November 19, 2026, 4:48 am
----------- Advertisement -----------
HomeNewsBreaking Newsਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲੀ ਪੱਕੀ ਜ਼ਮਾਨਤ: ਸੰਗਰੂਰ ਅਦਾਲਤ ਨੇ ਹੇਠਲੀ...

ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲੀ ਪੱਕੀ ਜ਼ਮਾਨਤ: ਸੰਗਰੂਰ ਅਦਾਲਤ ਨੇ ਹੇਠਲੀ ਅਦਾਲਤ ਦੇ ਫੈਸਲੇ ‘ਤੇ ਲਗਾਈ ਰੋਕ

Published on

----------- Advertisement -----------
  • ਅਦਾਲਤ ਨੇ 2 ਸਾਲ ਦੀ ਸਜ਼ਾ ਸੁਣਾਈ ਸੀ

ਸੰਗਰੂਰ, 1 ਫਰਵਰੀ 2024 – ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਅਮਨ ਅਰੋੜਾ ਨੂੰ ਰਾਹਤ ਦਿੰਦਿਆਂ ਸੰਗਰੂਰ ਦੀ ਅਦਾਲਤ ਨੇ ਉਨ੍ਹਾਂ ਨੂੰ 2 ਸਾਲ ਦੀ ਸਜ਼ਾ ਸੁਣਾਏ ਜਾਣ ਦੇ ਹੇਠਲੀ ਅਦਾਲਤ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਇਹ ਸਜ਼ਾ ਪਰਿਵਾਰਕ ਝਗੜੇ ਦੇ ਇੱਕ ਮਾਮਲੇ ਵਿੱਚ ਦਿੱਤੀ ਗਈ ਸੀ। ਇਸ ਤੋਂ ਇਲਾਵਾ ਇਸ ਮਾਮਲੇ ਵਿਚ ਅੱਠ ਹੋਰ ਲੋਕਾਂ ਨੂੰ ਵੀ ਸਜ਼ਾ ਸੁਣਾਈ ਗਈ ਹੈ। ਇਹ ਮਾਮਲਾ 2008 ਵਿੱਚ ਦਰਜ ਹੋਇਆ ਸੀ।

ਇਸ ਤੋਂ ਪਹਿਲਾਂ 25 ਜਨਵਰੀ ਨੂੰ ਸੁਣਵਾਈ ਦੌਰਾਨ ਅਮਨ ਅਰੋੜਾ ਨੂੰ 31 ਜਨਵਰੀ ਤੱਕ ਜ਼ਮਾਨਤ ਦਿੱਤੀ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ 26 ਜਨਵਰੀ ਨੂੰ ਅੰਮ੍ਰਿਤਸਰ ‘ਚ ਤਿਰੰਗਾ ਲਹਿਰਾਉਣ ਦੀ ਇਜਾਜ਼ਤ ਦੇ ਦਿੱਤੀ ਸੀ। ਬੀਤੇ ਦਿਨ ਇਸ ਮਾਮਲੇ ਸਬੰਧੀ ਅਦਾਲਤ ਵਿੱਚ ਪੱਕੀ ਜ਼ਮਾਨਤ ਲਈ ਸੁਣਵਾਈ ਹੋਈ। ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਅਮਨ ਅਰੋੜਾ ਨੂੰ ਸਥਾਈ ਜ਼ਮਾਨਤ ਦੇ ਦਿੱਤੀ ਅਤੇ ਸਜ਼ਾ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ।

ਅਮਨ ਅਰੋੜਾ ਦਾ ਆਪਣੇ ਜੀਜਾ ਰਜਿੰਦਰ ਦੀਪਾ ਨਾਲ ਪਰਿਵਾਰਕ ਝਗੜਾ ਸੀ। ਜੀਜਾ ਨੇ ਦੋਸ਼ ਲਾਇਆ ਕਿ 2008 ਵਿੱਚ ਅਮਨ ਅਰੋੜਾ ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਸੀ। ਇਸ ਮਾਮਲੇ ਵਿੱਚ ਅਮਨ ਅਰੋੜਾ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਜਿਸ ਦਾ ਫੈਸਲਾ 15 ਸਾਲ ਬਾਅਦ ਆਇਆ ਸੀ। ਸੁਨਾਮ ਦੀ ਅਦਾਲਤ ਨੇ ਮੰਤਰੀ ਬਣੇ ਅਮਨ ਅਰੋੜਾ ਸਮੇਤ 9 ਲੋਕਾਂ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ।

ਹਾਲਾਂਕਿ ਉਸ ਕੋਲ ਇਸ ਫੈਸਲੇ ਖਿਲਾਫ ਅਪੀਲ ਦਾਇਰ ਕਰਨ ਲਈ 30 ਦਿਨ ਸਨ।

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 5 ਜਨਵਰੀ ਨੂੰ ਮੁੱਖ ਮੰਤਰੀ ਨੂੰ ਪੱਤਰ ਭੇਜਿਆ ਸੀ। ਜਿਸ ਵਿੱਚ ਉਨ੍ਹਾਂ ਕਿਹਾ ਕਿ ਅਦਾਲਤ ਨੇ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ। ਸੁਪਰੀਮ ਕੋਰਟ ਨੇ 2013 ‘ਚ ਲਿਲੀ ਥਾਮਸ ਮਾਮਲੇ ‘ਚ ਹੁਕਮ ਦਿੱਤਾ ਸੀ ਕਿ ਜੇਕਰ ਕੋਈ ਮੰਤਰੀ ਜਾਂ ਵਿਧਾਇਕ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਉਣਾ ਹੋਵੇਗਾ।

ਇਸ ਦੇ ਬਾਵਜੂਦ ਅਮਨ ਅਰੋੜਾ ਮੰਤਰੀ ਬਣੇ ਹੋਏ ਹਨ। ਉਸ ਨੂੰ ਇਸ ਸਜ਼ਾ ਵਿਰੁੱਧ ਕੋਈ ਸਟੇਅ ਵੀ ਨਹੀਂ ਮਿਲੀ ਹੈ। ਇਸ ਦੇ ਨਾਲ ਹੀ ਅਮਨ ਅਰੋੜਾ ਗਣਤੰਤਰ ਦਿਵਸ ‘ਤੇ ਅੰਮ੍ਰਿਤਸਰ ‘ਚ ਮੰਤਰੀ ਦੀ ਹੈਸੀਅਤ ‘ਚ ਤਿਰੰਗਾ ਝੰਡਾ ਲਹਿਰਾਉਣ ਜਾ ਰਹੇ ਹਨ, ਜੋ ਕਿ ਬਿਲਕੁਲ ਵੀ ਉਚਿਤ ਨਹੀਂ ਹੈ। ਗਣਤੰਤਰ ਦਿਵਸ ਇੱਕ ਮਹੱਤਵਪੂਰਨ ਦਿਨ ਹੈ। ਅਜਿਹੀ ਸਥਿਤੀ ਵਿਚ ਦੇਸ਼ ਦੀ ਅਜਿਹੀ ਜ਼ਿੰਮੇਵਾਰੀ ਕਿਸੇ ਅਯੋਗ ਵਿਧਾਇਕ ਨੂੰ ਸੌਂਪਣਾ ਕਾਨੂੰਨੀ ਮਾਣ ਨੂੰ ਠੇਸ ਪਹੁੰਚਾਉਂਦਾ ਹੈ। ਇਹ ਇੱਕ ਗਲਤ ਸੁਨੇਹਾ ਭੇਜਦਾ ਹੈ।

ਹਾਲਾਂਕਿ ਇਹ ਮਾਮਲਾ ਹਾਈਕੋਰਟ ਤੱਕ ਵੀ ਪਹੁੰਚ ਗਿਆ ਅਤੇ ਜ਼ਿਲ੍ਹਾ ਅਦਾਲਤ ਤੋਂ 31 ਜਨਵਰੀ ਤੱਕ ਰਾਹਤ ਮਿਲਣ ਤੋਂ ਬਾਅਦ ਹੀ ਅਮਨ ਅਰੋੜਾ ਨੇ ਹਾਈਕੋਰਟ ਦੇ ਹੁਕਮਾਂ ‘ਤੇ ਅੰਮ੍ਰਿਤਸਰ ‘ਚ ਤਿਰੰਗਾ ਲਹਿਰਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...