June 29, 2026, 9:48 pm
----------- Advertisement -----------
HomeNewsLatest Newsਅਮਨ ਅਰੋੜਾ ਵੱਲੋਂ ਗਮਾਡਾ ਦੀ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ

ਅਮਨ ਅਰੋੜਾ ਵੱਲੋਂ ਗਮਾਡਾ ਦੀ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ

Published on

----------- Advertisement -----------

ਚੰਡੀਗੜ੍ਹ : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਗਮਾਡਾ ਦੀ ਹਾਲ ਹੀ ਵਿੱਚ ਸਮਾਪਤ ਹੋਈ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ ਕੀਤੀ। ਇਸ ਨਿਲਾਮੀ ਵਿੱਚ ਅਥਾਰਟੀ ਨੇ ਹੁਣ ਤੱਕ ਦੀ ਸਭ ਤੋਂ ਵੱਧ 1935.88 ਕਰੋੜ ਰੁਪਏ ਦੀ ਕੀਮਤ ਦੀਆਂ ਜਾਇਦਾਦਾਂ ਵੇਚੀਆਂ ਸਨ। ਮੋਹਾਲੀ ਕਲੱਬ, ਐਸ.ਏ.ਐਸ.ਨਗਰ ਵਿਖੇ ਕਰਵਾਏ ਗਏ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਗਮਾਡਾ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਨਿਵੇਸ਼ਕਾਂ ਦੀ ਸਹੂਲਤ ਲਈ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਵਿੱਚ ਮਦਦ ਕਰਨ ਲਈ ਸਿੰਗਲ ਪੁਆਇੰਟ ਸੰਪਰਕ ਅਧਿਕਾਰੀ, ਜਿਸ ਨਾਲ ਸਾਰੀਆਂ ਸੇਵਾਵਾਂ ਲਈ ਸਿੱਧਾ ਸੰਪਰਕ ਕੀਤਾ ਜਾ ਸਕੇ, ਲਗਾਏ ਜਾਣ ਅਤੇ ਵੱਖ-ਵੱਖ ਸ਼੍ਰੇਣੀਆਂ ਦੀਆਂ ਜਾਇਦਾਦਾਂ ਲਈ ਲੋੜੀਂਦੇ ਦਸਤਾਵੇਜ਼ਾਂ ਦੀ ਚੈੱਕਲਿਸਟ ਵੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਆਪਣੇ ਕਾਰੋਬਾਰ ਸਥਾਪਤ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਉਤੇ ਭਰੋਸਾ ਜਤਾਉਣ ਅਤੇ ਇਸ ਈ-ਨਿਲਾਮੀ ਨੂੰ ਭਰਵਾਂ ਹੁੰਗਾਰਾ ਦੇਣ ਲਈ ਨਿਵੇਸ਼ਕਾਂ ਦਾ ਧੰਨਵਾਦ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਭਰੋਸਾ ਦਿੱਤਾ ਕਿ ਗਮਾਡਾ ਵੱਲੋਂ ਉਨ੍ਹਾਂ ਨੂੰ ਹਰ ਕਦਮ ਉਤੇ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਾਗੂ ਕੀਤੀਆਂ ਨਿਵੇਸ਼ ਪੱਖੀ ਨੀਤੀਆਂ ਸਦਕਾ ਦੁਨੀਆਂ ਭਰ ਦੇ ਨਿਵੇਸ਼ਕ ਆਪਣੇ ਕਾਰੋਬਾਰ ਸਥਾਪਤ ਕਰਨ ਲਈ ਪੰਜਾਬ ਵੱਲ ਆਕਰਸ਼ਿਤ ਹੋ ਰਹੇ ਹਨ।
ਸਾਰੇ ਨਿਵੇਸ਼ਕਾਂ ਨੇ ਉਨ੍ਹਾਂ ਨਾਲ ਗੱਲਬਾਤ ਕਰਨ ਵਾਸਤੇ ਇਹ ਸਮਾਗਮ ਕਰਵਾਉਣ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਦਾ ਧੰਨਵਾਦ ਕੀਤਾ। ਇਸ ਮੌਕੇ ਪੁੱਡਾ ਦੇ ਮੁੱਖ ਪ੍ਰਸ਼ਾਸਕ ਅਪਨੀਤ ਰਿਆਤ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...