October 8, 2026, 7:02 am
----------- Advertisement -----------
HomeNewsBreaking Newsਲੋਕ ਸਭਾ ਚੋਣਾਂ: ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਲੋਕ ਸਭਾ ਚੋਣਾਂ: ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

Published on

----------- Advertisement -----------
  • 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ
  • ਉਮੀਦਵਾਰਾਂ ਦੇ ਵੇਰਵੇ ਕੇਵਾਈਸੀ ਐਪ ਉੱਤੇ ਉਪਲੱਬਧ: ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ, 19 ਮਈ 2024 – ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਕੁੱਲ 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਲੜ ਰਹੇ ਹਨ।

ਉਨ੍ਹਾਂ ਦੱਸਿਆ ਕਿ ਵੋਟਰ ਇਨ੍ਹਾਂ ਸਾਰੇ ਉਮੀਦਵਾਰਾਂ ਦੇ ਵੇਰਵੇ ਅਤੇ ਚੋਣ ਕਮਿਸ਼ਨ ਕੋਲ ਜਮ੍ਹਾਂ ਕਰਵਾਏ ਐਫੀਡੈਬਿਟ ਮੋਬਾਈਲ ਦੇ ਕੇਵਾਈਸੀ ਐਪ (KYC App) ਉੱਤੇ ਦੇਖ ਸਕਦੇ ਹਨ।

ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 26 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 14 ਆਜ਼ਾਦ ਉਮੀਦਵਾਰ ਸ਼ਾਮਲ ਹਨ, ਜਦਕਿ ਅੰਮ੍ਰਿਤਸਰ ਤੋਂ 30 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ ਆਜ਼ਾਦ ਉਮੀਦਵਾਰਾਂ ਦੀ ਗਿਣਤੀ 18 ਹੈ। ਉੱਥੇ ਹੀ ਖਡੂਰ ਸਾਹਿਬ ਤੋਂ 27 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ 18 ਆਜ਼ਾਦ ਉਮੀਦਵਾਰ ਹਨ।

ਜਲੰਧਰ ਤੋਂ 20 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 8 ਆਜ਼ਾਦ ਉਮੀਦਵਾਰ ਸ਼ਾਮਲ ਹਨ। ਹੁਸ਼ਿਆਰਪੁਰ ਤੋਂ ਕੁੱਲ 16 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚੋਂ ਆਜ਼ਾਦ ਉਮੀਦਵਾਰਾਂ ਦੀ ਗਿਣਤੀ 4 ਹੈ। ਆਨੰਦਪੁਰ ਸਾਹਿਬ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 13 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਲੁਧਿਆਣਾ ਤੋਂ 43 ਉਮੀਦਵਾਰਾਂ ਵਿੱਚੋਂ 26 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ। ਫਤਿਹਗੜ੍ਹ ਸਾਹਿਬ ਤੋਂ ਕੁੱਲ 14 ਉਮੀਦਵਾਰਾਂ ਵਿੱਚੋਂ 7 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ। ਫਰੀਦਕੋਟ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 12 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਫਿਰੋਜ਼ਪੁਰ ਤੋਂ ਕੁੱਲ 29 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 17 ਆਜ਼ਾਦ ਉਮੀਦਵਾਰ ਸ਼ਾਮਲ ਹਨ। ਬਠਿੰਡਾ ਤੋਂ ਕੁੱਲ 18 ਉਮੀਦਵਾਰਾਂ ਵਿੱਚ 8 ਆਜ਼ਾਦ ਉਮੀਦਵਾਰ ਸ਼ਾਮਲ ਹਨ। ਸੰਗਰੂਰ ਤੋਂ 23 ਉਮੀਦਵਾਰਾਂ ਵਿੱਚੋਂ 9 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ ਜਦਕਿ ਪਟਿਆਲਾ ਤੋਂ 26 ਉਮੀਦਵਾਰਾਂ ਵਿੱਚੋਂ 15 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਉੱਤਰੇ ਹਨ।

ਸਿਬਿਨ ਸੀ ਨੇ ਦੱਸਿਆ ਕਿ ਚੋਣ ਤਿਆਰੀਆਂ ਅੰਤਿਮ ਪੜਾਅ ਉੱਤੇ ਹਨ ਅਤੇ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...