November 17, 2026, 5:17 am
----------- Advertisement -----------
HomeNewsBreaking Newsਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤ...

ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤ ਦੌਰਾ, ਜੇਲ੍ਹ ਦਾ ਬਰੀਕੀ ਨਾਲ ਨਿਰੀਖਣ

Published on

----------- Advertisement -----------
  • ਜੇਲਾਂ ‘ਚੋਂ ਹੁਣ ਫੋਨ ਨਹੀਂ ਬਲਕਿ ਸਕੂਨ ਆਵੇਗਾ-ਜੇਲ ਮੰਤਰੀ
  • ਨਵੀਆਂ ਤਕਨੀਕਾਂ ਨਾਲ ਪੰਜਾਬ ਦੀਆਂ ਜੇਲਾਂ ‘ਚ ਬੰਦ ਹੋਵੇਗਾ ਫੋਨ ਕਲਚਰ- ਜੇਲ ਮੰਤਰੀ ਬੈਂਸ
  • ਪੰਜਾਬ ਦੀਆਂ ਜੇਲਾਂ ਨੂੰ ਹਰ ਪੱਖੋਂ ਸੁਰੱਖਿਅਤ ਕਰਨਾ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ
  • ਕਿਸੇ ਵੀ ਬੰਦੀ ਨੂੰ ਕੋਈ ਵੀ.ਆਈ.ਪੀ. ਟਰੀਟਮੈਂਟ ਨਹੀਂ ਮਿਲੇਗਾ, ਦੋਸ਼ੀ ਪਾਏ ਅਧਿਕਾਰੀ ਬਖ਼ਸ਼ੇ ਨਹੀਂ ਜਾਣਗੇ-ਜੇਲ ਮੰਤਰੀ

ਪਟਿਆਲਾ, 25 ਮਾਰਚ 2022 – ਪੰਜਾਬ ਦੇ ਨਵੇਂ ਜੇਲ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਟਿਆਲਾ ਦੀ ਕੇਂਦਰੀ ਜੇਲ ਅਚਨਚੇਤ ਦੌਰਾ ਕਰਕੇ ਜੇਲ ਦਾ ਪੂਰੀ ਬਰੀਕੀ ਨਾਲ ਨਿਰੀਖਣ ਕੀਤਾ। ਸ. ਬੈਂਸ ਨੇ ਕਿਹਾ ਕਿ ਆਉਂਦੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਪੰਜਾਬ ਦੀਆਂ ਜੇਲਾਂ ਵਿੱਚ ਆਧੁਨਿਕ ਤੇ ਬਿਹਤਰ ਤਕਨੀਕਾਂ ਵਰਤਕੇ ਫੋਨ ਕਲਚਰ ਨੂੰ ਬੰਦ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਦੌਰਾਨ ਉਨ੍ਹਾਂ ਨੇ ਜੇਲ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ ਨਿਰਦੇਸ਼ ਦਿੰਦਿਆਂ ਜੇਲ ਦੀ ਸੁਰੱਖਿਆ ਨੂੰ ਹਰ ਪੱਖੋਂ ਹੋਰ ਕਰੜੀ ਕਰਨ ਸਮੇਤ ਜੇਲ ‘ਚ ਬੰਦ ਹਰੇਕ ਬੰਦੀ ਨਾਲ ਕਾਨੂੰਨ ਮੁਤਾਬਕ ਇੱਕੋ ਜਿਹੇ ਵਰਤਾਓ ਕਰਨ ਦੀ ਸਖ਼ਤ ਹਦਾਇਤ ਵੀ ਕੀਤੀ।

ਜੇਲਾਂ, ਕਾਨੂੰਨ, ਖਨਣ ਤੇ ਭੂ ਵਿਗਿਆਨ, ਸੈਰ ਸਪਾਟਾ ਤੇ ਸੱਭਿਆਚਾਰਕ ਅਤੇ ਵਿਧਾਨਕ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜੇਲ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਸੂਬੇ ਦੀਆਂ ਜੇਲਾਂ ਨੂੰ ਹਰ ਪੱਖੋਂ ਸੁਰੱਖਿਅਤ ਕੀਤਾ ਜਾਵੇਗਾ ਅਤੇ ਹੁਣ ਜੇਲਾਂ ਵਿੱਚੋਂ ਫੋਨ ਨਹੀਂ ਬਲਕਿ ਸਕੂਨ ਹੀ ਆਵੇਗਾ।

ਹਰਜੋਤ ਸਿੰਘ ਬੈਂਸ ਨੇ ਇੱਕ ਸਵਾਲ ਦੇ ਜਵਾਬ ‘ਚ ਕਿਹਾ ਕਿ ਉਹ ਜੇਲ ਅਧਿਕਾਰੀਆਂ ਨੂੰ ਮਿਲੇ ਤੇ ਇਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਜੇਲਾਂ ਵੱਲ ਕੋਈ ਧਿਆਨ ਨਾ ਦੇ ਕੇ ਨਾਂ ਤਾਂ ਨਵੀਂ ਭਰਤੀ ਕੀਤੀ ਅਤੇ ਨਾਂ ਹੀ ਲੋੜੀਂਦੇ ਆਧੁਨਿਕ ਉਪਕਰਨ ਮੁਹੱਈਆ ਕਰਵਾਏ ਪਰੰਤੂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੇਲ ਮਹਿਕਮੇ ‘ਚ ਨਸ਼ੇ ਦੇ ਆਦੀ ਬੰਦੀਆਂ ਦੇ ਇਲਾਜ ਲਈ ਮਨੋਵਿਗਿਆਨੀਆਂ ਤੇ ਮਨੋਰੋਗ ਮਾਹਰਾਂ ਅਤੇ ਹੋਰ ਅਮਲੇ ਦੀ ਨਵੀਂ ਭਰਤੀ ਕਰਨ ਸਮੇਤ ਆਧੁਨਿਕ ਉਪਕਰਨ ਵੀ ਪ੍ਰਦਾਨ ਕੀਤੇ ਜਾਣਗੇ।

ਬੈਂਸ ਨੇ ਹੋਰ ਸਪੱਸ਼ਟ ਕੀਤਾ ਕਿ ਕਿਸੇ ਵੀ ਬੰਦੀ ਨੂੰ ਵੀ.ਆਈ.ਪੀ. ਟਰੀਟਮੈਂਟ ਨਹੀਂ ਦਿੱਤਾ ਜਾਵੇਗਾ ਅਤੇ ਹਰ ਇਕ ਬੰਦੀ ਨਾਲ ਜੇਲ ਮੈਨੁਅਲ ਮੁਤਾਬਕ ਇੱਕੋ-ਜਿਹਾ ਵਰਤਾਓ ਕੀਤਾ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਸਿਆਸੀ ਪੁਸ਼ਤਪਨਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਜੇਲ ਅਧਿਕਾਰੀ ਅਜਿਹੇ ਜਾਂ ਕਿਸੇ ਵੀ ਹੋਰ ਮਾਮਲੇ ਸਮੇਤ ਜੇਲਾਂ ‘ਚ ਨਸ਼ਿਆਂ ਦੀ ਤਸਕਰੀ ਆਦਿ ‘ਚ ਦੋਸ਼ੀ ਪਾਇਆ ਗਿਆ ਤਾਂ ਉਸ ਨਾਲ ਨਰਮੀ ਨਹੀਂ ਵਰਤੀ ਜਾਵੇਗੀ। ਉਨ੍ਹਾਂ ਨੇ ਹੋਰ ਕਿਹਾ ਕਿ ਜੇਲਾਂ ‘ਚ ਸੁਧਾਰਾਂ ਨੂੰ ਤਰਜੀਹ ਦਿੰਦਿਆਂ ਪੰਜਾਬ ‘ਚ ਨਵੀਆਂ ਜੇਲਾਂ ਵੀ ਉਸਾਰੀਆਂ ਜਾਣਗੀਆਂ।

ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇੱਕ ਹੋਰ ਸਵਾਲ ਦੇ ਜਵਾਬ ‘ਚ ਕਿਹਾ ਕਿ ਉਹ ਹਰ ਮਾਮਲੇ ਦੀ ਪੂਰੀ ਬਾਰੀਕੀ ਨਾਲ ਘੋਖ ਰਹੇ ਹਨ ਅਤੇ ਬਹੁਤ ਜਲਦ ਹੀ ਭੂਖਨਣ ਦੇ ਮਾਮਲੇ ‘ਚ ਵੀ ਵੱਡਾ ਫੈਸਲਾ ਲਿਆ ਜਾਵੇਗਾ। ਜੇਲ ਮੰਤਰੀ ਨੇ ਆਈ.ਜੀ. ਜੇਲਾਂ ਰੂਪ ਕੁਮਾਰ, ਐਸ.ਐਸ.ਪੀ. ਪਟਿਆਲਾ ਡਾ. ਸੰਦੀਪ ਗਰਗ, ਜੇਲ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ, ਵਧੀਕ ਸੁਪਰਡੈਂਟ ਰਾਜਦੀਪ ਸਿੰਘ ਬਰਾੜ, ਡਿਪਟੀ ਸੁਪਰਡੈਂਟ ਹਰਜੋਤ ਸਿੰਘ ਕਲੇਰ, ਅਤੇ ਹੋਰ ਜੇਲ ਅਧਿਕਾਰੀਆਂ ਨਾਲ ਵਿਸਥਾਰ ‘ਚ ਜੇਲ ਪ੍ਰਬੰਧਾਂ ਬਾਰੇ ਮੀਟਿੰਗ ਕਰਕੇ ਜੇਲ ਦਾ ਜਾਇਜ਼ਾ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...