ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਅਕਾਲੀ ਦਲ ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮੰਗ ਪੱਤਰ ਸੌਪਿਆ ਅਤੇ ਮੂਸੇਵਾਲਾ ਕਤਲ ਕਾਂਡ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਦੱਸ ਦਈਏ ਕਿ ਇਸ ਮੌਕੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ: ਦਲਜੀਤ ਚੀਮਾ ਵੀ ਮੌਜੂਦ ਰਹੇ।
ਜ਼ਿਕਰਯੋਗ ਹੈ ਕਿ ਅਕਾਲੀ ਦਲ ਵੱਲੋਂ ਸਿੱਧੂ ਮੂਸੇਵਾਲਾ ਦੇ ਗੀਤ ਐਸਵਾਈਐਲ ਅਤੇ ਕੰਵਰ ਗਰੇਵਾਲ ਦੇ ‘ਰਿਹਾਈ’ ਗੀਤ ‘ਤੇ ਰੋਕ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਇਹ ਵਿਚਾਰ ਪ੍ਰਗਟਾਉਣ ਦੇ ਜਮਹੂਰੀ ਅਧਿਕਾਰ ਦੀ ਉਲੰਘਣਾ ਹੈ। ਇਸ ਦੇ ਵਿਰੋਧ ਵਿੱਚ ਅੱਜ ਯੂਥ ਅਕਾਲੀ ਦਲ ਪੰਜਾਬ ਭਰ ਵਿੱਚ ਟਰੈਕਟਰ ਮਾਰਚ ਕੱਢੇਗਾ।
----------- Advertisement -----------
ਅਕਾਲੀ ਦਲ ਨੇ ਰਾਜਪਾਲ ਨੂੰ ਸੌਪਿਆ ਮੰਗ ਪੱਤਰ, ਮੂਸੇਵਾਲਾ ਕਤਲ ਕਾਂਡ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ
Published on
----------- Advertisement -----------
----------- Advertisement -----------












