September 8, 2026, 9:22 pm
----------- Advertisement -----------
HomeNewsBreaking Newsਜਲੰਧਰ 'ਚ ਤਾਇਨਾਤ ਏਅਰਫੋਰਸ ਦੇ ਜਵਾਨ ਨੇ ਕੀਤੀ ਖੁ+ਦਕੁਸ਼ੀ: ਅਜੇ 12 ਦਿਨ...

ਜਲੰਧਰ ‘ਚ ਤਾਇਨਾਤ ਏਅਰਫੋਰਸ ਦੇ ਜਵਾਨ ਨੇ ਕੀਤੀ ਖੁ+ਦਕੁਸ਼ੀ: ਅਜੇ 12 ਦਿਨ ਪਹਿਲਾਂ ਹੀ ਹੋਇਆ ਸੀ ਵਿਆਹ

Published on

----------- Advertisement -----------
  • 11 ਮਾਰਚ ਨੂੰ ਹੋਇਆ ਸੀ ਵਿਆਹ; ਕਮਰੇ ਵਿੱਚ ਲਟਕਦੀ ਮਿਲੀ

ਜਲੰਧਰ, 23 ਮਾਰਚ 2024 – ਜਲੰਧਰ ‘ਚ ਤਾਇਨਾਤ ਏਅਰਫੋਰਸ ਦੇ ਜਵਾਨ ਨੇ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 26 ਸਾਲਾ ਦੀਪਕ ਕੁਮਾਰ ਯਾਦਵ ਵਜੋਂ ਹੋਈ ਹੈ। ਜੋ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਹੰਡਿਆਇਆ ਦੇ ਪਿੰਡ ਰਸੂਲਪੁਰ ਦਾ ਰਹਿਣ ਵਾਲਾ ਸੀ। ਉਹ ਲੰਬੇ ਸਮੇਂ ਤੋਂ ਜਲੰਧਰ ਦੇ ਆਦਮਪੁਰ ਏਅਰਬੇਸ ‘ਤੇ ਤਾਇਨਾਤ ਸੀ। ਕੁਝ ਦਿਨ ਪਹਿਲਾਂ ਹੀ ਉਹ ਛੁੱਟੀ ਲੈ ਕੇ ਆਪਣੇ ਘਰ ਚਲਾ ਗਿਆ ਸੀ। ਜਿੱਥੇ ਉਸ ਨੇ ਖੁਦਕੁਸ਼ੀ ਕਰ ਲਈ।

ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਦੀ ਸੂਚਨਾ ਮਿਲਦੇ ਹੀ ਉੱਤਰ ਪ੍ਰਦੇਸ਼ ਪੁਲਿਸ ਜਾਂਚ ਲਈ ਮੌਕੇ ‘ਤੇ ਪਹੁੰਚ ਗਈ। ਪਰਿਵਾਰ ਵਾਲਿਆਂ ਨੇ ਪੁਲਸ ਨੂੰ ਦੱਸਿਆ ਕਿ ਏਅਰਮੈਨ ਦੀਪਕ ਕੁਮਾਰ ਯਾਦਵ ਰੋਜ਼ਾਨਾ ਦੀ ਤਰ੍ਹਾਂ ਆਪਣੇ ਕਮਰੇ ‘ਚ ਸੁੱਤਾ ਪਿਆ ਸੀ। ਉਹ ਹਰ ਰੋਜ਼ ਸਵੇਰੇ ਜਲਦੀ ਉੱਠਦਾ ਸੀ। ਪਰ ਅੱਜ ਕਾਫੀ ਸਮਾਂ ਬੀਤ ਜਾਣ ਦੇ ਬਾਅਦ ਵੀ ਉਹ ਨਾ ਉਠਿਆ ਤਾਂ ਪਰਿਵਾਰਕ ਮੈਂਬਰ ਉਸ ਨੂੰ ਜਗਾਉਣ ਲਈ ਕਮਰੇ ਵਿਚ ਪਹੁੰਚੇ। ਪਰਿਵਾਰਕ ਮੈਂਬਰਾਂ ਨੇ ਦੇਖਿਆ ਕਿ ਦੀਪਕ ਕੁਮਾਰ ਦੀ ਲਾਸ਼ ਲਟਕ ਰਹੀ ਸੀ।

ਦੀਪਕ ਨੂੰ ਤੁਰੰਤ ਹੇਠਾਂ ਉਤਾਰ ਕੇ ਪ੍ਰਯਾਗਰਾਜ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਤੁਰੰਤ ਮ੍ਰਿਤਕ ਐਲਾਨ ਦਿੱਤਾ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਗਈ। ਦੀਪਕ ਆਪਣੇ ਪਰਿਵਾਰ ਦਾ ਸਭ ਤੋਂ ਵੱਡਾ ਪੁੱਤਰ ਸੀ। ਉਸ ਦਾ ਛੋਟਾ ਭਰਾ ਅਨਿਲ ਪਰਿਵਾਰ ਨਾਲ ਰਹਿੰਦਾ ਸੀ। ਦੀਪਕ ਦੀ ਇੱਕ ਛੋਟੀ ਭੈਣ ਹੈ।

ਦੱਸ ਦੇਈਏ ਕਿ ਦੀਪਕ ਦਾ ਵਿਆਹ 11 ਮਾਰਚ ਨੂੰ ਹੀ ਹੋਇਆ ਸੀ। ਉਹ 2 ਮਾਰਚ ਨੂੰ ਹੀ ਵਿਆਹ ਲਈ ਛੁੱਟੀ ‘ਤੇ ਆਪਣੇ ਘਰ ਆਇਆ ਸੀ। ਘਰ ਵਿੱਚ ਵਿਆਹ ਦੀਆਂ ਖੁਸ਼ੀਆਂ ਗਮੀ ਵਿੱਚ ਬਦਲ ਗਈਆਂ। ਪੁਲਿਸ ਨੂੰ ਫਿਲਹਾਲ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਨਾ ਹੀ ਪਰਿਵਾਰ ਨੇ ਕਿਸੇ ‘ਤੇ ਸ਼ੱਕ ਪ੍ਰਗਟਾਇਆ ਹੈ। ਜਿਸ ਕਾਰਨ ਪੁਲਿਸ ਨੇ ਪਰਿਵਾਰ ਦੇ ਬਿਆਨ ਦਰਜ ਕਰਕੇ ਸੀਆਰਪੀਸੀ 174 ਤਹਿਤ ਕਾਰਵਾਈ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...