November 6, 2024, 12:52 am
----------- Advertisement -----------
HomeNewsLatest Newsਸੇਵਾਮੁਕਤ ਅਧਿਆਪਕਾ ਦਾ ਅਣਪਛਾਤਿਆਂ ਨੇ ਦਿਨ-ਦਿਹਾੜੇ ਘਰ ਵੜ ਕੇ ਕੀਤਾ ਕ.ਤਲ

ਸੇਵਾਮੁਕਤ ਅਧਿਆਪਕਾ ਦਾ ਅਣਪਛਾਤਿਆਂ ਨੇ ਦਿਨ-ਦਿਹਾੜੇ ਘਰ ਵੜ ਕੇ ਕੀਤਾ ਕ.ਤਲ

Published on

----------- Advertisement -----------

ਅਜਨਾਲਾ (ਬਲਜੀਤ ਮਰਵਾਹਾ)- ਅਜਨਾਲਾ ਦੇ ਮੁਹੱਲਾ ਰਾਮ ਨਗਰ ਵਿਖੇ ਸੇਵਾਮੁਕਤ ਅਧਿਆਪਿਕਾ ਬਿਮਲਾ ਰਾਣੀ (72) ਦਾ ਉਸ ਦੇ ਘਰ ’ਚ ਅਣਪਛਾਤੇ ਵਿਅਕਤੀ ਨੇ ਦਿਨ-ਦਿਹਾੜੇ ਹੀ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਅਣਪਛਾਤਿਆਂ ਨੇ ਇਸ ਵਾਰਦਾਤ ਨੂੰ ਉਦੋਂ ਅੰਜਾਮ ਦਿੱਤਾ ਜਦੋਂ ਬਿਮਲਾ ਰਾਣੀ ਦੇ ਪਤੀ ਅਤੇ ਸੇਵਾਮੁਕਤ ਅਧਿਆਪਕ ਤੇ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸਰਪ੍ਰਸਤ ਦੇਵੀ ਦਿਆਲ ਸ਼ਰਮਾ ਅਜਨਾਲਾ ਸ਼ਹਿਰ ’ਚ ਹੀ ਇਕ ਕਾਂਗਰਸੀ ਆਗੂ ਪ੍ਰਵੀਨ ਕੁਮਾਰ ਕੁਕਰੇਜਾ ਦੇ ਸਵ. ਪਿਤਾ ਓਮ ਪ੍ਰਕਾਸ਼ ਕੁਕਰੇਜਾ ਦੀ ਰਸਮ ਕਿਰਿਆ ’ਚ ਸ਼ਾਮਲ ਹੋਣ ਲਈ ਸ਼ਿਵ ਮੰਦਰ ਅਜਨਾਲਾ ਵਿਖੇ ਗਏ ਹੋਏ ਸਨ।
ਦੇਵੀ ਦਿਆਲ ਨੂੰ ਇਸ ਵਾਰਦਾਤ ਦਾ ਉਦੋਂ ਪਤਾ ਲੱਗਾ ਜਦੋਂ ਉਹ ਰਸਮ ਕਿਰਿਆ ਸਮਾਗਮ ’ਚੋਂ ਵਾਪਸ ਘਰ ਪਰਤੇ ਸਨ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਘਰ ਵਿਚ ਸਾਰਾ ਸਾਮਾਨ ਖਿੱਲਰਿਆ ਪਿਆ ਸੀ ਅਤੇ ਖ਼ਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ ਕਿ ਕਿਸੇ ਅਣਪਛਾਤੇ ਲੁਟੇਰੇ ਨੇ ਦੁਪਹਿਰ ਵੇਲੇ ਬਿਮਲਾ ਦੇਵੀ ਨੂੰ ਘਰ ’ਚ ਇਕੱਲਿਆਂ ਹੋਣ ਦਾ ਮੌਕਾ ਤਾੜ ਕੇ ਲੁੱਟ ਦੀ ਨੀਅਤ ਨਾਲ ਘਰ ’ਚ ਦਾਖ਼ਲ ਹੋ ਕੇ ਲੁੱਟਖੋਹ ਕਰਨ ਦੀ ਕੋਸ਼ਿਸ਼ ਕੀਤੀ ਅਤੇ ਬਿਮਲਾ ਰਾਣੀ ਵੱਲੋਂ ਬਚਾਅ ਲਈ ਰੌਲਾ ਪਾਉਣ ਦੀ ਸੂਰਤ ਵਿਚ ਉਸ ਦੇ ਗਲ਼ੇ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਹਲਾਕ ਕਰ ਦਿੱਤਾ ਇਸ ਸਬੰਧੀ ਸੂਚਨਾ ਮਿਲਦਿਆਂ ਹੀ ਜ਼ਿਲ੍ਹਾ ਦਿਹਾਤੀ ਦੇ ਐੱਸਪੀ (ਇਸਵੈਸਟੀਗੇਸ਼ਨ ਬਿਊਰੋ) ਗੁਰਪ੍ਰਤਾਪ ਸਿੰਘ ਸਹੋਤਾ, ਡੀਐੱਸਪੀ ਅਜਨਾਲਾ ਸੰਜੀਵ ਕੁਮਾਰ ਤੇ ਪੁਲਿਸ ਥਾਣਾ ਅਜਨਾਲਾ ਦੇ ਐੱਸਐੱਚਓ ਮੁਖਤਾਰ ਸਿੰਘ ਪੁਲਿਸ ਟੀਮ ਸਮੇਤ ਘਟਨਾ ਸਥਾਨ ’ਤੇ ਪੁੱਜੇ। ਪੁਲਿਸ ਟੀਮ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਪੁਲਿਸ ਇਸ ਕਤਲ ਕਾਂਡ ਨੂੰ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ‘ਚ ਹੋਈ ਵਾਰਦਾਤ, ਬੀ.ਐਸ.ਐਫ ਨੇ ਮਾਰਿਆ ਘੁਸਪੈਠੀਏ

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਇਹ...

 ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ

ਫਾਜ਼ਿਲਕਾ ਵਿੱਚ ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ...

ਅੰਮ੍ਰਿਤਸਰ ਪੁਲਿਸ ਨੇ ਕੀਤੀ32 ਕਰੋੜ ਦੀ ਹੈਰੋਇਨ ਬਰਾਮਦ, ਔਰਤ  ਗ੍ਰਿਫਤਾਰ

ਅੰਮ੍ਰਿਤਸਰ ਪੁਲਿਸ ਨੇ 32 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ। ਔਰਤ ਨੂੰ ਪੁਲਿਸ ਨੇ...

ਐੱਸ.ਜੀ.ਪੀ.ਸੀ.ਚੋਣਾਂ ਸਬੰਧੀ ਸੋਧਿਆ ਸ਼ਡਿਊਲ ਜਾਰੀ

ਫਰੀਦਕੋਟ 17 ਸਤੰਬਰ - ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਫ਼ਰੀਦਕੋਟ ਵਿਖੇ 12 ਲੱਖ ਦੀ ਲਾਗਤ ਨਾਲ ਸ਼ੂਟਿੰਗ ਰੇਂਜ ਤਿਆਰ, ਸਪੀਕਰ ਸੰਧਵਾਂ ਕਰਨਗੇ ਲੋਕ ਅਰਪਣ

ਫ਼ਰੀਦਕੋਟ 17 ਸਤੰਬਰ,2024: ਫ਼ਰੀਦਕੋਟ ਵਾਸੀਆਂ ਤੇ ਸ਼ੂਟਿੰਗ ਦੇ ਪ੍ਰੇਮੀਆਂ ਲਈ ਇਹ ਖੁਸ਼ੀ ਦੀ ਖਬਰ...

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ ਹੋਈ ਤੈਅ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਵੱਡੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ...

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਪਹੁੰਚੀ ਸ਼ਿਮਲਾ

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਸ਼ਿਮਲਾ ਪਹੁੰਚ ਗਈ ਹੈ।...

ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਵੱਲੋਂ ਸਿਹਤ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ

ਬਠਿੰਡਾ, 17 ਸਤੰਬਰ 2024:ਐਨ ਐਚ ਐਮ ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਨੇ ਆਪਣੀਆਂ...

ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਕਲੱਸਟਰ ਅਫ਼ਸਰਾਂ ਨੂੰ ਦਿੱਤੀ ਗਈ ਟ੍ਰੇਨਿੰਗ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ 2024 - ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ...