸੀ। ਉਹ ਵਿਜੀਲੈਂਸ ਬਿਊਰੋ ਵੱਲੋਂ ਦਰਜ ਭ੍ਰਿਸ਼ਟਾਚਾਰ ਤੇ ਅਪਰਾਧਿਕ ਮੁਕੱਦਮੇ ਵਿੱਚ ਲੋੜੀਂਦਾ ਸੀ ਕਿਉਂਕਿ ਉਹ ਉਕਤ ਪੁਲਿਸ ਅਧਿਕਾਰੀ ਦੇ ਇਸ਼ਾਰੇ ‘ਤੇ ਵੱਖ ਵੱਖ ਵਿਭਾਗਾਂ ਵਿੱਚ ਕਰਮਚਾਰੀਆਂ ਵਿਰੁੱਧ ਸ਼ਿਕਾਇਤਾਂ ਦਰਜ ਕਰਾਉਂਦਾ ਸੀ ਅਤੇ ਉਹਨਾਂ ਨੂੰ ਬਲੈਕਮੇਲ ਕਰਕੇ ਪੈਸੇ ਦੀ ਮੰਗ ਕਰਦਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਅਦਾਲਤ ਤੋਂ ਬਲਵੀਰ ਸਿੰਘ ਦਾ 5 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ ਤਾਂ ਜੋ ਉਸ ਵੱਲੋਂ ਆਪਣੇ ਕੋਲ ਰੱਖਿਆ ਹਥਿਆਰ ਬਰਾਮਦ ਕੀਤਾ ਜਾ ਸਕੇ ਅਤੇ ਨਾਲ ਹੀ ਇਸ ਮਾਮਲੇ ਵਿੱਚ ਹੋਰਨਾਂ ਵਿਅਕਤੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਇਆ ਜਾ ਸਕੇ।
ਵਧੇਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਬਿਊਰੋ ਨੇ ਵਿਜੀਲੈਂਸ ਜਾਂਚ ਦੇ ਆਧਾਰ ‘ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀਆਂ ਧਾਰਾਵਾਂ 384, 419, 420, 120-ਬੀ, 201 ਤਹਿਤ ਐਫ.ਆਈ.ਆਰ. ਨੰਬਰ 28, ਮਿਤੀ 30. 10. 2023 ਨੂੰ ਥਾਣਾ ਵਿਜੀਲੈਂਸ ਬਿਊਰੋ, ਉਡਣ ਦਸਤਾ-1, ਪੰਜਾਬ, ਐਸ.ਏ.ਐਸ.ਨਗਰ ਵਿਖੇ ਦਰਜ ਕੀਤੀ ਹੋਈ ਹੈ। ਉਕਤ ਏ.ਆਈ.ਜੀ.ਸਿੱਧੂ, ਉਸ ਦਾ ਸਹਿਯੋਗੀ ਬਲਵੀਰ ਸਿੰਘ ਅਤੇ ਹੋਰ ਮੁਲਜ਼ਮ ਇਸ ਮੁਕੱਦਮੇ ਵਿੱਚ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਉਕਤ ਕੇਸ ਵਿੱਚ ਏ.ਆਈ.ਜੀ. ਸਿੱਧੂ ਪਹਿਲਾਂ ਹੀ ਨਿਆਂਇਕ ਹਿਰਾਸਤ ਵਿੱਚ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਏ.ਆਈ.ਜੀ. ਸਿੱਧੂ ਨੇ ਆਪਣੇ ਆਪ ਨੂੰ ਆਈ.ਜੀ.ਪੀ., ਵਿਜੀਲੈਂਸ ਬਿਊਰੋ, ਪੰਜਾਬ ਵਜੋਂ ਗਲਤ ਪੇਸ਼ ਕਰਦਾ ਸੀ। ਜਦਕਿ ਇਹ ਪੁਲਿਸ ਅਧਿਕਾਰੀ 2017 ਤੋਂ ਬਾਅਦ ਕਦੇ ਵੀ ਵਿਜੀਲੈਂਸ ਬਿਊਰੋ, ਪੰਜਾਬ ਵਿੱਚ ਏ.ਆਈ.ਜੀ ਜਾਂ ਆਈ.ਜੀ. ਦੇ ਅਹੁਦਿਆਂ ‘ਤੇ ਤਾਇਨਾਤ ਨਹੀਂ ਰਿਹਾ। ਉਕਤ ਮੁਲਜ਼ਮ ਬਲਵੀਰ ਸਿੰਘ ਅਤੇ ਹੋਰਨਾਂ ਨੇ ਮਿਲ ਕੇ ਸਰਕਾਰੀ ਮੁਲਾਜ਼ਮਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨੀਆਂ ਸ਼ੁਰੂ ਕਰ ਦਿੱਤੀਆਂ, ਤਾਂ ਜੋ ਇਹ ਸ਼ਿਕਾਇਤਾਂ ਵਾਪਸ ਲੈਣ ਬਦਲੇ ਉਹਨਾਂ ਨੂੰ ਬਲੈਕਮੇਲ ਕੀਤਾ ਜਾ ਸਕੇ ਅਤੇ ਉਹਨਾਂ ਤੋਂ ਪੈਸੇ ਵਸੂਲੇ ਜਾ ਸਕਣ।
ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਏ.ਆਈ.ਜੀ. ਸਿੱਧੂ ਨੇ ਸਰਕਾਰੀ ਵਾਹਨ ‘ਆਰਟੀਗਾ’ (ਪੀ ਬੀ-65-ਏ ਡੀ-1905) ਦੀ ਦੁਰਵਰਤੋਂ ਕੀਤੀ ਸੀ ਅਤੇ ਵਾਹਨ ਦੇ ਤੇਲ ਤੇ ਹੋਰ ਖਰਚੇ ਸਰਕਾਰੀ ਖਾਤੇ ਵਿੱਚੋਂ ਖਰਚੇ ਗਏ ਸਨ। ਉਸਨੇ ਕਦੇ ਵੀ ਉਕਤ ਗੱਡੀ ਦੀ ਵਰਤੋਂ ਦਾ ਰਿਕਾਰਡ (ਲੌਗ-ਬੁੱਕ) ਨਹੀਂ ਰੱਖਿਆ ਜੋ ਸਰਕਾਰੀ ਸੰਪਤੀ ਦੀ ਦੁਰਵਰਤੋਂ ਦੇ ਬਰਾਬਰ ਮੰਨਿਆ ਜਾਂਦਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਬਲਵੀਰ ਸਿੰਘ ਨੇ ਏ.ਆਈ.ਜੀ. ਸਿੱਧੂ ਦੇ ਕਹਿਣ ‘ਤੇ ਵੱਖ-ਵੱਖ ਵਿਭਾਗਾਂ ਵਿੱਚ ਅਨੁਸੂਚਿਤ ਜਾਤੀ ਅਤੇ ਸੁਤੰਤਰਤਾ ਸੈਨਾਨੀਆਂ ਦੇ ਕੋਟੇ ਤਹਿਤ ਭਰਤੀ ਕੀਤੇ ਹੋਏ ਮੁਲਾਜ਼ਮਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਵਾਈਆਂ ਸਨ ਤਾਂ ਜੋ ਉਨ੍ਹਾਂ ‘ਤੇ ਦਬਾਅ ਬਣਾ ਕੇ ਬਲੈਕਮੇਲ ਕੀਤਾ ਜਾ ਸਕੇ ਅਤੇ ਬਦਲੇ ਵਿੱਚ ਰਿਸ਼ਵਤ ਲਈ ਜਾ ਸਕੇ, ਜਿਸ ਨੂੰ ਬਾਅਦ ਵਿੱਚ ਉਹ, ਮਾਲਵਿੰਦਰ ਸਿੰਘ ਅਤੇ ਹੋਰ ਮੁਲਜ਼ਮ ਆਪਸ ਵਿੱਚ ਵੰਡ ਲੈਂਦੇ ਸਨ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਰਹਿੰਦੇ ਮੁਲਜ਼ਮਾਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...