November 18, 2026, 1:37 am
----------- Advertisement -----------
HomeNewsBreaking Newsਅਕਾਲੀ ਦਲ ਨੇ ਬੁਲਾਈ ਕੋਰ ਕਮੇਟੀ ਦੀ ਮੀਟਿੰਗ,ਪੰਜਾਬ ਬਚਾਓ ਯਾਤਰਾ ਕੀਤੀ ਮੁਲਤਵੀ

ਅਕਾਲੀ ਦਲ ਨੇ ਬੁਲਾਈ ਕੋਰ ਕਮੇਟੀ ਦੀ ਮੀਟਿੰਗ,ਪੰਜਾਬ ਬਚਾਓ ਯਾਤਰਾ ਕੀਤੀ ਮੁਲਤਵੀ

Published on

----------- Advertisement -----------

ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਖਤਮ ਕਰਨ ਦੇ ਐਲਾਨ ਨਾਲ ਸੂਬੇ ਦੀ ਸਿਆਸਤ ਗਰਮਾ ਗਈ ਹੈ। ਇਸੇ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਫਿਰੋਜ਼ਪੁਰ ਦਿਹਾਤੀ ਅਤੇ ਫਰੀਦਕੋਟ ਵਿਧਾਨ ਸਭਾ ਹਲਕਿਆਂ ਵਿੱਚ ਜਾਣ ਵਾਲੀ ਪੰਜਾਬ ਬਚਾਓ ਯਾਤਰਾ ਮੁਲਤਵੀ ਕਰ ਦਿੱਤੀ ਹੈ। ਦੱਸ ਦਈਏ ਕਿ ਸਾਰੀ ਸਥਿਤੀ ਦਾ ਜਾਇਜ਼ਾ ਲੈਣ ਲਈ 15 ਫਰਵਰੀ ਨੂੰ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਕੋਰ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ।

ਮੀਟਿੰਗ ਵਿੱਚ ਅਕਾਲੀ ਦਲ ਦੇ ਸਾਰੇ ਆਗੂ ਹਾਜ਼ਰ ਰਹਿਣਗੇ। ਮੀਟਿੰਗ ਦੁਪਹਿਰ 2 ਵਜੇ ਸ਼ੁਰੂ ਹੋਵੇਗੀ। ਪਾਰਟੀ ਦੇ ਮੁੱਖ ਬੁਲਾਰੇ ਡਾ: ਦਲਜੀਤ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਇਸਤੋਂ ਇਲਾਵਾ ਬੀਤੇ ਮੰਗਲਵਾਰ ਨੂੰ ਬਸਪਾ ਦੀ ਸੂਬਾ ਇਕਾਈ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਬਸਪਾ ਦੇ ਕੇਂਦਰੀ ਕੋਆਰਡੀਨੇਟਰ ਪੰਜਾਬ ਚੰਡੀਗੜ੍ਹ, ਹਰਿਆਣਾ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਮੁੱਖ ਤੌਰ ’ਤੇ ਹਾਜ਼ਰ ਸਨ। ਚਾਰ ਘੰਟੇ ਤੱਕ ਚੱਲੀ ਇਸ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਬਸਪਾ ਨੂੰ ਨਜ਼ਰਅੰਦਾਜ਼ ਕਰਕੇ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕਰ ​​ਰਿਹਾ ਹੈ।

ਅਜਿਹੇ ‘ਚ ਹੁਣ ਇਕੱਠੇ ਰਹਿਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਬਸਪਾ ਦਾ ਮੰਨਣਾ ਹੈ ਕਿ ਭਾਜਪਾ ਦਲਿਤਾਂ, ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀਆਂ ਅਤੇ ਕਿਸਾਨਾਂ ਨੂੰ ਕੁਚਲਣ ਲਈ ਗੈਰ-ਸੰਵਿਧਾਨਕ ਨੀਤੀਆਂ ਬਣਾ ਕੇ ਭਾਰਤੀ ਸੰਵਿਧਾਨ ਨੂੰ ਬਦਲਣ ਦਾ ਕੰਮ ਕਰ ਰਹੀ ਹੈ। ਅਜਿਹੇ ‘ਚ ਕੋਈ ਵੀ ਅਕਾਲੀ ਦਲ ਨਾਲ ਨਹੀਂ ਜਾ ਸਕਦਾ।

 ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਵਾਦ ਤੋਂ ਬਾਅਦ ਭਾਜਪਾ ਅਤੇ ਅਕਾਲੀ ਦਲ ਵੱਖ ਹੋ ਗਏ ਸਨ। ਇਸ ਤੋਂ ਬਾਅਦ ਅਕਾਲੀ ਦਲ ਅਤੇ ਬਸਪਾ ਵਿਚਾਲੇ ਗਠਜੋੜ ਹੋ ਗਿਆ। ਦੋਵਾਂ ਪਾਰਟੀਆਂ ਨੇ ਮਿਲ ਕੇ ਵਿਧਾਨ ਸਭਾ ਚੋਣਾਂ ਲੜੀਆਂ ਸਨ, ਜਿਸ ਵਿੱਚ ਅਕਾਲੀ ਦਲ ਨੂੰ ਤਿੰਨ ਅਤੇ ਬਸਪਾ ਨੂੰ ਇੱਕ ਸੀਟ ਮਿਲੀ ਸੀ। ਪਰ ਲੰਬੇ ਸਮੇਂ ਤੋਂ ਉਨ੍ਹਾਂ ਦਾ ਰਿਸ਼ਤਾ ਠੀਕ ਨਹੀਂ ਚੱਲ ਰਿਹਾ ਸੀ। ਇਲਜ਼ਾਮ ਸਨ ਕਿ ਦੋਵਾਂ ਵਿਚਾਲੇ ਮੁਲਾਕਾਤ ਵੀ ਨਹੀਂ ਹੋ ਰਹੀ ਸੀ। ਨਾਲ ਹੀ ਅਕਾਲੀ ਦਲ ਨੇ ਵੀ ਆਪਣੇ ਪ੍ਰੋਗਰਾਮ ਵਿੱਚ ਬਸਪਾ ਆਗੂਆਂ ਨੂੰ ਸ਼ਾਮਲ ਨਹੀਂ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...