September 27, 2026, 12:02 am
----------- Advertisement -----------
HomeNewsBreaking Newsਚੌਧਰ ਚਮਕਾਉਣ ਖਾਤਰ ਕਾਟੋ-ਕਲੇਸ਼ ਵਿੱਚ ਉਲਝਿਆ ਅਕਾਲੀ ਦਲ-ਮੁੱਖ ਮੰਤਰੀ

ਚੌਧਰ ਚਮਕਾਉਣ ਖਾਤਰ ਕਾਟੋ-ਕਲੇਸ਼ ਵਿੱਚ ਉਲਝਿਆ ਅਕਾਲੀ ਦਲ-ਮੁੱਖ ਮੰਤਰੀ

Published on

----------- Advertisement -----------

ਚੰਡੀਗੜ੍ਹ, 27 ਜੂਨ (ਬਲਜੀਤ ਮਰਵਾਹਾ) ਸ਼੍ਰੋਮਣੀ ਅਕਾਲੀ ਦਲ ਦੀ ਤਰਸਯੋਗ ਹਾਲਤ ਉਤੇ ਵਿਅੰਗ ਕੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿੰਨੀ ਅਜੀਬੋ-ਗਰੀਬ ਗੱਲ ਹੈ ਕਿ ਅਕਾਲੀ ਦਲ ਦਾ ਸੁਪਰੀਮੋ ਸੁਖਬੀਰ ਸਿੰਘ ਬਾਦਲ ਆਪਣੀ ਹੀ ਪਾਰਟੀ ਦੇ ਚੋਣ ਨਿਸ਼ਾਨ ਵਾਲੇ ਉਮੀਦਵਾਰ ਦੇ ਖਿਲਾਫ਼ ਚੋਣ ਪ੍ਰਚਾਰ ਕਰੇਗਾ।

     ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਇਸ ਵੇਲੇ ਸੰਕਟ ਵਿੱਚ ਬੁਰੀ ਤਰ੍ਹਾਂ ਗ੍ਰਸਿਆ ਹੋਇਆ ਹੈ ਕਿਉਂਕਿ ਅਕਾਲੀ ਲੀਡਰ ਚੌਧਰ ਚਮਕਾਉਣ ਲਈ ਆਪਸ ਵਿੱਚ ਕਾਟੋ-ਕਲੇਸ਼ ’ਚ ਉਲਝੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਪਾਰਟੀ ਦੀ ਨਾ ਤਾਂ ਕੋਈ ਵਿਚਾਰਧਾਰਾ ਹੈ ਅਤੇ ਨਾ ਹੀ ਚੌਧਰ ਦੇ ਭੁੱਖੇ ਲੀਡਰਾਂ ਦਾ ਕੋਈ ਸਟੈਂਡ ਹੀ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਕਾਲੀ ਲੀਡਰ ਨਿਰਲੱਜ ਹੋ ਕੇ ਸਿਰਫ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਕੰਮ ਕਰ ਰਹੇ ਹਨ ਜਦਕਿ ਇਨ੍ਹਾਂ ਨੂੰ ਪੰਜਾਬ ਤੇ ਪੰਜਾਬੀਆਂ ਦੀਆਂ ਦੁੱਖ-ਤਕਲੀਫਾਂ ਦੀ ਰੱਤੀ ਭਰ ਵੀ ਪ੍ਰਵਾਹ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਤਰਸਯੋਗ ਹਾਲਤ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਪਾਰਟੀ ਪ੍ਰਧਾਨ ਅਕਾਲੀ ਦਲ ਦੇ ਚੋਣ ਨਿਸ਼ਾਨ ਵਾਲੇ ਉਮੀਦਵਾਰ ਦੇ ਹੱਕ ‘ਚ ਪ੍ਰਚਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਚੋਣ ਨਿਸ਼ਾਨ ਕਿਸੇ ਹੋਰ ਉਮੀਦਵਾਰ ਕੋਲ ਹੈ ਜਦਕਿ ਸੁਖਬੀਰ ਸਿੰਘ ਬਾਦਲ ਕਿਸੇ ਹੋਰ ਉਮੀਦਵਾਰ ਲਈ ਚੋਣ ਪ੍ਰਚਾਰ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਸੂਬੇ ਦੇ ਲੋਕਾਂ ਦਾ ਘਾਣ ਕਰ ਰਹੇ ਹਨ ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਆਗੂਆਂ ਨੂੰ ਕੀਤੇ ਗਏ ਗੁਨਾਹਾਂ ਲਈ ਮੁਆਫ਼ ਨਹੀਂ ਕਰਨਗੇ ਅਤੇ ਇਨ੍ਹਾਂ ਨੂੰ ਚੋਣਾਂ ਵਿੱਚ ਢੁੱਕਵਾਂ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਆਗੂਆਂ ਨੂੰ ਬਾਹਰ ਦਾ ਰਸਤਾ ਵਿਖਾਉਣਗੇ ਕਿਉਂਕਿ ਇਨ੍ਹਾਂ ਲੋਕਾਂ ਨੇ ਆਪਣੇ ਘਟੀਆ ਦਰਜੇ ਦੇ ਪ੍ਰਚਾਰ ਤੋਂ ਬਾਜ਼ ਨਹੀਂ ਆਉਣਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਪੰਜਾਬ ਅਤੇ ਪੰਜਾਬੀਆਂ ਦੀ ਪ੍ਰਵਾਹ ਕੀਤੇ ਬਿਨਾਂ ਆਪਣੇ ਹਿੱਤਾਂ ਨੂੰ ਪਹਿਲ ਦਿੰਦਿਆਂ ਹਮੇਸ਼ਾ ਸੂਬੇ ਦੇ ਲੋਕਾਂ ਨਾਲ ਦਗਾ ਕਮਾਇਆ ਹੈ।—-

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...