September 12, 2026, 11:25 pm
----------- Advertisement -----------
HomeNewsLatest Newsਸੁਖਜਿੰਦਰ ਸਿੰਘ ਰੰਧਾਵਾ ਦੀ ਅੰਸਾਰੀ ਨਾਲ ਹੋਈ ਮੀਟਿੰਗ ਬਾਰੇ ਜਵਾਬ ਦੇਣ ਚੰਨੀ...

ਸੁਖਜਿੰਦਰ ਸਿੰਘ ਰੰਧਾਵਾ ਦੀ ਅੰਸਾਰੀ ਨਾਲ ਹੋਈ ਮੀਟਿੰਗ ਬਾਰੇ ਜਵਾਬ ਦੇਣ ਚੰਨੀ : ਅਕਾਲੀ ਦਲ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੁੰ ਆਖਿਆ ਕਿ ਉਹ ਆਪਣੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਦੇਸ਼ ਦੇ ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ, ਉਸ ਦੇ ਪਰਿਵਾਰ ਤੇ ਕਰੀਬੀਆਂ ਨਾਲ ਮੀਟਿੰਗ ਕਰਨ ਬਾਰੇ ਜਵਾਬ ਦੇਣ। ਇਹ ਘਟਨਾਕ੍ਰਮ ਇਸ ਲਈ ਵੀ ਅਹਿਮ ਹੋ ਗਿਅ ਹੈ ਕਿਉਂਕਿ ਇਹ ਉਸ ਵੇਲੇ ਹੋਇਆ ਹੈ ਜਦੋਂ ਪੰਜਾਬ ਵਿਚ ਹਾਲ ਹੀ ਵਿਚ ਬੰਬ ਧਮਾਕੇ ਹੋਏ ਹਨ ਤੇ ਵਾਰ ਵਾਰ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।


ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਬੁਲਾਰੇ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਅਜਿਹੀਆਂ ਰਿਪੋਰਟਾਂ ਮਿਲੀਆਂ ਹਨ ਕਿ ਕਾਂਗਰਸ ਸਰਕਾਰ ਨੇ ਆਪਣੀਆਂ ਨਾਕਾਮੀਆਂ ’ਤੇ ਪਰਦਾ ਪਾਉਣ ਵਾਸਤੇ ਲੋਕਾਂ ਦਾ ਧਿਆਨ ਭੜਕਾਉਣ ਲਈ ਅਤਿਵਾਦੀ ਗਤੀਵਿਧੀਆਂ ਤੇ ਬੇਅਦਬੀਆਂ ਕਰਵਾਉਣ ਦਾ ਰਾਹ ਫੜਿਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਪਸ਼ਟ ਜਵਾਬ ਦੇਣ ਕਿ ਉਹਨਾਂ ਦੇ ਗ੍ਰਹਿ ਮੰਤਰੀ ਜਿਹਨਾਂ ਦੀ ਅਮਨ ਕਾਨੂੰਨ ਦੀ ਵਿਵਸਥਾ ਦੀ ਰਾਖੀ ਦੀ ਜ਼ਿੰਮੇਵਾਰੀ ਬਣਦੀ ਹੈ, ਉਹ ਬਦਨਾਮ ਗੈਂਗਸਟਰ ਅੰਸਾਰੀ ਨਾਲ ਮੀਟਿੰਗਾਂ ਕਿਉਂ ਕਰ ਰਹੇ ਹਨ। ਇਸ ਘਟਨਾਕ੍ਰਮ ਨੇ ਉਹਨਾਂ ਰਿਪੋਰਟਾਂ ਨੂੰ ਬਲ ਦਿੱਤਾ ਹੈ ਜਿਹਨਾਂ ਵਿਚ ਕਿਹਾ ਗਿਆ ਹੈ ਕਿ ਮੌਜੂਦਾ ਸ਼ਾਸਕ ਪੰਜਾਬ ਦਾ ਸ਼ਾਂਤੀਪੂਰਨ ਤੇ ਫਿਰਕੂ ਸਦਭਾਵਨਾ ਵਾਲਾ ਮਾਹੌਲ ਖਰਾਬ ਕਰ ਕੇ ਇਸ ਵਿਚੋਂ ਸਿਆਸੀ ਲਾਹਾ ਖੱਟਣਾ ਚਾਹੁੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...