April 24, 2026, 9:47 pm
----------- Advertisement -----------
HomePunjabbusinessਅਮਨ ਅਰੋੜਾ ਵੱਲੋਂ 17 ਕੰਪਨੀਆਂ ਦਾ ਬਿਹਤਰੀਨ ਕਾਰਗੁਜ਼ਾਰੀ ਅਤੇ ਵਿਕਾਸ ਲਈ ਐਸ.ਟੀ.ਪੀ.ਆਈ...

ਅਮਨ ਅਰੋੜਾ ਵੱਲੋਂ 17 ਕੰਪਨੀਆਂ ਦਾ ਬਿਹਤਰੀਨ ਕਾਰਗੁਜ਼ਾਰੀ ਅਤੇ ਵਿਕਾਸ ਲਈ ਐਸ.ਟੀ.ਪੀ.ਆਈ ਪੁਰਸਕਾਰਾਂ ਨਾਲ ਸਨਮਾਨ

Published on

----------- Advertisement -----------

ਚੰਡੀਗੜ੍ਹ, 29 ਅਪ੍ਰੈਲ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਅੱਵਲ ਨੰਬਰ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਉਦਯੋਗਾਂ, ਐੱਮ.ਐੱਸ.ਐੱਮ.ਈਜ਼ ਅਤੇ ਸਟਾਰਟਅੱਪਜ਼ ਲਈ ਸਾਜ਼ਗਾਰ ਮਾਹੌਲ ਸਿਰਜਣ ਲਈ ਠੋਸ ਯਤਨ ਕਰ ਰਹੀ ਹੈ। ਇੱਥੇ ਟਾਈਕੌਨ ਚੰਡੀਗੜ੍ਹ ਦੇ ਸਨਮਾਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ
ਅਮਨ ਅਰੋੜਾ ਨੇ 17 ਆਈ.ਟੀ. ਕੰਪਨੀਆਂ ਦਾ ਸ਼ਾਨਦਾਰ ਕਾਰਗੁਜ਼ਾਰੀ ਅਤੇ ਵਿਕਾਸ ਲਈ ਸਾਫਟਵੇਅਰ ਟੈਕਨਾਲੋਜੀ ਪਾਰਕਸ ਆਫ ਇੰਡੀਆ (ਐਸ.ਟੀ.ਪੀ.ਆਈ.) ਪੁਰਸਕਾਰਾਂ ਨਾਲ ਸਨਮਾਨ ਕੀਤਾ ਤਾਂ ਜੋ ਖੇਤਰ ਨੂੰ ਆਈ.ਟੀ. ਹੱਬ ਵਜੋਂ ਵਿਕਸਿਤ ਕਰਨ ਲਈ ਉਨ੍ਹਾਂ ਵੱਲੋਂ ਕੀਤੇ ਗਏ ਬੇਮਿਸਾਲ ਯਤਨਾਂ ਨੂੰ ਮਾਨਤਾ ਦਿੱਤੀ ਜਾ ਸਕੇ।
ਹੁਨਰਮੰਦ ਨੌਜਵਾਨਾਂ ਦੀ ਹਿਜ਼ਰਤ ‘ਤੇ ਚਿੰਤਾ ਜ਼ਾਹਿਰ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਆਈ.ਟੀ ਸੈਕਟਰ ਇਸ ਰੁਝਾਨ ਨੂੰ ਠੱਲ੍ਹ ਪਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ ਅਤੇ ਇਸ ਸਬੰਧ ‘ਚ ਸੂਬਾ ਸਰਕਾਰ ਦੇ ਯਤਨਾਂ ਦੀ ਪੂਰਤੀ ਲਈ ਸਾਫਟਵੇਅਰ ਟੈਕਨਾਲੋਜੀ ਪਾਰਕਸ ਆਫ਼ ਇੰਡੀਆ (ਐਸ.ਟੀ.ਪੀ.ਆਈ.) ਅਤੇ ਟਾਈਕੌਨ ਨੂੰ ਅੱਗੇ ਆਉਣਾ ਚਾਹੀਦਾ ਹੈ। ਪੰਜਾਬ ਮੁੱਖ ਤੌਰ ‘ਤੇ ਇੱਕ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਇਸਦੇ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਮੋਹਰੀ ਬਣਨ ਦੀ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਹੁਤ ਵੱਡੀ ਹਿਊਮਨ ਰਿਸੋਰਸ ਇੰਡਸਟੀ ਹੋਣ ਕਰਕੇ ਇਹ ਆਈ.ਟੀ ਸੈਕਟਰ ਲਈ ਅਹਿਮ ਭੂਮਿਕਾ ਨਿਭਾ ਸਕਦਾ ਹੈ ਅਤੇ ਪੰਜਾਬ ਸਰਕਾਰ ਦਾ ਉਦੇਸ਼ ਪੰਜਾਬ ਖਾਸ ਕਰਕੇ ਐਸ.ਏ.ਐਸ ਨਗਰ (ਮੋਹਾਲੀ) ਨੂੰ ਇੱਕ ਵਿਸ਼ਵ ਪੱਧਰੀ ਆਈ.ਟੀ. ਹੱਬ ਬਣਾਉਣਾ ਹੈ।
ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੂੰ ਇੱਕ ਪ੍ਰਮੁੱਖ ਉਦਯੋਗਿਕ ਅਤੇ ਨਿਰਯਾਤ ਹੱਬ ਵਿੱਚ ਬਦਲਣ ਅਤੇ ਨਿਵੇਸ਼ਕਾਂ ਲਈ ਢੁੱਕਵਾਂ ਮਾਹੌਲ ਸਿਰਜ ਕੇ ਮੈਨੂਫੈਕਚਰਿੰਗ ਐਂਡ ਸਰਵਿਸਿਜ਼ ਸੈਕਟਰ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਸੂਬਾ ਸਰਕਾਰ ਨੇ ਨਵੀਂ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ ਲਿਆਂਦੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਦੋ ਕੌਮਾਂਤਰੀ ਹਵਾਈ ਅੱਡੇ (ਮੋਹਾਲੀ ਅਤੇ ਅੰਮ੍ਰਿਤਸਰ) ਅਤੇ ਚਾਰ ਘਰੇਲੂ ਹਵਾਈ ਅੱਡੇ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ ਦੇਸ਼ ਦਾ ਸਭ ਤੋਂ ਵਧੀਆ ਸੜਕੀ ਅਤੇ ਰੇਲ ਸੰਪਰਕ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਦੇ ਛੇ ਵੱਡੇ ਸ਼ਹਿਰਾਂ ਦਰਮਿਆਨ ਮੈਟਰੋ ਸੇਵਾ ਸ਼ੁਰੂ ਕਰਨ ਲਈ ਸੰਭਾਵਨਾ ਦੀ ਪੜਚੋਲ ਕੀਤੀ ਜਾ ਰਹੀ ਹੈ।

ਉਦਯੋਗਾਂ ਨੂੰ ਆਪਣੇ ਅਪਰੇਸ਼ਨ ਲਈ ਪੰਜਾਬ ਦੀ ਚੋਣ ਕਰਨ ਵਾਸਤੇ ਉਤਸ਼ਾਹਿਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਇਸ ਮੌਕੇ ਹਾਜ਼ਰ ਉਦਯੋਗਪਤੀਆਂ ਨੂੰ ਸਰਕਾਰ ਵੱਲੋਂ ਹਰ ਸੰਭਵ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਰੋਜ਼ਗਾਰ ਪੈਦਾ ਕਰਨ ਅਤੇ ਸੂਬੇ ਦੀ ਸਮੁੱਚੀ ਸਮਰੱਥਾ ਨੂੰ ਹੁਲਾਰਾ ਦੇਣ ਲਈ ਉਦਯੋਗਾਂ ਦੀ ਸਫ਼ਲਤਾ ਦਾ ਲਾਭ ਉਠਾਉਣ ਵੱਲ ਧਿਆਨ ਕੇਂਦਰਿਤ ਕੀਤਾ ਜਾਵੇ। ਟਾਈਕੌਨ ਚੰਡੀਗੜ੍ਹ ਦੀ ਭਵਿੱਖਮੁਖੀ ਅਤੇ ਉਦੇਸ਼-ਸੰਚਾਲਿਤ ਪਹੁੰਚ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੇ ਟਾਈਕੌਨ ਨੂੰ ਰੋਜ਼ਗਾਰ ਦੇ ਸਥਾਈ ਮੌਕੇ ਪੈਦਾ ਕਰਨ ਸਬੰਧੀ ਸੂਬਾ ਸਰਕਾਰ ਦੇ ਯਤਨਾਂ ਵਿੱਚ ਸਹਿਯੋਗ ਦੇਣ ਲਈ ਕਿਹਾ। ਟਾਈਕੌਨ ਚੰਡੀਗੜ੍ਹ ਦੇ ਪ੍ਰਧਾਨ ਰੌਬਿਨ ਅਗਰਵਾਲ ਅਤੇ ਐਸ.ਟੀ.ਪੀ.ਆਈ ਦੇ ਡਾਇਰੈਕਟਰ ਪਰੀਤੋਸ਼ ਡੰਡਰਿਆਲ ਨੇ ਸੂਬੇ ਵਿੱਚ ਸਟਾਰਟਅੱਪ ਕਲਚਰ ਨੂੰ ਪ੍ਰਫੁੱਲਤ ਕਰਨ ਅਤੇ ਹਰ ਤਰ੍ਹਾਂ ਦੀ ਸਹਾਇਤਾ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...