May 17, 2026, 5:18 am
----------- Advertisement -----------
HomeNewsBreaking Newsਅਕਾਲੀ-ਬਸਪਾ ਮਿਲ ਕੇ ਲੜੇਗੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ: ਸੁਖਬੀਰ ਬਾਦਲ ਕਰਨਗੇ...

ਅਕਾਲੀ-ਬਸਪਾ ਮਿਲ ਕੇ ਲੜੇਗੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ: ਸੁਖਬੀਰ ਬਾਦਲ ਕਰਨਗੇ ਉਮੀਦਵਾਰ ਦਾ ਫੈਸਲਾ

Published on

----------- Advertisement -----------
  • ਕੋਰ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਫੈਸਲਾ

ਜਲੰਧਰ, 2 ਅਪ੍ਰੈਲ 2023 – ਜਲੰਧਰ ਲੋਕ ਸਭਾ ਜ਼ਿਮਨੀ ਚੋਣ ਅਕਾਲੀ ਦਲ ਅਤੇ ਬਸਪਾ ਇਕੱਠੇ ਲੜਨਗੇ। ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 1 ਅਪ੍ਰੈਲ ਨੂੰ ਜਲੰਧਰ ਲੋਕ ਸਭਾ ਉਪ ਚੋਣ ਸਬੰਧੀ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਅਕਾਲੀ-ਬਸਪਾ ਨਾਲ ਮਿਲ ਕੇ ਲੋਕ ਸਭਾ ਚੋਣਾਂ ਲੜਨ ਦਾ ਫੈਸਲਾ ਲਿਆ ਗਿਆ।

ਜਲਦੀ ਹੀ ਅਕਾਲੀ-ਬਸਪਾ ਤਾਲਮੇਲ ਕਮੇਟੀ ਦੀ ਮੀਟਿੰਗ ਵੀ ਕੀਤੀ ਜਾਵੇਗੀ। ਇਸ ਵਿੱਚ ਅਗਲੀਆਂ ਚੋਣਾਂ ਸਬੰਧੀ ਰਣਨੀਤੀ ਬਾਰੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਲੰਧਰ ਲੋਕ ਸਭਾ ਚੋਣਾਂ ਲਈ ਪਾਰਟੀ ਦੇ ਉਮੀਦਵਾਰ ਦੀ ਚੋਣ ਕਰਨ ਦੇ ਅਧਿਕਾਰ ਦਿੱਤੇ ਗਏ ਹਨ। ਅਕਾਲੀ ਦਲ ਨੇ ਸਪੱਸ਼ਟ ਕੀਤਾ ਹੈ ਕਿ ਚੋਣਾਂ ਅਮਨ-ਸ਼ਾਂਤੀ, ਸਦਭਾਵਨਾ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਹੱਕਾਂ ਦੇ ਨਾਂ ‘ਤੇ ਲੜੀਆਂ ਜਾਣਗੀਆਂ। ਪਾਰਟੀ ਆਗੂਆਂ ਨੇ ਚੋਣਾਂ ਲਈ ਵਰਕਰਾਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਨਾਲ ਮੀਟਿੰਗ ਕਰਕੇ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਸਿਆਸੀ ਸਥਿਤੀ ਬਾਰੇ ਚਰਚਾ ਕੀਤੀ। ਦਿਨ ਭਰ ਹੋਈਆਂ ਵੱਖ-ਵੱਖ ਮੀਟਿੰਗਾਂ ਦੌਰਾਨ ਪੰਥ, ਪਾਰਟੀ ਅਤੇ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਵਿੱਚ ਕੋਰ ਕਮੇਟੀ, ਹਲਕਾ/ਜ਼ਿਲ੍ਹਾ ਲੀਡਰਸ਼ਿਪ ਅਤੇ ਪੰਥਕ ਸਲਾਹਕਾਰ ਬੋਰਡ ਦੇ ਸਮੂਹ ਮੈਂਬਰਾਂ ਨੇ ਹਰੇਕ ਵਿਸ਼ੇ ‘ਤੇ ਆਪਣੇ ਵਿਚਾਰ ਸਾਂਝੇ ਕੀਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 16 ਮਈ , 2026*:ਦੇਸ਼ ਦੇ ਕਈ ਸੂਬਿਆਂ ਵਿੱਚ ਵੋਟਰ ਸੂਚੀਆਂ 'ਚ ਬੇਨਿਯਮੀਆਂ ਨੂੰ...

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

*ਸਮਾਣਾ/ਚੰੜ੍ਹੀਗੜ੍ਹ, 16 ਮਈ , 2026*:ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ...

ਅੰਮ੍ਰਿਤਸਰ : ਧੀ ਨੇ ਆਪਣੇ ਹੀ ਪਿਓ ਦੀ ਪਿੱਠ ‘ਚ ਮਾਰੀ ਗੋਲੀ, ਮਾਨਸਿਕ ਤੌਰ ਤੋਂ ਪ੍ਰੇਸ਼ਾਨ ਦੱਸੀ ਜਾ ਰਹੀ ਹੈ ਕੁੜੀ

ਅੰਮ੍ਰਿਤਸਰ ਦੇ ਅਧੀਨ ਆਉਂਦੇ ਬਾਬਾ ਬਕਾਲਾ ਸਾਹਿਬ ਦੇ ਥਾਣਾ ਖਲਚੀਆਂ ਖੇਤਰ ਤੋਂ ਇੱਕ ਬੇਹੱਦ...

ਪਿੰਡ ਕੁੱਸਾ ਨੇ ਲਿਆ ਇਤਿਹਾਸਕ ਫ਼ੈਸਲਾ, ਬਜ਼ੁਰਗਾਂ ਦੇ ਭੋਗ ‘ਤੇ ਨਹੀਂ ਪੱਕਣਗੇ ਮਿੱਠੇ ਪਕਵਾਨ

ਲੋਕ ਘੋਲਾਂ ਵਜੋਂ ਜਾਣੇ ਜਾਂਦੇ ਮਾਲਵੇ ਦੇ ਪ੍ਰਸਿੱਧ ਪਿੰਡ ਕੁੱਸਾ ਜੋ ਏਕਤਾ ਅਤੇ ਭਾਈਚਾਰੇ...

ਪੰਜਾਬ ਵਿੱਚ ਵਧ ਰਹੇ ਗੈਸਟ੍ਰੋਐਂਟਰਾਈਟਿਸ ਮਾਮਲਿਆਂ ਦੇ ਵਿਚਕਾਰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

*ਚੰਡੀਗੜ੍ਹ; 15 ਮਈ 2026:* ਪੰਜਾਬ ਭਿਆਨਕ ਗਰਮੀ ਅਤੇ ਗੈਸਟ੍ਰੋਐਂਟਰਾਈਟਿਸ ਤੇ ਡਿਹਾਈਡ੍ਰੇਸ਼ਨ ਦੇ ਵਧਦੇ ਮਾਮਲਿਆਂ ਦੀ...

ਹੁਸ਼ਿਆਰਪੁਰ: ਬੋਰਵੈੱਲ ਵਿਚੋਂ 9 ਘੰਟਿਆਂ ਦੀ ਜੱਦੋਜਹਿਦ ਤੋਂ ਬਾਅਦ ਬੱਚੇ ਨੂੰ ਕੱਢਿਆ ਗਿਆ ਸੁਰੱਖਿਅਤ

ਹੁਸ਼ਿਆਰਪੁਰ ਵਿੱਚ ਸ਼ੁੱਕਰਵਾਰ ਸ਼ਾਮ 4 ਵਜੇ ਦੇ ਕਰੀਬ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ...