September 11, 2026, 4:40 am
----------- Advertisement -----------
HomeNewsLatest Newsਅਮਨ ਅਰੋੜਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸੇਵਾ ਕੇਂਦਰਾਂ ਰਾਹੀਂ ਸਮਾਂਬੱਧ ਤਰੀਕੇ ਨਾਲ...

ਅਮਨ ਅਰੋੜਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸੇਵਾ ਕੇਂਦਰਾਂ ਰਾਹੀਂ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਯਕੀਨੀ ਬਣਾਉਣ ਦੇ ਆਦੇਸ਼

Published on

----------- Advertisement -----------

ਚੰਡੀਗੜ੍ਹ, 3 ਅਪ੍ਰੈਲ: ਸੂਬੇ ਦੇ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਤੇ ਜਨ ਸ਼ਿਕਾਇਤ ਨਿਵਾਰਣ ਮੰਤਰੀ ਅਮਨ ਅਰੋੜਾ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਵਿੱਚ ਹੁੰਦੀ ਦੇਰੀ ਦੀ ਨਿਰੰਤਰ ਨਿਗਰਾਨੀ ਕਰਨ ਅਤੇ ਲੋਕਾਂ ਨੂੰ ਮਿੱਥੇ ਸਮੇਂ ਅੰਦਰ ਸੇਵਾਵਾਂ ਪ੍ਰਦਾਨ ਕਰਵਾਉਣਾ ਯਕੀਨੀ ਬਣਾਉਣ।

ਇੱਥੇ ਮੈਗਸੀਪਾ ਵਿਖੇ ਵੀਡੀਉ ਕਾਨਫਰੰਸ ਰਾਹੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਡਿਪਟੀ ਕਮਿਸ਼ਨਰਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਦੇਰੀ ਕਰਨ ਦੇ ਆਦੀ, ਬੇਲੋੜੇ ਦਸਤਾਵੇਜ਼ਾਂ ਦੀ ਮੰਗ ਕਰਨ ਅਤੇ ਫਾਈਲਾਂ ’ਤੇ ਅਣਉਚਿਤ ਇਤਰਾਜ਼ ਲਗਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸ਼ਨਾਖ਼ਤ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਆਮ ਲੋਕਾਂ ਲਈ ਸੇਵਾਵਾਂ ਵਿੱਚ ਵਿਘਨ ਪਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ।

ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੀਆਂ ਆਫ਼ਲਾਈਨ ਸੇਵਾਵਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਆਨਲਾਈਨ ਕਰਨ ਲਈ ਆਖਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਨਲਾਈਨ ਸੇਵਾਵਾਂ ਸਿਸਟਮ ਵਿੱਚ ਪਾਰਦਰਸ਼ਤਾ ਲਿਆ ਕੇ ਆਮ ਆਦਮੀ ਨੂੰ ਸਮਰੱਥ ਬਣਾ ਰਹੀਆਂ ਹਨ ਅਤੇ ਇਸ ਨਾਲ ਸਮਾਜ ਦੇ ਕਮਜ਼ੋਰ ਵਰਗ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਨੀਤੀਆਂ ਅਤੇ ਸਕੀਮਾਂ ਦਾ ਸਮਾਂਬੱਧ ਤਰੀਕੇ ਨਾਲ ਲਾਭ ਲੈਂਦੇ ਹਨ।

ਅਮਨ ਅਰੋੜਾ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਸੇਵਾ ਕੇਂਦਰਾਂ ਵਿਖੇ ਲੋਕਾਂ ਲਈ ਪੀਣ ਵਾਲੇ ਸਾਫ਼ ਪਾਣੀ, ਏਅਰ ਕੰਡੀਸ਼ਨਰ, ਪੱਖੇ, ਕੁਰਸੀਆਂ ਆਦਿ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦੀ ਮੰਗ ਭੇਜਣ ਤਾਂ ਜੋ ਉਨ੍ਹਾਂ ਨੂੰ ਬਣਦੇ ਫ਼ੰਡ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰ ਨੇੜੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਲੈਣ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਗੁਰਦਾਸਪੁਰ, ਜਲੰਧਰ ਅਤੇ ਮਾਨਸਾ ਦੇ ਡਿਪਟੀ ਕਮਿਸ਼ਨਰਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਬਾਕੀ ਜ਼ਿਲ੍ਹਿਆਂ ਨੂੰ ਵੀ ਇਨ੍ਹਾਂ ਵਾਂਗ ਜਨ ਸੇਵਾਵਾਂ ਸਬੰਧੀ ਲੰਬਿਤ ਪਏ ਕੇਸਾਂ ਨੂੰ ਘਟਾਉਣ ਅਤੇ ਕੰਟਰੋਲ ਕਰਨ ਲਈ ਢੁਕਵੇਂ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਸੇਵਾ ਕੇਂਦਰਾਂ ਵਿੱਚ ਸੇਵਾਵਾਂ ਵਿੱਚ ਦੇਰੀ ਨੂੰ ਬਿਲਕੁਲ ਖ਼ਤਮ ਕਰਨ ਲਈ ਲੋੜੀਂਦੇ ਯਤਨ ਕਰਨ ਦੇ ਸੁਝਾਅ ਵੀ ਦਿੱਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...