September 19, 2026, 12:08 am
----------- Advertisement -----------
HomeNewsLatest Newsਸੁਨਾਮ 'ਚ ਬਣਾਈ ਜਾਵੇਗੀ ਸਨਅਤੀ ਅਸਟੇਟ: ਅਮਨ ਅਰੋੜਾ

ਸੁਨਾਮ ‘ਚ ਬਣਾਈ ਜਾਵੇਗੀ ਸਨਅਤੀ ਅਸਟੇਟ: ਅਮਨ ਅਰੋੜਾ

Published on

----------- Advertisement -----------

ਚੰਡੀਗੜ੍ਹ, 6 ਅਗਸਤ: ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਸ਼ਨਿੱਚਰਵਾਰ ਨੂੰ ਐਸ.ਯੂ.ਐਸ. ਕਾਲਜ, ਸੁਨਾਮ ਵਿੱਚ ਸਨਅਤਕਾਰਾਂ ਅਤੇ ਵਪਾਰੀਆਂ ਨਾਲ ਗੱਲਬਾਤ ਲਈ ਕਰਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਸਨਅਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਸੁਨਾਮ ਊਧਮ ਸਿੰਘ ਵਾਲਾ ਵਿਖੇ ਉਦਯੋਗਿਕ ਅਸਟੇਟ ਦੀ ਸਥਾਪਨਾ ਕੀਤੀ ਜਾਵੇਗੀ। ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਨੂੰ ਅਜਿਹੇ ਸਮਾਗਮਾਂ ਨਾਲ ਉਦਯੋਗਾਂ ਨੂੰ ਦਰਪੇਸ਼ ਅਸਲ ਸਮੱਸਿਆਵਾਂ ਨੂੰ ਸਮਝਣ ਵਿੱਚ ਮਦਦ ਮਿਲਦੀ ਹੈ ਅਤੇ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਕਾਰੋਬਾਰ-ਪੱਖੀ ਨੀਤੀਆਂ ਤਿਆਰ ਕਰਨ ਵਿੱਚ ਵੀ ਸਹਾਈ ਹੁੰਦੇ ਹਨ। ਅੱਜ ਦੇ ਪ੍ਰੋਗਰਾਮ ਦਾ ਉਦੇਸ਼ ਸੁਨਾਮ ਊਧਮ ਸਿੰਘ ਵਾਲਾ ਵਿਖੇ ਪ੍ਰਸਤਾਵਿਤ ਨਵੀਂ ਸਨਅਤੀ ਅਸਟੇਟ ਦੀਆਂ ਲੋੜਾਂ ਨੂੰ ਸਮਝਣਾ ਸੀ।

ਸੀ.ਐਲ.ਯੂ. ਅਤੇ ਐਨ.ਓ.ਸੀ. ਪ੍ਰਾਪਤ ਕਰਨ ਵਿੱਚ ਦੇਰੀ ਸਬੰਧੀ ਸਨਅਤਕਾਰਾਂ ਦੀਆਂ ਸ਼ਿਕਾਇਤਾਂ ਉਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੀ.ਐਲ.ਯੂ. ਸਰਟੀਫਿਕੇਟ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ ਅਤੇ ਨਵਾਂ ਸਿਸਟਮ ਜਲਦੀ ਲਾਗੂ ਕਰ ਦਿੱਤਾ ਜਾਵੇਗਾ। ਸਨਅਤਕਾਰਾਂ ਅਤੇ ਕਾਰੋਬਾਰੀਆਂ ਨੇ ਮੰਗ ਕੀਤੀ ਕਿ ਵੈਟ ਦੇ ਬਕਾਏ ਦੇ ਨਿਪਟਾਰੇ ਲਈ ਓ.ਟੀ.ਐਸ. ਦੀ ਆਖਰੀ ਮਿਤੀ ਘੱਟੋ-ਘੱਟ 31 ਦਸੰਬਰ ਤੱਕ ਵਧਾਈ ਜਾਵੇ।ਐਸਡੀਆਈਸੀ ਦੇ ਜਨਰਲ ਸਕੱਤਰ ਐਮ.ਪੀ.ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ‘ਤੇ ਲਾਗੂ ਕੀਤੇ ਜਾ ਰਹੇ ਵਿਕਾਸ ਟੈਕਸ ਦੀ ਸੀਮਾ 2.5 ਲੱਖ ਤੋਂ ਵਧਾ ਕੇ 5 ਲੱਖ ਕੀਤੀ ਜਾਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਵਿੱਚ ਸਥਿਤ ਵਪਾਰਕ ਅਤੇ ਉਦਯੋਗਿਕ ਸਥਾਨਾਂ ਵਿੱਚ ਬੁਨਿਆਦੀ ਢਾਂਚੇ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ, ਜੋ ਸੂਬੇ ਦੀ ਆਰਥਿਕਤਾ ਨੂੰ ਹੋਰ ਹੁਲਾਰਾ ਦੇਣ ਵਿੱਚ ਮਦਦਗਾਰ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਇੰਡਸਟਰੀ ਨੂੰ ਪ੍ਰਫੁੱਲਿਤ ਕਰਨ ਲਈ ਵਪਾਰ ਲਈ ਸਾਜ਼ਗਾਰ ਮਾਹੌਲ ਯਕੀਨੀ ਬਣਾਉਣ ਪੂਰੀ ਤਰ੍ਹਾਂ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...