June 9, 2026, 1:36 pm
----------- Advertisement -----------
HomeNewsLatest Newsਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੇਵਾ ਕੇਂਦਰਾਂ 'ਚ ਕਿਸੇ ਨੂੰ ਵੀ ਟੋਕਨ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੇਵਾ ਕੇਂਦਰਾਂ ‘ਚ ਕਿਸੇ ਨੂੰ ਵੀ ਟੋਕਨ ਤੋਂ ਬਗ਼ੈਰ ਕੋਈ ਸੇਵਾ ਨਾ ਦੇਣ ਦੇ ਨਿਰਦੇਸ਼

Published on

----------- Advertisement -----------

ਚੰਡੀਗੜ੍ਹ, 8 ਅਪ੍ਰੈਲ: ਸੂਬੇ ਵਿੱਚ ਸੇਵਾਵਾਂ ਮੁਹੱਈਆ ਕਰਵਾਉਣ ਸਮੇਂ ਬਰਾਬਰਤਾ ਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਅਤੇ ਸਿਸਟਮ ਵਿੱਚੋਂ ‘ਖ਼ਾਸ ਆਦਮੀ’ ਕਲਚਰ ਨੂੰ ਖ਼ਤਮ ਕਰਨ ਵਾਸਤੇ ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਣ ਮੰਤਰੀ ਅਮਨ ਅਰੋੜਾ ਨੇ ਅੱਜ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਸੂਬੇ ਵਿਚਲੇ ਸੇਵਾ ਕੇਂਦਰਾਂ ਤੋਂ ਟੋਕਨ ਬਗ਼ੈਰ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਸੇਵਾ ਨਾ ਦਿੱਤੀ ਜਾਵੇ। ਅਮਨ ਅਰੋੜਾ ਨੇ ਉਨ੍ਹਾਂ ਖ਼ਬਰਾਂ ਦਾ ਸਖ਼ਤ ਨੋਟਿਸ ਲਿਆ ਹੈ, ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕੁਝ ਸਰਕਾਰੀ ਅਧਿਕਾਰੀ/ਕਰਮਚਾਰੀ ਬਿਨਾਂ ਟੋਕਨ ਤੋਂ ਸੇਵਾਵਾਂ ਲੈਣ ਲਈ ਸੇਵਾ ਕੇਂਦਰਾਂ ਦੇ ਸਟਾਫ਼ ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਕੁੱਝ ਜ਼ਿਲ੍ਹਿਆਂ ਤੋਂ ਇਸ ਸਬੰਧੀ ਸ਼ਿਕਾਇਤਾਂ ਵੀ ਮਿਲੀਆਂ ਹਨ।

ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦਾ ਅਜਿਹਾ ਵਤੀਰਾ ਸਵੀਕਾਰਯੋਗ ਨਹੀਂ ਹੈ ਅਤੇ ਜੇਕਰ ਕੋਈ ਅਧਿਕਾਰੀ/ਕਰਮਚਾਰੀ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸਾਰੀਆਂ ਸੇਵਾਵਾਂ ਲੈਣ ਲਈ ਸਾਰੇ ਨਾਗਰਿਕ ਬਰਾਬਰ ਦੇ ਹੱਕਦਾਰ ਹਨ। ਸੇਵਾ ਕੇਂਦਰ ਖੋਲ੍ਹਣ ਦਾ ਮੁੱਖ ਮਕਸਦ ਵੀ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ।
ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਸੇਵਾ ਕੇਂਦਰਾਂ ਦੇ ਸਟਾਫ ਨੂੰ ਵੀ ਹਦਾਇਤ ਕੀਤੀ ਕਿ ਇਸ ਸਬੰਧੀ ਜੇਕਰ ਕੋਈ ਸ਼ਿਕਾਇਤ ਆਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕਰਨ ਲਈ ਆਖਦਿਆਂ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਖ਼ਾਸ ਆਦਮੀ’ ਸੱਭਿਆਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਸੱਤਾ ਵਿੱਚ ਆਈ ਹੈ। ਇਸ ਲਈ ਇਸ ਰਵਾਇਤ ਨੂੰ ਹਰ ਹਾਲ ਠੱਲ੍ਹ ਪਾਈ ਜਾਵੇ। ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਨੂੰ ਆਨਲਾਈਨ ਟੋਕਨ ਸੇਵਾ ਜਲਦੀ ਸ਼ੁਰੂ ਕਰਨ ਲਈ ਵੀ ਕਿਹਾ ਤਾਂ ਜੋ ਸਰਕਾਰੀ ਸੇਵਾਵਾਂ ਲੈਣ ਲਈ ਲੋਕ ਘਰ ਬੈਠੇ ਟੋਕਨ ਹਾਸਲ ਕਰ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...