July 23, 2026, 9:59 pm
----------- Advertisement -----------
HomeNewsਬਠਿੰਡਾ ਦੇ ਮੇਅਰ ਨੂੰ ਦਿੱਤੀਆਂ ਸਾਰੀਆਂ ਸਰਕਾਰੀ ਸਹੂਲਤਾਂ ਲਈਆਂ ਵਾਪਿਸ, ਸਰਕਾਰੀ ਗੱਡੀ,...

ਬਠਿੰਡਾ ਦੇ ਮੇਅਰ ਨੂੰ ਦਿੱਤੀਆਂ ਸਾਰੀਆਂ ਸਰਕਾਰੀ ਸਹੂਲਤਾਂ ਲਈਆਂ ਵਾਪਿਸ, ਸਰਕਾਰੀ ਗੱਡੀ, ਦਫ਼ਤਰ ਤੇ ਹੋਰ ਸਹੂਲਤਾਂ ਤੁਰੰਤ ਵਾਪਸ ਕਰਨ ਲਈ ਕਿਹਾ

Published on

----------- Advertisement -----------

 ਬਠਿੰਡਾ ਨਗਰ ਨਿਗਮ ਦੇ ਕਮਿਸ਼ਨਰ ਸ਼ੌਕਤ ਅਹਿਮਦ ਨੇ ਸ਼ੁੱਕਰਵਾਰ ਨੂੰ ਪੱਤਰ ਜਾਰੀ ਕਰਕੇ ਮੇਅਰ ਰਮਨ ਗੋਇਲ ਨੂੰ ਦਿੱਤੀਆਂ ਜਾ ਰਹੀਆਂ ਸਾਰੀਆਂ ਸਹੂਲਤਾਂ ਵਾਪਿਸ ਲੈ ਲਈਆਂ ਹਨ। ਬਠਿੰਡਾ ਦੇ ਮੇਅਰ ਰਮਨ ਗੋਇਲ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਦੇ ਕਰੀਬੀ ਹਨ। ਹਾਲ ਹੀ ਵਿੱਚ ਸਦਨ ਵਿੱਚ ਬੇਭਰੋਸਗੀ ਮਤਾ ਲਿਆ ਕੇ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। 

ਦੱਸ ਜਈਏ ਕਿ ਰਮਨ ਗੋਇਲ ਨੂੰ ਪੱਤਰ ਜਾਰੀ ਕਰਕੇ ਮੇਅਰ ਵਜੋਂ ਮਿਲੀ ਸਰਕਾਰੀ ਗੱਡੀ, ਦਫ਼ਤਰ ਅਤੇ ਹੋਰ ਸਹੂਲਤਾਂ ਤੁਰੰਤ ਵਾਪਸ ਕਰਨ ਲਈ ਕਿਹਾ ਗਿਆ ਹੈ।

 ਦੂਜੇ ਪਾਸੇ ਵੋਟਿੰਗ ਵਿੱਚ ਰਮਨ ਗੋਇਲ ਦੇ ਖਿਲਾਫ ਵੋਟ ਪਾਉਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ 4 ਕੌਂਸਲਰਾਂ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਸਾਰੇ ਦੋਸ਼ਾਂ ਨੂੰ ਨਕਾਰ ਦਿੱਤਾ। ਸੁਖਬੀਰ ਬਾਦਲ ਨੇ ਬੀਤੇ ਵੀਰਵਾਰ ਨੂੰ ਹੀ ਇਨ੍ਹਾਂ ਚਾਰਾਂ ਕੌਂਸਲਰਾਂ ਨੂੰ ਇਹ ਕਹਿ ਕੇ ਅਕਾਲੀ ਦਲ ਵਿੱਚੋਂ ਕੱਢ ਦਿੱਤਾ ਸੀ ਕਿ ਉਹ ਪਾਰਟੀ ਲਾਈਨ ਅਤੇ ਪ੍ਰੋਟੋਕੋਲ ਦੇ ਉਲਟ ਗਏ ਅਤੇ ਵੋਟਿੰਗ ਵਿੱਚ ਕਾਂਗਰਸੀ ਕੌਂਸਲਰਾਂ ਦਾ ਸਾਥ ਦਿੱਤਾ। ਮੇਅਰ ਰਮਨ ਗੋਇਲ ਨੇ ਕਿਹਾ ਹੈ ਕਿ ਜੇਕਰ ਸਦਨ ਵਿੱਚ ਉਨ੍ਹਾਂ ਖ਼ਿਲਾਫ਼ ਬੇਭਰੋਸਗੀ ਮਤਾ ਲਿਆਂਦਾ ਜਾਂਦਾ ਹੈ ਤਾਂ ਸਦਨ ਵਿੱਚ ਦੋ ਤਿਹਾਈ ਮੈਂਬਰਾਂ ਦਾ ਹਾਜ਼ਰ ਹੋਣਾ ਜ਼ਰੂਰੀ ਹੈ।

ਹਾਲ ਹੀ ਵਿੱਚ ਜਦੋਂ ਉਨ੍ਹਾਂ ਦੇ ਖ਼ਿਲਾਫ਼ ਵੋਟਿੰਗ ਹੋਈ ਤਾਂ ਸਦਨ ਵਿੱਚ ਸਿਰਫ਼ 32 ਮੈਂਬਰ ਹੀ ਮੌਜੂਦ ਸਨ ਜਦੋਂਕਿ ਦੋ ਤਿਹਾਈ ਦੀ ਲੋੜ ਨੂੰ ਪੂਰਾ ਕਰਨ ਲਈ 34 ਮੈਂਬਰ ਹੋਣੇ ਚਾਹੀਦੇ ਸਨ। ਅਜਿਹੇ ‘ਚ ਉਹ ਬੇਭਰੋਸਗੀ ਮਤੇ ‘ਤੇ ਲਏ ਗਏ ਅੰਤਿਮ ਫੈਸਲੇ ਨੂੰ ਮੰਨਣ ਤੋਂ ਇਨਕਾਰ ਕਰਦੀ ਹੈ ਅਤੇ ਇਸ ਨੂੰ ਅਦਾਲਤ ‘ਚ ਚੁਣੌਤੀ ਦੇਵੇਗੀ।ਵੀਰਵਾਰ ਨੂੰ ਹੀ ਕਾਂਗਰਸੀ ਅਧਿਕਾਰੀਆਂ ਅਤੇ ਕੌਂਸਲਰਾਂ ਨੇ ਡੀਸੀ ਕਮ ਨਗਰ ਨਿਗਮ ਕਮਿਸ਼ਨਰ ਸ਼ੌਕਤ ਅਹਿਮਦ ਨਾਲ ਮੁਲਾਕਾਤ ਕਰਕੇ ਮੇਅਰ ਨੂੰ ਰਾਹਤ ਦੇਣ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਕਮਿਸ਼ਨਰ ਨੇ ਰਮਨ ਗੋਇਲ ਨੂੰ ਮੇਅਰ ਵਜੋਂ ਦਿੱਤੀਆਂ ਜਾ ਰਹੀਆਂ ਸਾਰੀਆਂ ਸਰਕਾਰੀ ਰਿਹਾਇਸ਼ੀ ਅਤੇ ਵਾਹਨ ਸਬੰਧੀ ਸਹੂਲਤਾਂ ਵਾਪਿਸ ਲੈਣ ਦੇ ਨਿਰਦੇਸ਼ ਜਾਰੀ ਕੀਤੇ। ਰਮਨ ਗੋਇਲ ਨੂੰ ਵੀ ਮੇਅਰ ਦਫ਼ਤਰ ਵਿੱਚ ਕੰਮ ਕਰਨ ਤੋਂ ਰੋਕ ਦਿੱਤਾ ਗਿਆ ਹੈ। ਹਾਲਾਂਕਿ ਕੌਂਸਲਰ ਹੋਣ ਦੇ ਨਾਤੇ ਨਿਗਮ ਵਿੱਚ ਉਨ੍ਹਾਂ ਦਾ ਸਨਮਾਨ ਬਰਕਰਾਰ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...