June 9, 2026, 4:44 pm
----------- Advertisement -----------
HomeNewsLatest Newsਅਮਨ ਅਰੋੜਾ ਵੱਲੋਂ ਡੀ.ਏ.ਵੀ ਕਾਲਜ ਵਿਖੇ ਜ਼ੋਨਲ ਯੂਥ ਐਂਡ ਹੈਰੀਟੇਜ ਫੈਸਟੀਵਲ ਦੀ...

ਅਮਨ ਅਰੋੜਾ ਵੱਲੋਂ ਡੀ.ਏ.ਵੀ ਕਾਲਜ ਵਿਖੇ ਜ਼ੋਨਲ ਯੂਥ ਐਂਡ ਹੈਰੀਟੇਜ ਫੈਸਟੀਵਲ ਦੀ ਪ੍ਰਧਾਨਗੀ, ਜੇਤੂ ਭੰਗੜਾ ਟੀਮਾਂ ਨੂੰ ਵੰਡੇ ਇਨਾਮ

Published on

----------- Advertisement -----------

ਚੰਡੀਗੜ੍ਹ, 2 ਨਵੰਬਰ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਡੀ.ਏ.ਵੀ ਕਾਲਜ ਵਿਖੇ ਕਰਵਾਏ ਗਏ 63ਵੇਂ ਪੰਜਾਬ ਯੂਨੀਵਰਸਿਟੀ ਜ਼ੋਨਲ ਯੂਥ ਐਂਡ ਹੈਰੀਟੇਜ ਫੈਸਟੀਵਲ ਦੇ ਭੰਗੜਾ ਮੁਕਾਬਲਿਆਂ ਦੀ ਪ੍ਰਧਾਨਗੀ ਕੀਤੀ। ਅਰੋੜਾ ਨੇ ਕਿਹਾ, “ਕਾਲਜ ਵਿੱਚ ਵਿਦਿਆਰਥੀ ਜੀਵਨ ਜ਼ਿੰਦਗੀ ਦਾ ਸਭ ਤੋਂ ਹੁਸੀਨ ਅਤੇ ਬਿਹਤਰੀਨ ਪੜਾਅ ਹੁੰਦਾ ਹੈ ਅਤੇ ਸਾਰੇ ਵਿਦਿਆਰਥੀਆਂ ਨੂੰ ਇਹ ਅਹਿਸਾਸ ਹੋਣਾ ਚਾਹੀਦਾ ਹੈ ਕਿ ਜੀਵਨ ਦਾ ਇਹ ਖੂਬਸੂਰਤ ਤੇ ਖ਼ੁਸ਼ਗ਼ਵਾਰ ਸਮਾਂ ਮੁੜ ਵਾਪਸ ਨਹੀਂ ਆਵੇਗਾ।’’ ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਜ਼ਿੰਦਗੀ ਵਿੱਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ।

ਸਮਾਗਮ ਦੌਰਾਨ ਨੌਜਵਾਨਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਦੇਸ਼ ਵਿੱਚ ਬਿਹਤਰ ਬਦਲਾਅ ਅਤੇ ਸੁਧਾਰ ਲਿਆਉਣ ਲਈ ਨੌਜਵਾਨਾਂ ਦੀ ਸਮੂਹਿਕ ਸ਼ਕਤੀ ਬਹੁਤ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਬੇਸ਼ੁਮਾਰ ਸਮਰੱਥਾ ਅਤੇ ਸ਼ਕਤੀ ਹੁੰਦੀ ਹੈ ਅਤੇ ਕਿਸੇ ਵੀ ਖੇਤਰ ਵਿੱਚ ਕਾਮਯਾਬੀ ਦਾ ਸਿਖ਼ਰ ਛੋਹਣ ਲਈ ਉਨ੍ਹਾਂ ਦੀ ਇਸ ਅਪਾਰ ਸ਼ਕਤੀ ਨੂੰ ਸਹੀ ਸੇਧ ਦੇਣ ਦੀ ਲੋੜ ਹੁੰਦੀ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਡੀ.ਏ.ਵੀ. ਕਾਲਜ ਸੈਕਟਰ-10, ਚੰਡੀਗੜ੍ਹ ਤੋਂ ਪੜ੍ਹਾਈ ਕੀਤੀ ਹੈ ਅਤੇ ਅੱਜ ਕਾਲਜ ਪੁੱਜਣ ਉਤੇ ਪ੍ਰਿੰਸੀਪਲ ਡਾ. ਪਵਨ ਸ਼ਰਮਾ ਅਤੇ ਸਟਾਫ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਨ੍ਹਾਂ ਭੰਗੜਾ ਮੁਕਾਬਲਿਆਂ ਵਿੱਚ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਸੈਕਟਰ-11 ਦੀ ਟੀਮ ਨੇ ਪਹਿਲਾ ਇਨਾਮ ਹਾਸਲ ਕੀਤਾ। ਖਾਲਸਾ ਕਾਲਜ ਸੈਕਟਰ-26 ਦੀ ਟੀਮ ਦੂਜੇ ਅਤੇ ਡੀ.ਏ.ਵੀ. ਕਾਲਜ ਸੈਕਟਰ-10 ਦੀ ਟੀਮ ਤੀਜੇ ਸਥਾਨ ’ਤੇ ਰਹੀ। ਮੁਕਾਬਲੇ ਵਿੱਚ ਕੁੱਲ ਅੱਠ ਟੀਮਾਂ ਨੇ ਭਾਗ ਲਿਆ ਸੀ। ਅਮਨ ਅਰੋੜਾ ਨੇ ਜੇਤੂਆਂ ਨੂੰ ਇਨਾਮ ਵੰਡੇ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਕਾਲਜ ਪ੍ਰਿੰਸੀਪਲ ਨੇ ਕਿਹਾ ਕਿ ਅਮਨ ਅਰੋੜਾ ਨੂੰ ਨਵੀਆਂ ਬੁਲੰਦੀਆਂ ਛੋਂਹਦਿਆਂ ਦੇਖਣਾ ਸਾਡੇ ਲਈ ਬੇਹੱਦ ਮਾਣ ਵਾਲੀ ਗੱਲ ਹੈ। ਅਮਨ ਅਰੋੜਾ ਨੇ ਇਸ ਸਮਾਗਮ ਵਿੱਚ ਬੁਲਾ ਕੇ ਉਨ੍ਹਾਂ ਦੀਆਂ ਕਾਲਜ ਦੇ ਦਿਨਾਂ ਦੀਆਂ ਯਾਦਾਂ ਤਾਜ਼ਾ ਕਰਨ ਲਈ ਕਾਲਜ ਪਿ੍ੰਸੀਪਲ ਅਤੇ ਸਟਾਫ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...