ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਆਪਣੀ ਪੂਰੀ ਤਾਕਤ ਲਗਾ ਰਹੀ ਹੈ। ਪਰ ਇਸ ਵਿਚਾਲੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਉਪਰ ਗੰਭੀਰ ਇਲਜ਼ਾਮ ਲਗਾਏ ਗਏ ਹਨ ਅਤੇ ਮੁੱਖ ਚੋਣ ਅਫ਼ਸਰ ਨੂੰ ਸ਼ਿਕਾਇਤ ਕੀਤੀ ਗਈ ਹੈ।
ਦੱਸ ਦਈਏ ਕਿ ਅਕਾਲੀ ਦਲ ਨੇ ਮੁੱਖ ਚੋਣ ਅਫ਼ਸਰ ਨੂੰ ਸ਼ਿਕਾਇਤ ਦਰਜ ਕਰਾਉਂਦਿਆਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਕਾਲਜ ‘ਚ ਚੋਣ ਪ੍ਰਚਾਰ ਕਰਨ ਦਾ ਇਲਜ਼ਾਮ ਲਗਾਇਆ ਹੈ।













