September 19, 2026, 4:35 am
----------- Advertisement -----------
HomeNewsLatest Newsਅਮਨ ਅਰੋੜਾ ਵੱਲੋਂ ਰਜਿਸਟਰਡ ਕਲੋਨੀਆਂ ਵਿੱਚ ਵਸਨੀਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਦੇਣੀਆਂ...

ਅਮਨ ਅਰੋੜਾ ਵੱਲੋਂ ਰਜਿਸਟਰਡ ਕਲੋਨੀਆਂ ਵਿੱਚ ਵਸਨੀਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਦੇਣੀਆਂ ਯਕੀਨੀ ਬਣਾਉਣ ਦੇ ਨਿਰਦੇਸ਼

Published on

----------- Advertisement -----------

ਚੰਡੀਗੜ੍ਹ, 14 ਜੁਲਾਈ: ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਪੁੱਡਾ, ਅੰਮ੍ਰਿਤਸਰ ਵਿਕਾਸ ਅਥਾਰਟੀ ਤੇ ਜਲੰਧਰ ਵਿਕਾਸ ਅਥਾਰਟੀ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਦੇ ਏਜੰਡੇ ਨੂੰ ਅੱਗੇ ਤੋਰਦਿਆਂ ਮੀਟਿੰਗ ਦੌਰਾਨ ਅਰੋੜਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਧਿਕਾਰਤ/ਰਜਿਸਟਰਡ ਕਲੋਨੀਆਂ ਦੇ ਵਸਨੀਕਾਂ ਨੂੰ ਕਾਨੂੰਨ ਮੁਤਾਬਕ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਕੋਈ ਵੀ ਸ਼ਹਿਰ ਵਾਸੀ ਕਿਸੇ ਸੇਵਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਵਿਭਾਗ ਦੇ ਕੰਮ ਦੀ ਸਮੀਖਿਆ ਕਰਦਿਆਂ ਇਹ ਆਦੇਸ਼ ਦਿੱਤੇ ਕਿ ਸ਼ਹਿਰੀ ਵਿਕਾਸ ਲਈ ਵੱਡੇ ਪੱਧਰ ਉਤੇ ਪ੍ਰਸ਼ਾਸਕੀ ਸੁਧਾਰ ਕਰਨ ਲਈ ਇਕ ਵਿਆਪਕ ਖਾਕਾ ਉਲੀਕਿਆ ਜਾਵੇ ਤਾਂ ਜੋ ਪੰਜਾਬ ਦੇ ਸ਼ਹਿਰ ਦੇਸ਼ ਭਰ ਵਿੱਚ ਮਾਡਲ ਸ਼ਹਿਰ ਨਜ਼ਰ ਆਉਣ।

ਮੀਟਿੰਗ ਦੌਰਾਨ ਮੰਤਰੀ ਅਰੋੜਾ ਦੇ ਧਿਆਨ ਵਿੱਚ ਮਾਮਲਾ ਆਇਆ ਹੈ ਕਿ ਅੰਮ੍ਰਿਤਸਰ ਵਿੱਚ ਰਜਿਸਟਰਡ ਕਲੋਨੀਆਂ ਅੰਦਰ ਰਜਿਸਟਰੀਆਂ ਬੰਦ ਪਈਆਂ ਹਨ ਜਿਸ ਉਤੇ ਉਨ੍ਹਾਂ ਉਦਾਰਵਾਦੀ ਰੁਖ ਅਪਣਾਉਂਦਿਆਂ ਇਹ ਰਜਿਸਟਰੀਆਂ ਖੋਲ੍ਹਣ ਦਾ ਫੈਸਲਾ ਕੀਤਾ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਭਵਿੱਖ ਵਿੱਚ ਕਿਸੇ ਵੀ ਅਣ-ਅਧਿਕਾਰਤ ਕਲੋਨੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੰਤਰੀ ਅਰੋੜਾ ਨੇ ਪੁੱਡਾ ਅਤੇ ਸਮੂਹ ਵਿਕਾਸ ਅਥਾਰਟੀਆਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਕੋਈ ਵੀ ਸ਼ਹਿਰ ਵਾਸੀ ਖੱਜਲ ਖੁਆਰ ਨਾ ਹੋਵੇ। ਆਉਂਦੇ ਦਿਨਾਂ ਵਿੱਚ ਉਹ ਸਾਰੇ ਵੱਡੇ ਸ਼ਹਿਰਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਮੌਕੇ ਉਤੇ ਹੀ ਹੱਲ ਲਈ ਸਬੰਧਤ ਅਥਾਰਟੀਆਂ ਨੂੰ ਨਿਰਦੇਸ਼ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...