November 10, 2026, 3:56 pm
----------- Advertisement -----------
HomeNewsLatest Newsਅਮਨ ਅਰੋੜਾ ਵੱਲੋਂ ਪ੍ਰਸ਼ਾਸਨ ਤੇ ਜਨਤਕ ਸੇਵਾਵਾਂ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ...

ਅਮਨ ਅਰੋੜਾ ਵੱਲੋਂ ਪ੍ਰਸ਼ਾਸਨ ਤੇ ਜਨਤਕ ਸੇਵਾਵਾਂ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਈ.ਐਸ.ਬੀ ਭਾਰਤੀ ਇੰਸਟੀਚਿਊਟ ਆਫ਼ ਪਬਲਿਕ ਪਾਲਿਸੀ ਦੀ ਟੀਮ ਨਾਲ ਵਿਚਾਰ-ਵਟਾਂਦਰਾ

Published on

----------- Advertisement -----------

ਚੰਡੀਗੜ੍ਹ, 6 ਅਕਤੂਬਰ(ਬਲਜੀਤ ਮਰਵਾਹਾ) :- ਸੂਬੇ ਵਿੱਚ ਪ੍ਰਸ਼ਾਸਨ ਅਤੇ ਜਨਤਕ ਸੇਵਾਵਾਂ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੰਜਾਬ ਸਰਕਾਰ ਅਤੇ ਅਕਾਦਮਿਕ ਭਾਈਵਾਲਾਂ ਦਰਮਿਆਨ ਸਹਿਯੋਗ ਦੀਆਂ ਸੰਭਾਵਨਾਵਾਂ ਤਲਾਸ਼ਣ ਵਾਸਤੇ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਬਾਰੇ ਮੰਤਰੀ ਅਮਨ ਅਰੋੜਾ ਨੇ ਭਾਰਤੀ ਇੰਸਟੀਚਿਊਟ ਆਫ਼ ਪਬਲਿਕ ਪਾਲਿਸੀ, ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.) ਦੀ ਟੀਮ ਨਾਲ ਵਿਚਾਰ ਵਟਾਂਦਰਾ ਕੀਤਾ।

ਪੰਜਾਬ ਰਾਜ ਲਈ ਕਈ ਕੇਂਦਰਿਤ ਪਹਿਲਕਦਮੀਆਂ ਬਾਰੇ ਚਰਚਾ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਡਿਜੀਟਲ ਤਬਦੀਲੀ ਲਿਆਉਣ ਵਾਸਤੇ ਵਚਨਬੱਧ ਹੈ। ਸਰਕਾਰ ਅਤੇ ਅਕਾਦਮਿਕ ਭਾਈਵਾਲੀ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ, ਜੋ ਸਰਕਾਰ ਨੂੰ ਖੋਜ ਅਤੇ ਤੱਥ-ਆਧਾਰਤ ਨੀਤੀਗਤ ਜਾਣਕਾਰੀ ਪ੍ਰਦਾਨ ਕਰਦੀ ਹੈ।

ਇਸ ਮੀਟਿੰਗ ਦਾ ਉਦੇਸ਼ ਪੰਜਾਬ ਰਾਜ ਲਈ ਕਈ ਕੇਂਦਰਿਤ ਪਹਿਲਕਦਮੀਆਂ ‘ਤੇ ਪੰਜਾਬ ਸਰਕਾਰ ਅਤੇ ਭਾਰਤੀ ਇੰਸਟੀਚਿਊਟ ਆਫ਼ ਪਬਲਿਕ ਪਾਲਿਸੀ ਵਿਚਕਾਰ ਸਹਿਯੋਗ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣਾ ਸੀ। ਇਸ ਮੀਟਿੰਗ ਦੌਰਾਨ ਪਾਲਿਸੀ ਡਾਇਰੈਕਟਰ ਡਾ. ਆਰੂਸ਼ੀ ਜੈਨ ਦੀ ਅਗਵਾਈ ਵਾਲੀ ਭਾਰਤੀ ਇੰਸਟੀਚਿਊਟ ਆਫ ਪਬਲਿਕ ਪਾਲਿਸੀ ਦੀ ਟੀਮ ਨੇ ਪੰਜਾਬ ਸਟੇਟ ਡਾਟਾ ਪੋਰਟਲ – ਪੰਜਾਬ ਰਾਜ ਨਾਲ ਸਬੰਧਿਤ ਵੱਖ-ਵੱਖ ਡਾਟਾ ਸੈੱਟਸ ਅਤੇ ਜਾਣਕਾਰੀ, ਲਈ ਪ੍ਰਸਤਾਵ ਪੇਸ਼ ਕਰਨ ਸਮੇਤ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਜਨਤਕ ਸੇਵਾਵਾਂ ਪ੍ਰਦਾਨ ਕਰਨ ਅਤੇ ਸੁਚੱਜੇ ਪ੍ਰਸ਼ਾਸਨ ਲਈ ਚੁੱਕੇ ਕਦਮਾਂ ‘ਤੇ ਵਿਚਾਰ ਵਟਾਂਦਰਾ ਕੀਤਾ ਤਾਂ ਜੋ ਸਰਕਾਰ ਦੀ ਡਾਟਾ-ਆਧਾਰਤ ਫੈਸਲੇ ਲੈਣ ਦੀ ਸਮਰੱਥਾ ਨੂੰ ਵਧਾਇਆ ਜਾ ਸਕੇ ਅਤੇ ਡਾਟਾ ਨੂੰ ਜਨਤਾ ਤੱਕ ਪਹੁੰਚਯੋਗ ਬਣਾ ਕੇ ਹੋਰ ਪਾਰਦਰਸ਼ਤਾ ਲਿਆਂਦੀ ਜਾ ਸਕੇ। ਇਸੇ ਦੌਰਾਨ ਰੀਅਲ ਟਾਈਮ ਗਵਰਨੈਂਸ ਮੌਨਿਟਰਿੰਗ ‘ਤੇ ਕੇਂਦਰਤ ਡਾਟਾ ਵਿਸ਼ਲੇਸ਼ਣ ਪ੍ਰਦਾਨ ਕਰਨ ਵਾਲੇ ਇਕ ਹੋਰ ਈ-ਪਲੇਟਫਾਰਮ ਅਤੇ ਇਸ ਦੇ ਭਵਿੱਖੀ ਵਿਸ਼ਲੇਸ਼ਣ ਬਾਰੇ ਵੀ ਚਰਚਾ ਕੀਤੀ ਗਈ।
ਇਸ ਮੀਟਿੰਗ ਵਿੱਚ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤਾਂ ਵਿਭਾਗ ਦੇ ਵਿਸ਼ੇਸ਼ ਸਕੱਤਰ ਗਿਰੀਸ਼ ਦਿਆਲਨ, ਵਿਭਾਗ ਦੇ ਹੋਰ ਮੁਲਾਜ਼ਮਾਂ ਤੋਂ ਇਲਾਵਾ ਭਾਰਤੀ ਇੰਸਟੀਚਿਊਟ ਆਫ਼ ਪਬਲਿਕ ਪਾਲਿਸੀ, ਆਈ.ਐਸ.ਬੀ. ਦੀ ਟੀਮ ਜਿਨ੍ਹਾਂ ਵਿੱਚ ਸੀਨੀਅਰ ਮੈਨੇਜਰ ਗੌਰਮਿੰਟ ਟ੍ਰੇਨਿੰਗ ਡਾ. ਸ਼ਰੀਕ ਹਸਨ ਮਨਜ਼ੀਰ ਅਤੇ ਪ੍ਰੋਜੈਕਟ ਲੀਡ, ਇੰਡੀਆ ਡਾਟਾ ਪੋਰਟਲ ਅੰਮ੍ਰਿਤਾ ਚੱਕਰਵਰਤੀ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ

ਚੰਡੀਗੜ੍ਹ 9 ਨਵੰਬਰ:ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ...