April 24, 2026, 9:55 pm
----------- Advertisement -----------
HomeNewsLatest Newsਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਸ਼ਹਿਰੀ ਵਿਕਾਸ ਅਥਾਰਟੀਆਂ...

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਸ਼ਹਿਰੀ ਵਿਕਾਸ ਅਥਾਰਟੀਆਂ ਨਾਲ ਕੀਤੀਆਂ ਮੈਰਾਥਨ ਮੀਟਿੰਗਾਂ

Published on

----------- Advertisement -----------

ਚੰਡੀਗੜ, 13 ਜੁਲਾਈ: ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਵਿਭਾਗ ਨਾਲ ਸਬੰਧਤ ਵੱਖ-ਵੱਖ ਸ਼ਹਿਰਾਂ ਦੀਆਂ ਅਥਾਰਟੀਆਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਅਰੋੜਾ ਨੇ ਮੀਟਿੰਗਾਂ ਵਿੱਚ ਪੁੱਡਾ, ਗਮਾਡਾ, ਗਲਾਡਾ, ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.), ਬਠਿੰਡਾ ਵਿਕਾਸ ਅਥਾਰਟੀ (ਬੀ.ਡੀ.ਏ.) ਤੇ ਟਾਊਨ ਐਂਡ ਕੰਟਰੀ ਪਲਾਨਿੰਗ ਦੇ ਕੰਮਕਾਜ ਦੀ ਸਮੀਖਿਆ ਕੀਤੀ। ਹਰ ਅਥਾਰਟੀ ਨਾਲ ਵੱਖੋ-ਵੱਖਰੀ ਕੀਤੀ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਸਬੰਧਤ ਅਥਾਰਟੀ ਸਬੰਧੀ ਪੇਸ਼ਕਾਰੀ ਦਿੱਤੀ ਗਈ।

ਅਰੋੜਾ ਨੇ ਕਿਹਾ ਕਿ ਪਿਛਲੇ ਕਾਫੀ ਅਰਸੇ ਤੋਂ ਪਿੰਡਾਂ ਅਤੇ ਛੋਟੇ ਸ਼ਹਿਰਾਂ ’ਚੋਂ ਵੱਡੇ ਸ਼ਹਿਰਾਂ ਵੱਲ ਵਸੋਂ ਦਾ ਪਰਵਾਸ ਹੋਇਆ ਹੈ। ਸ਼ਹਿਰਾਂ ਦੀ ਆਬਾਦੀ ਕਾਫੀ ਵਧ ਗਈ ਹੈ ਪ੍ਰੰਤੂ ਸ਼ਹਿਰਾਂ ਵਿੱਚ ਸਹੂਲਤਾਂ ਬਦ ਤੋਂ ਬਦਤਰ ਹੋਈਆਂ ਹਨ। ਉਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਆਧੁਨਿਕ ਸਥਿਤੀਆਂ ਦੇ ਮੱਦੇਨਜ਼ਰ ਵਸੋਂ ਨੂੰ ਧਿਆਨ ਵਿੱਚ ਰੱਖਦਿਆਂ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ। ਪੰਜਾਬ ਸ਼ਹਿਰੀ ਵਿਕਾਸ ਯੋਜਨਾਬੰਦੀ ਅਧੀਨ ਸ਼ਹਿਰ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਜਿਵੇਂ ਕਿ ਸਾਫ ਸੁਥਰੇ ਪੀਣ ਵਾਲੇ ਪਾਣੀ, ਸੀਵਰੇਜ, ਸਟੀਰਟ ਲਾਈਟਾਂ, ਪਾਰਕਾਂ ਦੇ ਰੱਖ-ਰਖਾਵ ਦੇ ਨਾਲ ਬਰਸਾਤਾਂ ਵਿੱਚ ਮੀਂਹ ਦੇ ਪਾਣੀ ਦੀ ਤੁਰੰਤ ਨਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਕੰਮ ਕੀਤੇ ਜਾਣ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਸਾਰੇ ਵੱਡੇ ਸ਼ਹਿਰਾਂ ਦਾ ਨਿੱਜੀ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣਗੇ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਤੇ ਸੁਝਾਅ ਸੁਣਨਗੇ। ਸਾਰੇ ਸ਼ਹਿਰਾਂ ਦੀਆਂ ਵਿਕਾਸ ਅਥਾਰਟੀਆਂ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਸ਼ਹਿਰ ਵਾਸੀ ਨੂੰ ਕੋਈ ਸਮੱਸਿਆ ਨਾ ਆਵੇ। ਮੀਟਿੰਗਾਂ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਏ.ਕੇ.ਸਿਨਹਾ, ਪੁੱਡਾ ਦੇ ਮੁੱਖ ਪ੍ਰਸ਼ਾਸਕ ਤੇ ਟਾਊਨ ਐਂਡ ਕੰਟਰੀ ਪਲਾਨਿੰਗ ਦੇ ਡਾਇਰੈਕਟਰ ਅਰਸ਼ਦੀਪ ਸਿੰਘ ਥਿੰਦ, ਗਲਾਡਾ ਦੇ ਮੁੱਖ ਪ੍ਰਸ਼ਾਸਕ, ਸੁਰਭੀ ਮਲਿਕ, ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...