October 24, 2026, 7:46 am
----------- Advertisement -----------
HomeNewsBreaking Newsਚੰਡੀਗੜ੍ਹ ਦੇ ਹੋਟਲ 'ਚ AK-47 ਤੋਂ ਚੱਲੀ ਗੋਲੀ, ਪੰਜਾਬ ਪੁਲਿਸ ਦਾ ਮੁਲਾਜ਼ਮ...

ਚੰਡੀਗੜ੍ਹ ਦੇ ਹੋਟਲ ‘ਚ AK-47 ਤੋਂ ਚੱਲੀ ਗੋਲੀ, ਪੰਜਾਬ ਪੁਲਿਸ ਦਾ ਮੁਲਾਜ਼ਮ ਜ਼ਖ਼ਮੀ

Published on

----------- Advertisement -----------

ਚੰਡੀਗੜ੍ਹ, 20 ਜੁਲਾਈ 2022 – ਚੰਡੀਗੜ੍ਹ ‘ਚ ਬੁੱਧਵਾਰ ਸਵੇਰੇ ਕਰੀਬ 5.30 ਵਜੇ ਦੇ ਕਰੀਬ ਸੈਕਟਰ 22-ਸੀ ਸਥਿਤ ਹੋਟਲ ਡਾਇਮੰਡ ਪਲਾਜ਼ਾ ‘ਚ ਏ.ਕੇ.-47 ਰਾਹੀਂ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਪੰਜਾਬ ਪੁਲਿਸ ਦਾ ਇੱਕ ਜਵਾਨ ਜ਼ਖਮੀ ਹੋ ਗਿਆ ਹੈ। ਗੋਲੀ ਪੁਲਿਸ ਮੁਲਾਜ਼ਮ ਦੇ ਢਿੱਡ ਵਿੱਚੋਂ ਦੀ ਲੰਘ ਕੇ ਸ਼ੀਸ਼ੇ ਨੂੰ ਪਾਰ ਕਰਕੇ ਬਾਹਰ ਨਿਕਲ ਗਈ।

ਪੰਜਾਬ ਪੁਲਿਸ ਦੇ ਦੋ ਮੁਲਾਜ਼ਮ ਦੇਰ ਰਾਤ ਕਰੀਬ 1 ਵਜੇ ਹੋਟਲ ਪਹੁੰਚੇ ਸਨ। ਸਵੇਰੇ ਇੱਕ ਕਰਮਚਾਰੀ ਬਾਥਰੂਮ ਗਿਆ। ਉਥੇ ਹੀ ਇਹ ਘਟਨਾ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਗੋਲੀ ਗਲਤੀ ਨਾਲ ਚੱਲੀ ਸੀ ਪਰ ਪੁਲਸ ਜਾਂਚ ‘ਚ ਜੁਟੀ ਹੋਈ ਹੈ। ਜ਼ਖਮੀ ਪੁਲਸ ਮੁਲਾਜ਼ਮ ਦੀ ਪਛਾਣ ਦੀਪਕ ਵਜੋਂ ਹੋਈ ਹੈ। ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ।

ਇਲਾਕੇ ਦੇ ਡੀਐਸਪੀ ਗੁਰਮੁਖ ਸਿੰਘ ਸੈਕਟਰ-17 ਥਾਣੇ ਦੇ ਐਸਐਚਓ ਅਤੇ ਸੈਕਟਰ-22 ਚੌਕੀ ਦੇ ਇੰਚਾਰਜ ਟੀਮ ਸਮੇਤ ਮੌਕੇ ’ਤੇ ਪੁੱਜੇ। ਫੋਰੈਂਸਿਕ ਟੀਮ ਨੇ ਮੌਕੇ ਤੋਂ ਸਬੂਤ ਵੀ ਇਕੱਠੇ ਕੀਤੇ ਹਨ। ਮੁਢਲੀ ਜਾਣਕਾਰੀ ਅਨੁਸਾਰ ਗੋਲੀ ਪੁਲਿਸ ਵਾਲੇ ਵੱਲੋਂ ਖੁਦ ਚਲਾਈ ਗਈ ਸੀ। ਦੋਵੇਂ ਜਵਾਨ ਕਿਸੇ ਵਿਅਕਤੀ ਦੇ ਗੰਨਮੈਨ ਦੱਸੇ ਜਾ ਰਹੇ ਹਨ।

ਹੋਟਲ ਕਰਮਚਾਰੀ ਰਾਮ ਦਾਸ ਨੇ ਦੱਸਿਆ ਕਿ ਸਵੇਰੇ 5.30 ਵਜੇ ਦੇ ਕਰੀਬ ਸ਼ੀਸ਼ਾ ਟੁੱਟਣ ਦੀ ਆਵਾਜ਼ ਆਈ। ਉਸਨੂੰ ਲੱਗਾ ਜਿਵੇਂ ਕਿਸੇ ਨੇ ਪੱਥਰ ਮਾਰਿਆ ਹੋਵੇ। ਉਸ ਨੇ ਸੁਰੱਖਿਆ ਗਾਰਡ ਨੂੰ ਬੁਲਾਇਆ। ਬਾਅਦ ਵਿੱਚ ਪਤਾ ਲੱਗਾ ਕਿ ਗੋਲੀ ਚੱਲੀ ਸੀ। ਜਿਸ ਕਮਰੇ ਦਾ ਸ਼ੀਸ਼ਾ ਟੁੱਟਿਆ ਹੋਇਆ ਸੀ, ਦਾ ਦਰਵਾਜ਼ਾ ਖੜਕਾਇਆ ਗਿਆ ਪਰ ਮਹਿਮਾਨ ਨੇ ਨਹੀਂ ਖੋਲ੍ਹਿਆ। ਫਿਰ ਅੰਦਰੋਂ ਚੀਕਣ ਦੀ ਆਵਾਜ਼ ਆਈ।

ਦਰਵਾਜ਼ਾ ਧੱਕੇ ਨਾਲ ਖੋਲ੍ਹਿਆ ਗਿਆ। ਪੰਜਾਬ ਪੁਲਿਸ ਦਾ ਇੱਕ ਜਵਾਨ ਖੂਨ ਨਾਲ ਲੱਥਪੱਥ ਹਾਲਤ ਵਿੱਚ ਅੰਦਰ ਪਿਆ ਸੀ। ਪੰਜਾਬ ਪੁਲਿਸ ਦੇ ਇੱਕ ਮੁਲਾਜ਼ਮ ਅੰਕਿਤ ਨੇ ਹੋਟਲ ਵਿੱਚ ਕਮਰਾ ਬੁੱਕ ਕਰਵਾਇਆ ਸੀ। ਉਸ ਦੇ ਨਾਲ ਇੱਕ ਹੋਰ ਪੁਲਿਸ ਮੁਲਾਜ਼ਮ ਸੀ। ਉਹ ਪੰਜਾਬ ਦੇ ਗੁਰਦਾਸਪੁਰ ਤੋਂ ਆਇਆ ਸੀ। ਹੋਟਲ ਕਰਮਚਾਰੀ ਮੁਤਾਬਕ ਉਸ ਕੋਲ ਬੰਦੂਕ ਸੀ ਅਤੇ ਉਹ ਬੰਦੂਕਧਾਰੀ ਜਾਪਦਾ ਸੀ। ਇੱਕ ਮਹਿਮਾਨ ਪੁਲਿਸ ਦੀ ਵਰਦੀ ਵਿੱਚ ਸੀ ਅਤੇ ਦੂਜਾ ਅੱਧੀ ਵਰਦੀ ਵਿੱਚ। ਹੋਟਲ ਵਿੱਚ 40 ਤੋਂ ਵੱਧ ਮਹਿਮਾਨ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...