June 27, 2026, 3:29 pm
----------- Advertisement -----------
HomeNewsBreaking Newsਮੋਹਾਲੀ ਜ਼ਿਲ੍ਹੇ 'ਚ ਸਾਰੇ ਸਾਈਨ ਬੋਰਡ 21 ਫਰਵਰੀ ਤੋਂ ਪਹਿਲਾਂ ਪੰਜਾਬੀ ਵਿੱਚ...

ਮੋਹਾਲੀ ਜ਼ਿਲ੍ਹੇ ‘ਚ ਸਾਰੇ ਸਾਈਨ ਬੋਰਡ 21 ਫਰਵਰੀ ਤੋਂ ਪਹਿਲਾਂ ਪੰਜਾਬੀ ਵਿੱਚ ਲਿਖਣ ਨੂੰ ਯਕੀਨੀ ਬਨਾਉਣ ਦੇ ਨਿਰਦੇਸ਼

Published on

----------- Advertisement -----------

ਐਸ.ਏ.ਐਸ. ਨਗਰ, 9 ਫ਼ਰਵਰੀ 2023 – ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਦਫ਼ਤਰਾਂ ਦੇ ਨਾਲ ਨਾਲ ਨਿੱਜੀ ਅਦਾਰਿਆਂ ਨੂੰ ਵੀ 21 ਫਰਵਰੀ ਤੋਂ ਪਹਿਲਾਂ ਆਪਣੇ ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖਣ ਦੇ ਨਿਰਦੇਸ਼ ਦਿੱਤੇ ਹਨ।

ਇਹ ਹੁਕਮ ਜਾਰੀ ਕਰਦੇ ਹੋਏ ਆਸ਼ਿਕਾ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਆਪਣੀਆਂ ਕੋਸ਼ਿਸ਼ਾਂ ਆਰੰਭੀਆਂ ਹੋਈਆਂ ਹਨ ਅਤੇ 21 ਫ਼ਰਵਰੀ ਨੂੰ ਕੌਮਾਂਤਰੀ ਮਾਂ-ਬੋਲੀ ਦਿਵਸ ਤੱਕ ਸਾਰੇ ਸਰਕਾਰੀ ਤੇ ਨਿੱਜੀ ਅਦਾਰਿਆਂ ਦੇ ਬੋਰਡਾਂ ’ਤੇ ਪੰਜਾਬੀ ਨੂੰ ਪਹਿਲਾ ਸਥਾਨ ਦੇਣ ਦੀ ਸਮਾਂ ਸੀਮਾ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਂ ਬੋਲੀ ਨੂੰ ਪ੍ਰਾਥਮਿਕਤਾ ਦੇਣ ਵਾਸਤੇ ਪੰਜਾਬ ਸਰਕਾਰ ਨੇ ਸਰਕਾਰੀ, ਅਰਧ ਸਰਕਾਰੀ ਵਿਭਾਗਾਂ , ਅਦਾਰਿਆਂ, ਸੰਸਥਾਵਾਂ, ਵਿਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ, ਵਪਾਰਕ ਅਦਾਰਿਆਂ, ਸਿੱਖਿਆ ਸੰਸਥਾਵਾਂ, ਕਾਰਪੋਰੇਸ਼ਨਾਂ ਆਦਿ ਦੇ ਦਫ਼ਤਰਾਂ ਤੋਂ ਇਲਾਵਾ ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ, ਵਪਾਰਕ ਅਦਾਰਿਆਂ ’ਤੇ ਵੀ ਪੰਜਾਬੀ ਭਾਸ਼ਾ ਵਿੱਚ ਬੋਰਡ ਲਾਉਣਾ ਜ਼ਰੂਰੀ ਬਣਾਇਆ ਹੈ।

ਇਸ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੋਸਾਇਟੀ ਐਕਟ ਅਤੇ ਫੈਕਟਰੀ ਐਕਟ ਦੇ ਹੇਠ ਰਜਿਸਟਰਡ ਅਦਾਰਿਆਂ ਆਦਿ ਦੇ ਬੋਰਡ ਵੀ ਪੰਜਾਬੀ ਵਿੱਚ ਲਿਖਣ ਦੀ ਹਦਾਇਤ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਸੜਕਾਂ ਦੇ ਨਾਂ, ਨਾਮ ਪਲੇਟਾਂ, ਮੀਲ ਪੱਥਰਾਂ, ਸਾਈਨ ਬੋਰਡ ਵੀ ਪੰਜਾਬੀ ਭਾਸ਼ਾ ਵਿੱਚ ਲਿਖਣੇ ਲਾਜ਼ਮੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ 21 ਫਰਵਰੀ ਤੋਂ ਪਹਿਲਾਂ ਸਾਰੇ ਤਰ੍ਹਾਂ ਦੇ ਬੋਰਡ ਨੂੰ ਪੰਜਾਬੀ ਭਾਸ਼ਾ ਵਿੱਚ ਲਿਖਣ ਦਾ ਕੰਮ ਮੁਕੰਮਲ ਕਰਨ ਦੀ ਹਦਾਇਤ ਜਾਰੀ ਕਰਦੇ ਹੋਏ ਕਿਹਾ ਹੈ ਕਿ ਇਨ੍ਹਾਂ ਸਾਇਨ ਬੋਰਡਾਂ ’ਤੇ ਸਭ ਤੋਂ ਉਪਰ ਪੰਜਾਬੀ ਭਾਸ਼ਾ ਵਿੱਚ ਨਾਂ ਵਗੈਰਾ ਲਿਖਿਆ ਹੋਣਾ ਚਾਹੀਦਾ ਹੈ ਅਤੇ ਜੇ ਕਿਸੇ ਨੇ ਜਾਣਕਾਰੀ ਕਿਸੇ ਹੋਰ ਭਾਸ਼ਾ ਵਿੱਚ ਵੀ ਲਿਖਣੀ ਹੈ ਤਾਂ ਉਹ ਪੰਜਾਬੀ ਭਾਸ਼ਾ ਤੋਂ ਹੇਠਾਂ ਲਿਖੀ ਜਾ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...