June 9, 2026, 4:42 pm
----------- Advertisement -----------
HomeNewsLatest Newsਅਮਨ ਅਰੋੜਾ ਨੇ ਮਾਡਲ ਸਿਟੀ ਮੋਹਾਲੀ ਦੇ ਸੁੰਦਰੀਕਰਨ ਲਈ ਕਈ ਨਵੇਂ ਕਦਮ...

ਅਮਨ ਅਰੋੜਾ ਨੇ ਮਾਡਲ ਸਿਟੀ ਮੋਹਾਲੀ ਦੇ ਸੁੰਦਰੀਕਰਨ ਲਈ ਕਈ ਨਵੇਂ ਕਦਮ ਚੁੱਕਣ ਦੇ ਦਿੱਤੇ ਹੁਕਮ

Published on

----------- Advertisement -----------

ਚੰਡੀਗੜ੍ਹ, 19 ਨਵੰਬਰ: ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਐਸ.ਏ.ਐਸ.ਨਗਰ (ਮੋਹਾਲੀ) ਵਿੱਚ ਬਿਹਤਰੀਨ ਸਹੂਲਤਾਂ ਯਕੀਨੀ ਬਣਾਉਣ ਵਾਸਤੇ ਪੰਜਾਬ ਦੇ ਇਸ ਮਾਡਲ ਸ਼ਹਿਰ ਦੇ ਸੜਕੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸ਼ਹਿਰ ਦੇ ਸੁੰਦਰੀਕਰਨ ਲਈ ਕਈ ਨਵੇਂ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ। ਸਥਾਨਕ ਵਿਧਾਇਕ ਕੁਲਵੰਤ ਸਿੰਘ ਦੀ ਮੰਗ ਉਤੇ ਸ਼ਹਿਰ ਦੀਆਂ ਸੜਕਾਂ ਵਿੱਚ ਹੋਰ ਸੁਧਾਰ ਅਤੇ ਨਾਗਰਿਕਾਂ ਲਈ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਵਾਸਤੇ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਗਮਾਡਾ ਅਧਿਕਾਰੀਆਂ ਨੂੰ ਕਿਹਾ ਕਿ ਉਹ ਭੀੜ-ਭੜੱਕੇ ਵਾਲੀਆਂ ਸੜਕਾਂ ’ਤੇ ਟਰੈਫਿਕ ਦੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਯੋਜਨਾ ਉਲੀਕਣ ਅਤੇ ਇਸਦੇ ਨਾਲ ਹੀ ਟਰੈਫਿਕ ਜਾਮ ਦੀ ਸਮੱਸਿਆ ਦੇ ਹੱਲ ਲਈ ਤਿੰਨ ਸੜਕਾਂ ਨੂੰ ਚੌੜਾ ਕਰਨ/ਚਹੁੰ-ਮਾਰਗੀ ਕਰਨ ਸਬੰਧੀ ਵਿਸਤ੍ਰਿਤ ਸਰਵੇਖਣ ਰਿਪੋਰਟ ਪੇਸ਼ ਕਰਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਸੜਕਾਂ ਵਿੱਚ ਕੁੰਬੜਾ ਚੌਕ (ਸੈਕਟਰ-61/70 ਅਤੇ ਸੈਕਟਰ 62/69 ਦੀ ਡਿਵਾਈਡਿੰਗ ਰੋਡ ਵਾਲਾ ਚੌਕ) ਤੋਂ ਬਾਵਾ ਵਾਈਟ ਹਾਊਸ ਤੱਕ, ਪਿੰਡ ਮੋਹਾਲੀ ਤੋਂ ਵਾਈ.ਪੀ.ਐਸ. ਚੌਕ ਤੱਕ ਅਤੇ ਸੈਕਟਰ 62-63/50-51 ਦੇ ਚੌਕ ਤੋਂ ਸੈਕਟਰ 65/48 (ਗੌਲਫ ਰੇਂਜ) ਤੱਕ ਸੜਕ ਸ਼ਾਮਲ ਹਨ। ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰ ਵਿੱਚ ਆਵਾਜਾਈ ਨੂੰ ਹੋਰ ਸੁਚਾਰੂ ਬਣਾਉਣ ਲਈ ਉਨ੍ਹਾਂ ਸਥਾਨਾਂ ਦੀ ਤਲਾਸ਼ ਕੀਤੀ ਜਾਵੇ ਜਿੱਥੇ ਚੌਕਾਂ ਦਾ ਨਿਰਮਾਣ ਕੀਤਾ ਜਾ ਸਕਦਾ ਹੋਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਮਾਡਲ ਸ਼ਹਿਰ ਦੇ ਸੁੰਦਰੀਕਰਨ ਵੱਲ ਵਿਸ਼ੇਸ਼ ਧਿਆਨ ਦੇਣ ਲਈ ਵੀ ਤਾਕੀਦ ਕੀਤੀ।

ਮੀਟਿੰਗ ਦੌਰਾਨ ਇਹ ਫ਼ੈਸਲਾ ਵੀ ਕੀਤਾ ਗਿਆ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਗਮਾਡਾ ਵੱਲੋਂ ਨਗਰ ਨਿਗਮ ਮੋਹਾਲੀ ਨੂੰ ਚਾਰ ਰੋਡ ਸਵੀਪਿੰਗ ਮਸ਼ੀਨਾਂ ਖਰੀਦਣ ਲਈ ਵਿੱਤੀ ਮਦਦ ਦਿੱਤੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਏਅਰੋ ਸਿਟੀ ਵਿੱਚ ਸੁਵਿਧਾ ਪ੍ਰਬੰਧਨ ਸੇਵਾ ਕੇਂਦਰ ਸਥਾਪਤ ਕਰਨ ਲਈ ਵੀ ਕਿਹਾ ਤਾਂ ਜੋ ਬੁਨਿਆਦੀ ਢਾਂਚੇ ਦੀ ਸਾਂਭ-ਸੰਭਾਲ ਹੋ ਸਕੇ ਇਥੇ ਰਹਿਣ ਵਾਲੇ ਲੋਕਾਂ ਨੂੰ ਬਿਹਤਰੀਨ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਇਹ ਵੀ ਸਪੱਸ਼ਟ ਕੀਤਾ ਕਿ ਨਿਯਮਾਂ ਦੀ ਉਲੰਘਣਾ ਅਤੇ ਡਿਊਟੀ ਵਿੱਚ ਕੁਤਾਹੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਨਿਯਮਾਂ ਦੀ ਉਲੰਘਣਾ ਕਰਕੇ ਕੁੱਝ ਲੋਕਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਵਿੱਢਣ ਦੇ ਵੀ ਆਦੇਸ਼ ਦਿੱਤੇ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਵਿੱਚ ਬਿਹਤਰੀਨ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...