June 9, 2026, 4:42 pm
----------- Advertisement -----------
HomeNewsLatest Newsਅਮਨ ਅਰੋੜਾ ਨੇ ਡੇਰਾਬੱਸੀ ਵਿੱਚ ਉਦਯੋਗ ਸੇਵਾ ਕੇਂਦਰ ਦਾ ਨੀਂਹ ਪੱਥਰ ਰੱਖਿਆ

ਅਮਨ ਅਰੋੜਾ ਨੇ ਡੇਰਾਬੱਸੀ ਵਿੱਚ ਉਦਯੋਗ ਸੇਵਾ ਕੇਂਦਰ ਦਾ ਨੀਂਹ ਪੱਥਰ ਰੱਖਿਆ

Published on

----------- Advertisement -----------

ਐਸ.ਏ.ਐਸ. ਨਗਰ, 26 ਅਕਤੂਬਰ- ਅੱਜ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ਡੇਰਾਬੱਸੀ ਵਿਖੇ ਉਦਯੋਗ ਸੇਵਾ ਕੇਂਦਰ ਦਾ ਨੀਂਹ ਪੱਥਰ ਰੱਖਿਆ। ਡੇਰਾਬੱਸੀ ਇੰਡਸਟਰੀਜ਼ ਐਸੋਸੀਏਸ਼ਨ ਦੀ ਇਸ ਇਮਾਰਤ ਦਾ ਨੀਂਹ ਪੱਥਰ ਰੱਖਣ ਬਾਅਦ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆ ਅਮਨ ਅਰੋੜਾ ਨੇ ਕਿਹਾ ਕਿ ਇੰਡਸਟਰੀ ਸੂਬੇ ਦੀ ਰੀੜ੍ਹ ਦੀ ਹੱਡੀ ਹੈ ਅਤੇ ਮੁੱਖ ਮੰਤਰੀ ਸ ਭਗਵੰਤ ਮਾਨ ਜੀ ਦੀ ਸਰਕਾਰ ਸੂਬੇ ਵਿੱਚ ਕਾਰੋਬਾਰ ਅਤੇ ਵਪਾਰ ਨੂੰ ਹੋਰ ਸੁਖਾਲਾ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਜਾਂ ਸੂਬੇ ਦੀ ਤਰੱਕੀ ਵਿੱਚ ਉਥੋਂ ਦੀ ਇੰਡਸਟਰੀ ਦਾ ਵੱਡਾ ਯੋਗਦਾਨ ਹੁੰਦਾ ਹੈ। ਇਸ ਉਦਯੋਗ ਸੇਵਾ ਕੇਂਦਰ ਨਾਲ ਇਸ ਖਿੱਤੇ ਦੇ ਸਨਅਤਕਾਰਾਂ ਨੂੰ ਵੱਡੀ ਸਹੂਲਤ ਮਿਲੇਗੀ।

ਉਨ੍ਹਾਂ ਕਿਹਾ ਕਿ ਡੇਰਾਬੱਸੀ ਦੇ ਕਾਰੋਬਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਸੁਣਦੇ ਰਹੇ ਹਨ। ਇੱਥੋਂ ਦੀ ਇੰਡਸਟਰੀ ਨੂੰ ਪਿਛਲੀਆਂ ਸਰਕਾਰ ਵੱਲੋਂ ਅਣਗੌਲਿਆ ਕੀਤਾ ਗਿਆ ਸੀ ਅਤੇ ਇੰਡਸਟਰੀ ਵੱਲ ਖਾਸ ਧਿਆਨ ਨਹੀਂ ਦਿੱਤਾ ਗਿਆ। ਹੁਣ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਇੰਡਸਟਰੀ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਸਟੈਂਡਅਲੋਨ ਉਦਯੋਗਾਂ ਲਈ ਬਿਲਡਿੰਗ ਪਲਾਨ ਨੂੰ ਪ੍ਰਵਾਨਗੀ ਦੇਣ ਅਤੇ ਸੰਪੂਰਨਤਾ ਸਰਟੀਫਿਕੇਟ ਜਾਰੀ ਕਰਨ ਸਮੇਤ ਨਗਰ ਨਿਗਮ ਦੀ ਹਦੂਦ ਤੋਂ ਬਾਹਰ ਪੈਂਦੇ ਉਦਯੋਗਾਂ ਦੀ ਕੰਪਾਊਂਡਿੰਗ ਸਬੰਧੀ ਸ਼ਕਤੀਆਂ ਡਾਇਰੈਕਟਰ ਫੈਕਟਰੀਜ਼ ਨੂੰ ਸੌਂਪ ਦਿੱਤੀਆਂ ਹਨ ਤਾਂ ਜੋ ਉਦਯੋਗਪਤੀਆਂ ਨੂੰ ਆਪਣੀਆਂ ਫੈਕਟਰੀਆਂ ਦੇ ਬਿਲਡਿੰਗ ਪਲਾਨ ਮਨਜ਼ੂਰ ਕਰਵਾਉਣ ਲਈ ਦੋ ਵੱਖ-ਵੱਖ ਵਿਭਾਗਾਂ ਵਿੱਚ ਅਰਜ਼ੀਆਂ ਦੇਣ ਦੀ ਲੋੜ ਨਾ ਪਵੇ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇੰਡਸਟਰੀ ਲਗਾਉਣ ਲਈ ਸਰਕਾਰ ਵੱਲੋਂ ਕਈ ਫ਼ੈਸਲੇ ਲਏ ਗਏ ਹਨ ਜਿਸ ਨਾਲ ਅੱਜ ਪੰਜਾਬ ਪੂਰੇ ਦੇਸ਼ ਵਿੱਚ ਇੰਡਸਟਰੀਜ਼ ਲਗਾਉਣ ਵਾਸਤੇ ਪਸੰਦੀਦਾ ਸਥਾਨ ਵਜੋਂ ਉੱਭਰ ਕੇ ਸਾਹਮਣੇ ਆ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਵੱਖ ਵੱਖ ਕਾਰੋਬਾਰੀਆਂ ਦੀਆਂ ਇੰਡਸਟਰੀ ਨੂੰ ਲੈ ਕੇ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਡੇਰਾਬੱਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕੈਬਨਿਟ ਮੰਤਰੀ ਦਾ ਸਨਮਾਨ ਕੀਤਾ ਅਤੇ ਡੇਰਾਬੱਸੀ ਦੀ ਇੰਡਸਟਰੀ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਇੱਥੋਂ ਦੇ ਪਿਛੋਕੜ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਐਸ.ਡੀ.ਐਮ. ਡੇਰਾਬੱਸੀ ਹਿਮਾਂਸ਼ੂ ਗੁਪਤਾ, ਡੇਰਾਬੱਸੀ ਇੰਡਸਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਮਿੱਤਲ, ਸੈਕਟਰੀ ਰਾਕੇਸ਼ ਆਰ. ਅਗਰਵਾਲ ਅਤੇ ਹੋਰ ਅਹੁਦੇਦਾਰ ਅਤੇ ਕਾਰੋਬਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...