November 6, 2026, 2:27 pm
----------- Advertisement -----------
HomeNewsLatest Newsਭਾਜਪਾ 'ਤੇ 'ਆਪ' ਵਿਧਾਇਕਾਂ ਨੂੰ ਖਰੀਦਣ ਦੇ ਆਰੋਪਾਂ ਦੀ ਜਾਂਚ ਹਾਈ ਕੋਰਟ...

ਭਾਜਪਾ ‘ਤੇ ‘ਆਪ’ ਵਿਧਾਇਕਾਂ ਨੂੰ ਖਰੀਦਣ ਦੇ ਆਰੋਪਾਂ ਦੀ ਜਾਂਚ ਹਾਈ ਕੋਰਟ ਦੇ ਜੱਜ ਤੋਂ ਕਰਵਾਈ ਜਾਵੇ:ਅਸ਼ਵਨੀ ਸ਼ਰਮਾ

Published on

----------- Advertisement -----------

ਚੰਡੀਗੜ੍ਹ, 15 ਸਤੰਬਰ ( )- ਵੀਰਵਾਰ ਨੂੰ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੀਨੀਅਰ ਨੇਤਾਵਾਂ ਨਾਲ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ। ਇਸ ਦੇ ਨਾਲ ਹੀ ਪਾਰਟੀ ਨੇ ਇਸ ਸਬੰਧੀ ਡੀਜੀਪੀ ਪੰਜਾਬ ਨੂੰ ਸ਼ਿਕਾਇਤ ਵੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਰਾਘਵ ਚੱਢਾ ਨੂੰ ਮੁੱਖ ਮੰਤਰੀ ਬਣਾਉਣ ਦੀ ਕੋਸ਼ਿਸ਼ ਵਿਚ ਹੈ, ਇਸ ਲਈ ਕੇਜਰੀਵਾਲ ਸਾਰਾ ਡਰਾਮਾ ਰਚ ਰਿਹਾ ਹੈ। ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਸੱਤਾ ‘ਤੇ ਕਾਬਜ਼ ਹੋਣ ਤੋਂ ਬਾਅਦ ਲੋਕਾਂ ਨਾਲ ਕੀਤੇ ਵਾਅਦਿਆਂ ‘ਚੋਂ ਇਕ ਵੀ ਪੂਰਾ ਨਹੀਂ ਕੀਤਾ। ਇਸ ਕਾਰਨ ਹੁਣ ਆਮ ਲੋਕਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਰੋਸ ਹੈ। ਸੂਬੇ ‘ਚ ਆਉਣ ਵਾਲੇ ਕੁਝ ਮਹੀਨਿਆਂ ‘ਚ ਹੋਣ ਵਾਲੀਆਂ ਨਿਗਮ ਚੋਣਾਂ ‘ਚ ਹਾਰ ਦੇ ਡਰੋਂ ਆਮ ਆਦਮੀ ਪਾਰਟੀ ਹੁਣ ਗਲਤ ਬਿਆਨਬਾਜ਼ੀ ‘ਤੇ ਉਤਰ ਆਈ ਹੈ। ਇਸ ਕਾਰਨ ਹੁਣ ‘ਆਪ’ ਦੇ ਆਗੂ ਭਾਰਤੀ ਜਨਤਾ ਪਾਰਟੀ ‘ਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਇੱਥੋਂ ਤੱਕ ਕਿ ਵਿਧਾਇਕਾਂ ਨੂੰ ਖਰੀਦਣ ਦੇ ਦੋਸ਼ ਵੀ ਲਾਏ ਜਾ ਰਹੇ ਹਨ। ਇਹ ਸਾਰੇ ਦੋਸ਼ ਝੂਠ ਦਾ ਪੁਲੰਦਾ ਹਨ।

ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਰਾਜਪਾਲ ਨੂੰ ਦੱਸਿਆ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਅਤੇ ਇਸ ਦੇ ਇਸ਼ਾਰਿਆਂ ‘ਤੇ ਨੱਚਣ ਵਾਲੀ ਅਫਸਰਸ਼ਾਹੀ ‘ਤੇ ਬਿਲਕੁਲ ਵੀ ਭਰੋਸਾ ਨਹੀਂ ਹੈ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਪੋਲ ਵੀ ਖੁੱਲ੍ਹ ਜਾਵੇਗੀ। ਸ਼ਰਮਾ ਨੇ ਦੱਸਿਆ ਕਿ ਪਿਛਲੇ ਦਿਨੀਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਵੀਡੀਓ ਵਾਇਰਲ ਹੋਈ ਸੀ। ਇਸ ਵਿੱਚ ਉਹ ਭ੍ਰਿਸ਼ਟਾਚਾਰ ਬਾਰੇ ਗੱਲ ਕਰਦੇ ਨਜ਼ਰ ਆ ਰਹੇ ਹਨ। ਇਸ ਤੋਂ ਸਾਫ਼ ਹੈ ਕਿ ‘ਆਪ’ ‘ਚ ਕਿਸ ਤਰ੍ਹਾਂ ਭ੍ਰਿਸ਼ਟਾਚਾਰ ਚੱਲ ਰਿਹਾ ਹੈ ਅਤੇ ਪਾਰਟੀ ਸਿਰਫ਼ ਇਮਾਨਦਾਰੀ ਦਾ ਡਰਾਮਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਨਾ ਤਾਂ ਦੂਰ ਦੀ ਗੱਲ, ਜਾਂਚ ਵੀ ਸ਼ੁਰੂ ਨਹੀਂ ਕੀਤੀ। ਇਸ ਤੋਂ ਸਾਫ਼ ਹੈ ਕਿ ‘ਆਪ’ ਦੇ ਸਾਰੇ ਆਗੂ ਅੰਦਰਖਾਤੇ ਮਿਲੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਆਮ ਆਦਮੀ ਪਾਰਟੀ ਨੇ ਧੋਖਾ ਕੀਤਾ ਹੈ। ਇਸ ਦਾ ਖਮਿਆਜ਼ਾ ਆਮ ਆਦਮੀ ਪਾਰਟੀ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ। ਅਸ਼ਵਨੀ ਸ਼ਰਮਾ ਨੇ ਰਾਜਪਾਲ ਕੋਲ ਇਸ ਮਾਮਲੇ ਦੀ ਸੀ.ਬੀ.ਆਈ. ਤੋਂ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਵਫ਼ਦ ਵਿੱਚ ਐਸ.ਐਸ. ਵਿਰਕ, ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਘਾ, ਜਸਰਾਜ ਸਿੰਘ ਆਦਿ ਸ਼ਾਮਿਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...